Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜਿਲ੍ਹਾ ਪੁਲਿਸ ਨੇ ਜਾਅਲੀ ਕਰੰਸੀ ਛਾਪਣ ਤੇ ਚਲਾਉਣ ਵਾਲੇ ਵਿਅਕਤੀਆਂ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕੀਤਾ

Crime News Punjab, Punjab Police, Police, Crime News, Ropar Police, Ropar, Rupnagar, Rupnagar Police

5 Dariya News

5 Dariya News

5 Dariya News

ਮੋਰਿੰਡਾ , 29 Aug 2024

Last updated on: Aug 29, 2024, 00:00 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਜਾਅਲੀ ਕਰੰਸੀ ਛਾਪਣ ਅਤੇ ਚਲਾਉਣ ਵਾਲੇ ਵਿਅਕਤੀਆਂ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮਿਤੀ 27 ਅਗਸਤ 2024 ਨੂੰ ਇੱਕ ਵਿਅਕਤੀ ਆਪਣੇ ਸਾਥੀਆਂ ਨਾਲ ਸਵੀਫਟ ਡਜਾਇਰ ਕਾਰ ਨੰਬਰ HR-03-R-9124 ਵਿੱਚ ਸਵਾਰ ਹੋ ਕੇ ਲੁਠੇੜੀ ਵਿਖੇ ਆਏ ਸਨ। /ਜਿਹਨਾਂ ਵਿੱਚੋ ਇੱਕ ਵਿਅਕਤੀ ਲੁਠੇੜੀ ਵਿਖੇ ਹਲਵਾਈ ਦੀ ਦੁਕਾਨ ਤੇ 500/- ਰੁਪਏ ਭਾਰਤੀ ਕਰੰਸੀ ਦਾ ਜਾਅਲੀ ਨੋਟ ਚਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। 

ਜੋ ਮਾਰਕੀਟ ਵਿੱਚ ਰੌਲਾ ਪੈਣ ਤੇ ਆਪਣੇ ਸਾਥੀਆਂ ਨਾਲ ਉੱਥੇ ਭੱਜ ਗਿਆ। ਦੋਸ਼ੀ 28 ਅਗਸਤ 2024 ਨੂੰ ਫਿਰ ਦੋਬਾਰਾ ਬੱਸ ਅੱਡਾ ਮਾਰਕੀਟ ਲੁਠੇੜੀ ਵਿੱਚ ਘੁੰਮ-ਫਿਰ ਕੇ 500/- ਰੁਪਏ ਭਾਰਤੀ ਕਰੰਸੀ ਦਾ ਜਾਅਲੀ ਨੋਟ ਚਲਾਉਣ ਦੀ ਕੋਸ਼ਿਸ ਕਰ ਰਿਹਾ ਸੀ, ਜਿਸ ਨੂੰ ਸਹਾਇਕ ਥਾਣੇਦਾਰ ਸੰਜੀਵ ਕੁਮਾਰ 568/ਆਰ ਇੰਚਾਰਜ ਪੁਲਿਸ ਚੌਕੀ ਲੁਠੇੜੀ ਥਾਣਾ ਸਦਰ ਮੋਰਿੰਡਾ ਨੇ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਸ਼ਨਾਖਤ ਕੁਲਵੰਤ ਸਿੰਘ ਵਾਸੀ ਕੋਠੇ ਪੱਤੀ ਮੁਹੱਬਤਾ, ਥਾਣਾ ਮਹਿਣਾ, ਜਿਲ੍ਹਾ ਮੋਗਾ ਹੋਈ। 

ਜਿਸ ਉਤੇ ਮੁਕੱਦਮਾ ਨੰਬਰ 54 ਮਿਤੀ 28.08.2028 ਅ/ਧ 179,180 BNS ਥਾਣਾ ਸਦਰ ਮੋਰਿੰਡਾ ਦਰਜ ਰਜਿਸਟਰ ਕੀਤਾ ਗਿਆ। ਉਪ ਕਪਤਾਨ ਪੁਲਿਸ ਸਬ ਡਵੀਜਨ ਮੋਰਿੰਡਾ ਸ. ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਅਤੇ ਇੰਸਪੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਮੋਰਿੰਡਾ ਦੀ ਅਗਵਾਈ ਹੇਠ ਦੋਸ਼ੀ ਕੁਲਵੰਤ ਸਿੰਘ ਵਾਸੀ ਕੋਠੇ ਪਤੀ ਮੁਹੱਬਤਾ, ਥਾਣਾ ਮਹਿਣਾ, ਜਿਲ੍ਹਾ ਮੋਗਾ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕਰਕੇ ਉਸ ਪਾਸੋਂ 1500/- ਰੁਪਏ ਦੀ ਜਾਅਲੀ ਬਰਾਮਦ ਕੀਤੀ ਗਈ। 

ਦੋਸ਼ੀ ਦੀ ਪੁੱਛਗਿੱਛ ਦੌਰਾ ਜਸਵਿੰਦਰ ਸਿੰਘ, ਕੁਲਵੀਰ ਸਿੰਘ ਵਾਸੀਆਨ ਪਿੰਡ ਬੁੱਟਰ ਕਲਾਂ, ਥਾਣਾ ਮਹਿਣਾ ਜਿਲ੍ਹਾ ਮੋਗਾ ਅਤੇ ਜੋਧ ਸਿੰਘ ਵਾਸੀ ਸਿੰਘਾਵਾਲਾ ਨੂੰ ਮੁਕੱਦਮਾ ਵਿੱਚ ਨਾਮਜਦ ਕੀਤਾ ਗਿਆ ਹੈ। ਦੋਸ਼ੀ ਜਸਵਿੰਦਰ ਸਿੰਘ ਨੂੰ ਵੀ ਮੁਕਦਮਾ ਵਿੱਚ ਗ੍ਰਿਫਤਾਰ ਕਰਕੇ ਉਸ ਪਾਸੋਂ ਜਾਅਲੀ ਨੋਟ ਛਾਪਣ ਵਾਲੀ ਪ੍ਰਿੰਟਰ ਮਸ਼ੀਨ ਬਰਾਮਦ ਕੀਤੀ ਗਈ ਹੈ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਹਨਾਂ ਪਾਸੋ ਹੋਰ ਜਾਅਲੀ ਕਰੰਸੀ ਬਰਾਮਦ ਹੋਣ ਦੀ ਆਸ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD