Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਬਸਤੀ ਭੱਟੀਆਂ ਵਾਲੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਦੇ ਰਹੀ ਹੈ ਸਰਕਾਰੀ ਸੇਵਾਵਾਂ- ਵਿਧਾਇਕ ਰਣਬੀਰ ਸਿੰਘ ਭੁੱਲਰ

Ranbir Singh Bhullar, AAP, Aam Aadmi Party, Aam Aadmi Party Punjab, AAP Punjab, Rajesh Dhiman, DC Ferozepur, Deputy Commissioner Ferozepur, Ferozepur, Bhagwant Mann Sarkar Tuhade Dwar

Web Admin

Web Admin

5 Dariya News

ਫਿਰੋਜ਼ਪੁਰ , 30 Aug 2024

Last updated on: Aug 30, 2024, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪਦੇ ਦੁਆਰ ਤਹਿਤ ਫਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਵਸਤੀ ਦੇ ਵਾਰਡ ਨੰਬਰ 32 ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਗਈਆਂ ਹਨ। 

ਇਸ ਲਈ ਅੱਜ ਤੁਹਾਡੇ ਵਾਰਡ ਨੰਬਰ 32 ਵਿੱਚ ਇੱਕ ਥਾਂ ਤੇ ਸਾਰੇ ਵਿਭਾਗਾਂ ਵੱਲੋਂ ਕਾਊਂਟਰ ਲਗਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ, ਲੋਕ ਇਸ ਕੈਂਪ ਦਾ ਲਾਭ ਉਠਾ ਕੇ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੀ ਕਿ ਲੋਕਾਂ ਨੂੰ ਖੱਜਲ—ਖੁਆਰ ਨਾ ਹੋਣਾ ਪਵੇ, ਲੋਕਾਂ ਨੂੰ ਦਫਤਰਾਂ ਵਿਖੇ ਆਉਣ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚਣ, ਇਸ ਕਰਕੇ ਉਨ੍ਹਾਂ ਦੀ ਬਰੂਹਾਂ ਤੇ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਇਕੋਂ ਥਾਂ ਮੌਜੂਦ ਹਨ ਜਿਸ ਕਰਕੇ ਅਨੇਕਾਂ ਦਫਤਰਾਂ ਨਾਲ ਸੰਬੰਧਿਤ ਸਰਕਾਰੀ ਕੰਮ ਇਕ ਥਾਂ ਤੇ ਨਿਬੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੋਕ ਬਿਜਲੀ, ਪੈਨਸ਼ਨਾਂ, ਲੇਬਰ ਵਿਭਾਗ, ਫੂਡ ਸਪਲਾਈ ਵਿਭਾਗ, ਨਗਰ ਕੌਂਸਲ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਸ਼ਕਾਇਤਾਂ ਦੇ ਹੱਲ ਕਰਵਾਉਣ ਲਈ ਪੁੱਜੇ। 

ਉਨ੍ਹਾਂ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਦੇ ਮੌਕੇ ਤੇ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨੂੰ ਸਮੱਸਿਆ ਦੇ ਹੱਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਧਰਮਪਾਲ ਸਿੰਘ, ਬਲਾਕ ਖੇਤੀਬਾੜੀ ਅਫਸਰ ਗੁਰਸਾਹਿਬ ਸਿੰਘ, ਮਿਊਂਸੀਪਲ ਇੰਜੀਨੀਅਰ ਨਗਰ ਕੌਂਸਲ ਚਰਨਪਾਲ ਸਿੰਘ ਸਮੇਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ!

 

Tags: Ranbir Singh Bhullar , AAP , Aam Aadmi Party , Aam Aadmi Party Punjab , AAP Punjab , Rajesh Dhiman , DC Ferozepur , Deputy Commissioner Ferozepur , Ferozepur , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD