Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੂਰੇ ਜੋਬਨ 'ਤੇ ਹੈ ਗਿੱਪੀ ਗਰੇਵਾਲ ਦੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਪ੍ਰਚਾਰ

Gippy Grewal, Pollywood, Entertainment, Actress, Cinema, Punjabi Films, Movie, Ardaas Sarbat De Bhale Di

Web Admin

Web Admin

5 Dariya News

ਚੰਡੀਗੜ੍ਹ , 30 Aug 2024

Last updated on: Aug 30, 2024, 00:00 IST

ਅੱਜ ਕੱਲ ਸੋਸ਼ਲ ਮੀਡੀਆ 'ਤੇ ਸਭ ਤੋਂ ਜ਼ਿਆਦਾ ਜਿਹੜੀ ਫ਼ਿਲਮ ਦੀ ਉਡੀਕ ਕੀਤੀ ਜਾ ਰਹੀ ਹੈ, ਉਹ ਹੈ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਜੋ ਕਿ 13 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।'ਕੀ ਨਿਆਣੇ, ਕੀ ਨੌਜਵਾਨ ਅਤੇ ਕੀ ਸਿਆਣੇ ਸਾਰੇ ਹੀ ਇਸ ਫ਼ਿਲਮ ਦਾ ਸ਼ੋਅ ਦੇਖਣ ਲਈ ਬੇਹੱਦ ਉਤਸੁਕ ਹਨ।ਜੀਓ ਸਟੂਡਿਓਜ਼', 'ਹੰਬਲ ਮੋਸ਼ਨ ਪਿਕਚਰਜ਼' ਅਤੇ 'ਪਨੋਰਮਾ ਸਟੂਡਿਓਜ਼' ਦੇ ਬੈਨਰ ਹੇਠ ਬਣੀ ਇਸ ਫਿਲਮ ਦਾ ਪ੍ਰਚਾਰ ਇਨੀਂ ਦਿਨੀਂ ਹਰ ਪਾਸੇ ਜ਼ੋਰਾਂ 'ਤੇ ਹੈ। 

ਗੱਲ ਭਾਵੇਂ ਸੋਸ਼ਲ ਮੀਡੀਆ ਦੀ ਕੀਤੀ ਜਾਵੇ, ਅਖ਼ਬਾਰਾਂ ਦੀ ਜਾਂ ਟੀਵੀ ਚੈਨਲਾਂ ਦੀ, ਹਰ ਪਾਸੇ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਹੀ ਪ੍ਰਚਾਰ ਨਜ਼ਰ ਆ ਰਿਹਾ ਹੈ। ਦੂਜੇ ਪਾਸੇ ਪੰਜਾਬ, ਦਿਲੀ ਅਤੇ ਮੁਬੰਈ ਹੀ ਨਹੀਂ ਬਲਕਿ ਵਿਦੇਸ਼ੀ ਧਰਤੀ ਆਸਟ੍ਰੇਲੀਆ,ਲੰਡਨ,ਯੂ ਐੱਸ ਏ,  ਯੂਕੇ, ਅਮਰੀਕਾ ਅਤੇ ਕੈਨੇਡਾ ਆਦਿ ਵਿੱਚ ਵੀ ਫ਼ਿਲਮ ਦੀ ਸਮੁੱਚੀ ਟੀਮ ਜੀਅ-ਜਾਨ ਨਾਲ ਪ੍ਰਚਾਰ ‘ਚ ਜੁਟੀ ਹੋਈ ਹੈ। 

ਫ਼ਿਲਮ  ਦੀ ਸਟਾਰਕਾਸਟ ਵੱਲੋਂ ਵੀ ਆਪਣੇ ਫੇਸਬੁੱਕ ਪੇਜ਼, ਇੰਸਟਾਗ੍ਰਾਮ ਅਤੇ ਸਨੈਪਚਾਟ ਆਦਿ ਤੇ 'ਚ ਰੋਜ਼ ਫ਼ਿਲਮ ਦੇ ਪ੍ਰਚਾਰ ਨਾਲ ਜੁੜੀਆਂ ਸਰਗਰਮੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਾਲ 2016 'ਚ ਰਿਲੀਜ਼ ਫਿਲਮ 'ਅਰਦਾਸ' ਅਤੇ 2019  ਵਿੱਚ ਰਿਲੀਜ਼ ਫ਼ਿਲਮ 'ਅਰਦਾਸ ਕਰਾਂ' ਤੋਂ ਹੱਟ ਕੇ ਹੁਣ ਇਸ ਫ਼ਿਲਮ ਵਿੱਚ ਕੁਝ ਨਵਾਂ ਕਰਨ ਦੀ ਕੋਸ਼ਿਸ ਕੀਤੀ ਗਈ ਹੈ।

ਨਿਰਮਾਤਾ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਿਵਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਐੱਲ ਏ ਅਤੇ ਵਿਨੋਦ ਅਸਵਾਲ ਵਲੋਂ ਪ੍ਰੋਡਿਊਸ ਇਹ ਫ਼ਿਲਮ ਇਕ ਇਨਸਾਨੀ ਜੀਵਨ ਦੇ ਦੁੱਖ ਤਕਲੀਫਾਂ ਅਤੇ ਸੰਘਰਸ਼ਾਂ ਦੀ ਝਲਕ ਨੂੰ ਪੇਸ਼ ਕੇਤਾ ਹੈ ਜੋ ਕਿ ਇਕ ਭਾਵਨਾਤਮਿਕ ਅਤੇ ਪਰਿਵਾਰਕ ਮਰਿਯਾਦਾ ਵਾਲੀ ਕਮਾਲ ਦੀ ਫ਼ਿਲਮ ਹੋਵੇਗੀ। ਫਿਲਮ ਦੀ ਕਹਾਣੀ ਖੁਦ ਗਿੱਪੀ ਗਰੇਵਾਲ ਵਲੋਂ ਲਿਖੀ ਗਈ ਹੈ ਅਤੇ ਫਿਲਮ ਦੇ ਨਿਰਦੇਸ਼ਕ ਵੀ ਉਹ ਆਪ ਹਨ। 

ਇਸ ਫ਼ਿਲਮ 'ਚ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ  ਤੋਂ ਇਲਾਵਾ ਕਈ ਹੋਰ ਦਿੱਗਜ ਅਦਾਕਾਰ ਪ੍ਰਿੰਸ ਕੰਵਲਜੀਤ ਸਿੰਘ, ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਜੱਗੀ ਸਿੰਘ, ਪ੍ਰਿੰਸ ਕੰਵਲਜੀਤ ਸਿੰਘ, ਰਘੂਬੀਰ ਬੋਲੀ, ਰੁਪਿੰਦਰ ਰੂਪੀ, ਰਾਣਾ ਜੰਗ ਬਹਾਦਰ, ਸਰਦਾਰ ਸੋਹੀ, ਮਲਕੀਤ ਰੋਣੀ, ਰਵਿੰਦਰ ਮੰਡ ਅਤੇ ਤਾਨਿਆ ਮਹਾਜਨ ਆਦਿ ਨੇ ਅਹਿਮ ਕਿਰਦਾਰ ਨਿਭਾਏ ਹਨ।

 

Tags: Gippy Grewal , Pollywood , Entertainment , Actress , Cinema , Punjabi Films , Movie , Ardaas Sarbat De Bhale Di

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD