Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਫ਼ਾਈ ਕਰਮਚਾਰੀਆਂ ਸਬੰਧੀ ਬੇਨਿਯਮੀਆਂ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਐਮ.ਵੈਂਕਟੇਸ਼ਨ

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਬੱਚਤ ਭਵਨ ਵਿਖੇ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 29 Aug 2024

Last updated on: Aug 29, 2024, 00:00 IST

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਐਮ. ਵੈਂਕਟੇਸ਼ਨ ਨੇ ਇੱਥੇ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਠੇਕੇਦਾਰਾਂ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਬਾਬਤ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੀ ਐਮ. ਵੈਂਕਟੇਸ਼ਨ ਨੇ ਕਿਹਾ ਕਿ ਦੇਸ਼ ਨੂੰ ਸਵੱਛ ਬਣਾਉਣ ਵਾਲੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। 

ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖਾਹ, ਸਿਹਤ ਸਹੂਲਤਾਂ ਅਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇ। ਚੇਅਰਮੈਨ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਸਬੰਧੀ ਕਮਿਸ਼ਨ ਦੇ ਨੰਬਰ 011-24648924 'ਤੇ ਸੰਪਰਕ ਕਰ ਸਕਦੇ ਹਨ।  

ਚੇਅਰਮੈਨ ਐਮ. ਵੈਂਕਟੇਸ਼ਨ ਨੇ ਠੇਕਾ ਅਧਾਰਤ ਸਫ਼ਾਈ ਕਰਮਚਾਰੀਆਂ ਤੋਂ ਉਹਨਾਂ ਨੂੰ ਮਿਲਦੀ ਤਨਖਾਹ ਤੇ ਉਜਰਤਾਂ ਬਾਰੇ ਪਤਾ ਕੀਤਾ। ਉਹਨਾਂ ਨੂੰ ਬੈਂਕ ਵੱਲੋਂ ਖਾਤਿਆਂ ਵਿੱਚ ਪੈਸੇ ਆਉਣ ਬਾਬਤ ਮੋਬਾਈਲ ਫ਼ੋਨ ਉਤੇ ਆਏ ਸੁਨੇਹੇ ਵੀ ਦੇਖੇ। ਉਹਨਾਂ ਕਿਹਾ ਕਿ ਜਿਹੜਾ ਵੀ ਠੇਕੇਦਾਰ ਜੇਕਰ ਨਿਯਮਾਂ ਮੁਤਾਬਕ ਕੰਮ ਨਹੀਂ ਕਰ ਰਿਹਾ ਉਸ ਦਾ ਠੇਕਾ ਰੱਦ ਕੀਤਾ ਜਾਵੇ, ਖ਼ਾਸ ਤੌਰ ਉੱਤੇ ਘੱਟ ਉਜਰਤਾਂ ਦੇਣ ਵਾਲੇ ਠੇਕੇਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। 

ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਵੱਖ ਵੱਖ ਫੰਡਾਂ ਦੇ ਮਸਲੇ ਹੱਲ ਕੀਤੇ ਜਾਣ। ਚੇਅਰਮੈਨ ਨੇ ਇਹ ਵੀ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਆਈ.ਡੀ. ਕਾਰਡ ਵਿੱਚ ਈ. ਐੱਸ.ਆਈ. ਅਤੇ ਈ.ਪੀ.ਐੱਫ. ਨੰਬਰ ਦਰਜ ਜ਼ਰੂਰ ਕੀਤਾ ਜਾਵੇ। ਇਸ ਦੇ ਨਾਲ-ਨਾਲ ਸਫ਼ਾਈ ਕਰਮਚਾਰੀਆਂ ਨੂੰ ਆਊਟਸੋਰਸ ਤੋਂ ਸਿੱਧਾ ਠੇਕੇ ਉੱਤੇ ਤਬਦੀਲ ਕਰਨ ਤੇ ਅੱਗੇ ਉਹਨਾਂ ਨੂੰ ਪੱਕੇ ਕਰਨ ਬਾਬਤ ਵੀ ਲੋੜੀਂਦੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। 

ਸਾਰੇ ਕਾਰਜ ਸਾਧਕ ਅਫ਼ਸਰਾਂ ਇਹ ਸਰਟੀਫਿਕੇਟ ਦੇਣ ਲਈ ਵੀ ਕਿਹਾ ਗਿਆ ਕਿ ਕੋਈ ਵੀ ਸਫ਼ਾਈ ਸੇਵਕ ਡਰਾਈਵਰ ਦਾ ਕੰਮ ਨਹੀਂ ਕਰ ਰਿਹਾ ਹੈ।  ਐਮ.ਵੈਂਕਟੇਸ਼ਨ ਨੇ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਸਫ਼ਾਈ ਸੇਵਕ ਵਜੋਂ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਉਨ੍ਹਾਂ ਨੇ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਮੁਸ਼ਕਲਾਂ ਦੇ ਹੱਲ ਸਬੰਧੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ।  

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਚੇਅਰਮੈਨ ਐਮ ਵੈਂਕਟੇਸਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਮੁੱਹਈਆ ਕਰਵਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੈ ਤਾਂ ਉਸ ਦਾ ਹੱਲ ਵੀ ਨਿਯਮਾਂ ਮੁਤਾਬਕ ਫੌਰੀ ਕੀਤਾ ਜਾਵੇਗਾ। ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਮੀਟਿੰਗ ਤੋਂ ਪਹਿਲਾਂ ਚੇਅਰਮੈਨ ਨੂੰ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। 

ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਐਮ. ਵੈਂਕਟੇਸ਼ਨ ਦੇ ਨਾਲ ਸ਼੍ਰੀ ਸ਼ਸ਼ਾਂਕ ਸਿੰਘ ਪੀ.ਪੀ.ਐੱਸ., ਡਾ. ਦੀਪਕ ਜਯੋਤੀ, ਨਿਹਾਰਿਕਾ ਕਮਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐੱਸ.ਪੀ. ਸ਼੍ਰੀ ਰਾਕੇਸ਼ ਯਾਦਵ, ਜ਼ਿਲ੍ਹਾ ਨਿਆਂ ਤੇ ਅਧਿਕਾਰਤਾ ਅਫ਼ਸਰ ਸ਼੍ਰੀ ਮੁਕੁਲ ਗੌਤਮ, ਸਮੂਹ ਕਾਰਜ ਸਾਧਕ ਅਫ਼ਸਰਾਂ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD