Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਤੁਹਾਡੇ ਦੁਆਰ - ਕੈਂਪ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ

ਲਾਭਪਾਤਰੀਆਂ ਨੂੰ ਵੱਖ-ਵੱਖ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੀ ਸੌਂਪੇ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਲੁਧਿਆਣਾ , 30 Aug 2024

Last updated on: Aug 30, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਪੈਂਦੇ ਟਿੱਬਾ ਰੋਡ ਸਥਿਤ ਗੁਰਦੁਆਰਾ ਸੰਗਤਸਰ ਵਿਖੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ 'ਤੇ ਹੀ ਹੱਲ ਵੀ ਕੀਤੇ। ਕੈਂਪ ਦੌਰਾਨ ਹਲਕੇ ਦੇ ਵਸਨੀਕਾਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਆਧਾਰ ਅਪਡੇਟ ਅਤੇ ਹੋਰ ਸੇਵਾਵਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। 

ਅਮਰ ਨਾਥ, ਅਨੀਤਾ ਵਿੱਜ, ਬਾਲ ਮੁਕੰਦੀ, ਚੰਚਲ ਰਾਣੀ, ਦਲੀਪ ਕੌਰ, ਗੁਰਚਰਨ ਸਿੰਘ, ਜੈ ਨਾਥ ਪਾਂਡੇ, ਕਮਲੇਸ਼ ਰਾਣੀ, ਕੌਸ਼ੱਲਿਆ ਰਾਣੀ, ਕ੍ਰਿਸ਼ਨਾ ਦੇਵੀ, ਕੁਲਵਿੰਦਰ ਕੌਰ, ਕੁਰੇਸ਼ਾ ਬੇਗਮ, ਮਦਨ ਲਾਲ, ਮਧੂ, ਮਾਲਤੀ ਦੇਵੀ, ਮਨਜੀਤ ਕੌਰ, ਮਨੋਹਰ ਲਾਲ, ਮਨਪ੍ਰੀਤ ਕੌਰ, ਮੁਨੇਸ਼, ਨਿੰਦਰ ਕੌਰ, ਨਿਰਮਲਾ ਦੇਵੀ, ਓਮ ਪ੍ਰਕਾਸ਼, ਪਰਮਜੀਤ ਕੌਰ ਸੰਧੂ, ਪਰਦੀਪ ਕੁਮਾਰ, ਪਰਵੀਨ, ਪਿਆਰ ਕੌਰ, ਪੂਨਮ, ਰਾਮ ਲਾਲ, ਰਤਨੀ ਦੇਵੀ, ਰੇਨੂੰ, ਸੰਤੋਖ ਰਾਮ, ਸੀਮਾ ਰਾਣੀ, ਸੁਮਨ ਜੈਨ, ਊਸ਼ਾ ਰਾਣੀ ਅਤੇ ਵੀਨਾ ਰਾਣੀ ਨੇ ਆਪੋ-ਆਪਣੇ ਪੈਨਸ਼ਨ ਮਨਜ਼ੂਰੀ ਪੱਤਰ ਪ੍ਰਾਪਤ ਕੀਤੇ।

ਵਿਧਾਇਕ ਗਰੇਵਾਲ ਨੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ। ਵਿਧਾਇਕ ਭੋਲਾ ਨੇ ਆਮ ਆਦਮੀ ਕਲੀਨਿਕ, ਮੁਫਤ ਬਿਜਲੀ ਅਤੇ ਪੈਨਸ਼ਨ ਵਰਗੇ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਨੂੰ ਇੱਕ ਗੇਮ-ਚੇਂਜਰ ਕਰਾਰ ਦਿੱਤਾ ਜਿਸਦੇ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਸੂਬਾ ਸਰਕਾਰ ਦੇ ਯਤਨਾਂ 'ਤੇ ਵੀ ਜ਼ੋਰ ਦਿੱਤਾ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਹਲਕਾ ਵਿਧਾਇਕ ਅਤੇ ਐਸ.ਡੀ.ਐਮ. ਵਿਕਾਸ ਹੀਰਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਪ੍ਰਵਾਨਗੀ ਪੱਤਰ ਵੀ ਸੌਂਪੇ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD