Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸਿਆਂ ਅਤੇ ਸਮੇਂ ਦੀ ਹੋ ਰਹੀ ਬੱਚਤ - ਦਲਬੀਰ ਸਿੰਘ ਟੌਂਗ

ਮਾਨ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ

Dalbir Singh Thong, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਅੰਮ੍ਰਿਤਸਰ , 29 Aug 2024

Last updated on: Aug 29, 2024, 00:00 IST

ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਜਿਸ ਨਾਲ ਲੋਕਾਂ ਦੇ ਪੈਸਿਆਂ ਅਤੇ ਸਮੇਂ ਦੀ ਕਾਫੀ ਬੱਚਤ ਹੋ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਨੇ ਰਈਆ ਦੇ ਨਹਿਰੀ ਵਿਸ਼ਰਾਮ ਘਰ ਵਿਖੇ ਕੈਂਪ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਭਾਰੀ ਬਾਰਿਸ਼ ਦੌਰਾਨ ਵੀ ਲੋਕ ਇਨ੍ਹਾਂ ਕੈਂਪਾਂ ਵਿੱਚ ਪੁੱਜੇ ਹਨ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ:ਡੀ:ਐਮ ਬਾਬਾ ਬਕਾਲਾ ਸ੍ਰ ਰਵਿੰਦਰ ਸਿੰਘ ਅਰੋੜਾ  ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲੇ ਦੀਆਂ ਸਬ ਡਵੀਜਨਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਅਤੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। 

ਐਸ:ਡੀ:ਐਮ ਸ੍ਰ ਅਰੋੜਾ ਨੇ ਦੱਸਿਆ ਕਿ ਭਾਰੀ ਬਾਰਿਸ਼ ਦੌਰਾਨ ਵੀ ਕਰੀਬ 125 ਵਿਅਕਤੀ ਇਸ ਕੈਂਪ ਵਿੱਚ ਪੁੱਜੇ ਅਤੇ 47 ਲੋਕਾਂ ਵੱਲੋਂ ਵੱਖ ਵੱਖ ਸੇਵਾਵਾਂ ਲੈਣ ਲਈ ਅਪਲਾਈ ਕੀਤਾ ਗਿਆ ਜਿਸ ਵਿੱਚੋਂ ਮੌਕੇ ਤੇ ਹੀ 12 ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ। ਉਨ੍ਹਾ  ਦੱਸਿਆ ਕਿ ਜਿਆਦਾ ਅਰਜੀਆਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਹਨ ਜੋ ਕਿ ਵਿਭਾਗ ਨੂੰ ਕਾਰਵਾਈ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਸਬੰਧਤ ਵਿਭਾਗ ਵੱਲੋਂ ਪੋਰਟਲ ਖੁਲਣ ਤੇ ਨਿਪਟਾਰਾ ਕਰ ਦਿੱਤਾ ਜਾਵੇਗਾ।

ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਰਮਜੀਤ ਕੋਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

 

Tags: Dalbir Singh Thong , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD