Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਹਰਭਜਨ ਸਿੰਘ ਈ.ਟੀ.ਓ. ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਨੂੰ ਦੇਵੇਗੀ ਲੋੜ ਅਨੁਸਾਰ ਸਹੂਲਤ-ਈ ਟੀ ਓ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori, DC Amritsar, Amritsar, Deputy Commissioner Amritsar

5 Dariya News

5 Dariya News

5 Dariya News

ਅੰਮ੍ਰਿਤਸਰ , 30 Aug 2024

Last updated on: Aug 30, 2024, 00:00 IST

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ  ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਸਕੀਮ ਅਧੀਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਵੱਲੋ ਲੋੜਵੰਦ ਪਰਿਵਾਰ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ 4000/- ਰੁਪਏ ਦਾ ਲਾਭ ਪ੍ਰਤੀ ਮਹੀਨਾ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਵਿਧਵਾ ਔਰਤ, ਤਲਾਕਸ਼ੁਦਾ ਪਰਿਵਾਰਾਂ ਦੇ ਬੱਚੇ, ਯਤੀਮ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਪਾਸ ਰਹਿ ਰਹੇ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਕਿਸੇ ਜਾਨਲੇਵਾ ਬਿਮਾਰੀ ਦੇ ਸ਼ਿਕਾਰ ਹਨ, ਜੋ ਪਰਿਵਾਰ ਆਰਥਿਕ ਅਤੇ ਸ਼ਰੀਰਕ ਪੱਖੋ ਆਪਣੇ ਬੱਚਿਆਂ ਦੀ ਦੇਖ ਰੇਖ ਕਰਨ ਤੋ ਅਸਮਰੱਥ ਹਨ , ਨੂੰ ਇਸ ਸਕੀਮ ਅਧੀਨ ਆਰਥਿਕ ਸਹਾਇਤਾ ਦੇਣ ਲਈ ਚੁਣਿਆ ਜਾਂਦਾ ਹੈ। ਉਨਾਂ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੇ ਬੱਚੇ ਇਸ ਸਕੀਮ ਨਾਲ ਜੋੜ ਕੇ ਉਹਨਾਂ ਨੂੰ ਆਰਥਿਕ ਲਾਭ ਦਿੱਤਾ ਜਾਵੇ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

ਸ: ਈ ਟੀ ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ ਦੇ ਪੱਧਰ ਨੂੰ ਉੱਚਾ ਚੁਕਣਾ ਹੈ। ਉਨਾਂ ਦੱਸਿਆ ਕਿ ਸਾਡੀ ਸਰਕਾਰ ਵਲੋਂ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ। ਜਿਥੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਿੱਖਿਆ ਦੇ ਖੇਤਰ ਵਿੱਚ ਇਕ ਨੰਬਰ ਤੇ ਹੋਵੇਗਾ। ਸ: ਈਟੀਓ ਵਲੋਂ ਅੱਜ ਲੋੜਵੰਦ ਬੱਚਿਆਂ ਨੂੰ 19.32 ਲੱਖ ਰੁਪਏ ਦੇ ਰਾਸ਼ੀ ਦੇ ਚੈਕ ਵੰਡੇ ਗਏ। ਦੱਸਣਯੋਗ ਹੈ ਕਿ ਇਸ ਰਾਸ਼ੀ ਵਿੱਚ ਕੁੱਝ ਰਾਸ਼ੀ ਪੈਂਡਿੰਗ ਕੇਸਾਂ ਦੀ ਵੀ ਬਕਾਇਆ ਸੀ ਜਿਸਨੂੰ ਕਿ ਅੱਜ ਵੰਡ ਦਿੱਤਾ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜੋ ਬੱਚੇ ਪੀਐਮ ਕੇਅਰ ਸਕੀਮ ਅਧੀਨ ਰਜਿਸਟਰਡ ਹਨ,  ਜੋ ਬੱਚੇ ਜੁਵੇਨਾਈਲ ਜਸਟਿਸ ਐਕਟ 2015 ਅਨੁਸਾਰ ਸੁਰੱਖਿਆ ਅਤੇ ਸੰਭਾਲ ਅਧੀਨ ਆਉਦੇ ਹਨ, ਜਿਵੇ ਕਿ, ਬਾਲ ਮਜਦੂਰੀ ਕਰਦੇ ਬੱਚੇ, ਬਾਲ ਵਿਆਹ ਤੋ ਸ਼ਿਕਾਰ ਬੱਚੇ, ਐਚ ਆਈ ਵੀ ਨਾਲ ਪੀੜਤ ਬੱਚੇ,ਕੁਦਰਤੀ ਆਫਤ ਦੀ ਸ਼ਿਕਾਰ ਬੱਚੇ, ਦੁਰਵਿਵਹਾਰ ਜਾ ਸ਼ੋਸ਼ਣ ਦਾ ਸ਼ਿਕਾਰ ਬੱਚੇ, ਬਾਲ ਭਿੱਖਿਆ ਕਰਦੇ ਬੱਚੇ ਸ਼ਾਮਿਲ ਹਨ, ਪਰ ਸਕੂਲ ਜਾ ਰਹੇ ਹਨ ਉਹ ਜ਼ਰੂਰੀ ਦਸਤਾਵੇਜ ਲੈ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਬਸ਼ਰਤੇ ਕਿ ਇਨਾ ਪਰਿਵਾਰਾਂ ਦੀ ਸਲਾਨਾ ਆਮਦਨ 72,000 (ਪੇਡੂ ਖੇਤਰ ਅਤੇ 96,000 ਸ਼ਹਿਰੀ ਖੇਤਰ) ਤੋ ਵੱਧ ਨਾ  ਹੋਵੇ।  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਰਿਵਾਰ ਆਪਣਾ ਲੋੜਵੰਦ ਦਸਤਾਵੇਜ ਜਿਵੇ ਕਿ ਬੱਚੇ ਦਾ ਅਧਾਰ ਕਾਰਡ, ਸਕੂਲ ਤੋ ਤਸਦੀਕਸ਼ੁਦਾ ਰਿਪੋਰਟ, ਜਨਮ ਸਰਟੀਫਿਕੇਟ, ਸਰਪੰਚ ਅਤੇ ਕੌਂਸਲਰ ਤੋ ਤਸਦੀਕਸ਼ੁਦਾ ਰਿਪੋਰਟ ਸਮੇਤ ਸਕੀਮ ਦਾ ਲਾਭ ਲੈਣ ਲਈ ਫਾਰਮ ਭਰ ਸਕਦੇ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਜਿਲ੍ਹਾ ਬਾਲ ਸਰੁੱਖਿਆ ਯੂਨਿਟ ਦੇ ਦਫਤਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜਿਲ ਕਮਰਾ ਨੰ 238 ਵਿਖੇ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਸ ਸਕੀਮ ਦਾ ਲਾਭ ਹਰੇਕ ਲੋੜਵੰਦ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਲੋਕਾਂ ਨੂੰ ਇਸ ਸਕੀਮ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਗੁਰਸਿਮਰਨ ਕੌਰ, ਸਹਾਇਕ ਕਮਿਸ਼ਨਰ ਮੈਡਮ ਸੋਨਮ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਹਰਦੀਪ ਕੌਰ, ਬਾਲ ਭਲਾਈ ਕਮੇਟੀ ਦੇ ਮੈਂਬਰ ਐਡਵੋਕੇਟ ਸ੍ਰੀ ਮਨੋਰੰਜਨ ਸ਼ਰਮਾ, ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ: ਤਰੁਨਜੀਤ ਸਿੰਘ, ਮੈਡਮ ਨੇਹਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD