Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ 'ਚ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਲਗਾਇਆ

ਵਿਧਾਇਕ ਡਾ: ਅਜੇ ਗੁਪਤਾ ਅਤੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Dr. Ajay Gupta, AAP, Aam Aadmi Party, Aam Aadmi Party Punjab, AAP Punjab, Ghanshyam Thori, DC Amritsar, Amritsar, Deputy Commissioner Amritsar, Bhagwant Mann Sarkar Tuhade Dwar

Web Admin

Web Admin

5 Dariya News

ਅੰਮ੍ਰਿਤਸਰ , 29 Aug 2024

Last updated on: Aug 29, 2024, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ “ਆਪ ਦੀ ਸਰਕਾਰ  ਆਪ ਦੇ ਦੁਆਰ” ਤਹਿਤ ਹਰ ਹਫ਼ਤੇ ਵੱਖ-ਵੱਖ ਥਾਵਾਂ ‘ਤੇ ਆਮ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਅੱਜ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦਾ ਕੈਂਪ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਵਿਖੇ ਲਗਾਇਆ ਗਿਆ। 

ਇਸ ਕੈਂਪ ਵਿੱਚ ਵਿਧਾਇਕ ਡਾ: ਅਜੇ ਗੁਪਤਾ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ 'ਆਪ ਦੀ ਸਰਕਾਰ ਆਪ ਦੇ ਘਰ' ਮੁਹਿੰਮ ਤਹਿਤ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਛੱਤ ਹੇਠ ਨਾ ਸਿਰਫ਼ ਸੁਣੀਆਂ ਜਾਂਦੀਆਂ ਹਨ ਸਗੋਂ ਮੌਕੇ 'ਤੇ ਹੀ ਹੱਲ ਵੀ ਕੀਤਾ ਜਾਂਦਾ ਹੈ, ਜਿਸ ਨਾਲ ਆਮ ਲੋਕਾਂ ਨੂੰ ਕਾਫੀ ਮਦਦ ਮਿਲਦੀ ਹੈ।

ਸਮੇਂ ਦੀ ਬਚਤ ਹੁੰਦੀ ਹੈ ਅਤੇ ਖਰਚੇ ਵੀ ਘੱਟ ਹੁੰਦੇ ਹਨ। ਇਸ ਮੌਕੇ ਸ਼ਿਕਾਇਤਾਂ ਵੀ ਪ੍ਰਾਪਤ ਹੋਈਆਂ, ਜਿਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੇ ਆਯੋਜਨ ਕਾਰਨ ਲੋਕਾਂ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਵਿਧਾਇਕ ਲੋਕਾਂ ਦੀ ਸੇਵਾ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਜੋ ਗਾਰੰਟੀ ਲੋਕਾਂ ਨੂੰ ਦਿੱਤੀ ਗਈ ਸੀ, ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੱਜ ਕੈਂਪ ਵਿੱਚ 365 ਵਿਅਕਤੀਆਂ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲਈ ਅਪਲਾਈ ਕੀਤਾ ਅਤੇ 200 ਵਿਅਕਤੀਆਂ ਨੂੰ ਮੌਕੇ ’ਤੇ ਹੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਲ ਵਿਭਾਗ, ਸਿਹਤ ਵਿਭਾਗ ਤੋਂ ਇਲਾਵਾ ਪੈਨਸ਼ਨ, ਅਪੰਗਤਾ ਸਰਟੀਫਿਕੇਟ, ਛੱਪੜਾਂ ਅਤੇ ਗਲੀਆਂ ਵਿੱਚੋਂ ਪਾਣੀ ਦੀ ਨਿਕਾਸੀ, ਨਗਰ ਨਿਗਮ ਦੇ ਜਨਮ ਮੌਤ ਸਰਟੀਫਿਕੇਟ, ਪੀਣ ਵਾਲੇ ਪਾਣੀ ਅਤੇ ਵਿਕਾਸ ਕਾਰਜਾਂ ਸਬੰਧੀ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਹਰੇਕ ਲਾਭਪਾਤਰੀ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਸਤੰਬਰ ਨੂੰ ਅਗਲਾ ਕੈਂਪ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਕੱਥੂਨੰਗਲ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਅਤੇ 5 ਸਤੰਬਰ ਨੂੰ ਵਿਧਾਨਸਭਾ ਹਲਕਾ ਪੱਛਮੀ ਦੇ  ਸਕੂਲ ਆਫ ਐਮੀਨੈਸ  ਛੇਹਰਟਾ  ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲਗਾਇਆ ਜਾਵੇਗਾ।

 

Tags: Dr. Ajay Gupta , AAP , Aam Aadmi Party , Aam Aadmi Party Punjab , AAP Punjab , Ghanshyam Thori , DC Amritsar , Amritsar , Deputy Commissioner Amritsar , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD