Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ - ਆਸ਼ਿਕਾ ਜੈਨ

ਲੋਕਾਂ ਨੂੰ ਆਪਣੇ ਪਿੰਡਾਂ ਨਾਲ ਸਬੰਧਤ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Bhagwant Mann Sarkar Tuhade Dwar

Web Admin

Web Admin

5 Dariya News

ਐੱਸ ਏ ਐੱਸ ਨਗਰ/ਖਰੜ , 30 Aug 2024

Last updated on: Aug 30, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਤਹਿਤ ਅੱਜ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜ਼ਗੜ੍ਹ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। 

ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ। ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਦਸ਼ਤਾਵੇਜ਼ ਪੂਰੇ ਕਰ ਸਕਣ ਅਤੇ ਕੈਂਪ ਵਿੱਚ ਪਹੁੰਚਣ ’ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। 

ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ਤੇ ਕਰ ਦਿੱਤਾ ਗਿਆ ਹੈ ਅਤੇ ਕਿੰਨੀਆਂ ਲੰਬਿਤ ਹਨ ਸਬੰਧੀ ਵੇਰਵੇ ਦਰਜ ਕਰਨ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਨ੍ਹਾਂ ਕੈਂਪਾਂ ਰਾਹੀਂ ਆਪਣੇ ਦਫ਼ਤਰ ਛੱਡ ਉਨ੍ਹਾਂ ਨੂੰ ਸੇਵਾਵਾਂ ਦੇਣ ਪੁੱਜੇ ਵਿਭਾਗ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਉੱਥੇ ਹੀ ਨਿਪਟਾਰਾ ਕਰ ਸਕਣ।

ਕੈਂਪ ਵਿੱਚ ਪਹੁੰਚੇ ਐਸ.ਐਚ.ਓ, ਸਿਟੀ ਥਾਣਾ ਖਰੜ ਪੈਰੀਂਵਿੰਕਲ ਸਿੰਘ,  ਵੱਲੋਂ ਐਨ.ਜੀ.ਟੀ. ਅਤੇ ਸਰਕਾਰ ਵੱਲੋ ਪਰਾਲੀ ਨੂੰ ਅੱਗ ਲਗਾਉਣ ਦੀ ਰੋਕਥਾਮ ਲਈ ਦਿੱਤੇ ਸਖਤ ਹੁਕਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਡਾ. ਗੁਰਦਿਆਲ ਕੁਮਾਰ ਏ.ਡੀ.ਓ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦਾ ਸੁਚਾਰੂ ਪ੍ਰਬੰਧਨ ਜ਼ਿਲ੍ਹੇ ਵਿੱਚ ਉਪਲੱਬਧ ਮਸ਼ੀਨਾਂ ਦੀ ਵਰਤੋਂ ਨਾਲ ਕਰਨ ਲਈ ਜਾਣਕਾਰੀ ਦਿਤੀ। ਇਸ ਮੌਕੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ।

ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD