Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਹਾੜ੍ਹੀ ਸੀਜ਼ਨ 2024-25: ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ

Jagat Prakash Nadda, BJP President, BJP, Bharatiya Janata Party, KAP Sinha

Web Admin

Web Admin

5 Dariya News

ਨਵੀਂ ਦਿੱਲੀ , 30 Aug 2024

Last updated on: Aug 30, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੈਲੀਫ਼ੋਨ ਰਾਹੀਂ ਗੱਲਬਾਤ ਕਰਕੇ ਕੇਂਦਰੀ ਮੰਤਰੀ ਸ੍ਰੀ ਨੱਢਾ ਨੂੰ ਅਗਸਤ ਮਹੀਨੇ ਵਿੱਚ ਡੀ.ਏ.ਪੀ. ਖਾਦ ਦੀ ਅਲਾਟਮੈਂਟ ਦੇ ਮੁਕਾਬਲੇ ਘੱਟ ਸਪਲਾਈ ਬਾਰੇ ਜਾਣੂ ਕਰਵਾਉਣ ਉਪਰੰਤ ਅੱਜ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਨਾਲ ਗੱਲਬਾਤ ਕਰਨ ਲਈ ਟੀਮ ਦਿੱਲੀ ਗਈ।

ਇਸ ਮੁਲਾਕਾਤ ਦੌਰਾਨ, ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਮਾਰਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ, ਸ੍ਰੀ ਕੇ.ਏ.ਪੀ. ਸਿਨਹਾ ਨੇ ਹਾੜ੍ਹੀ ਸੀਜ਼ਨ 2024-25 ਲਈ ਸੂਬੇ ਦੀਆਂ ਖਾਦ ਸਬੰਧੀ ਜ਼ਰੂਰਤਾਂ 'ਤੇ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਭਗ 35 ਲੱਖ ਹੈਕਟੇਅਰ ਰਕਬੇ 'ਤੇ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਲਗਭਗ 5.50 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀ ਲੋੜ ਹੈ।

ਸੂਬੇ ਦੇ ਕਿਸਾਨਾਂ ਨੂੰ ਖਾਦਾਂ ਸਮੇਤ ਖੇਤੀ ਲਈ ਲੋੜੀਂਦੀ ਹੋਰ ਸਮੱਗਰੀ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਨਾਲ ਮੀਟਿੰਗ ਸਫ਼ਲ ਰਹੀ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਆਗਾਮੀ ਹਾੜ੍ਹੀ ਸੀਜ਼ਨ ਦੌਰਾਨ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਅਤੇ ਹੋਰ ਫਾਸਫੇਟਿਕ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਸਾਲ 2023-24 ਦੌਰਾਨ ਪੰਜਾਬ ਨੇ ਕੇਂਦਰੀ ਪੂਲ ਵਿੱਚ ਕਣਕ ਦਾ 46 ਫ਼ੀਸਦੀ ਹਿੱਸਾ ਪਾਇਆ ਹੈ ਅਤੇ ਇਸ ਸਾਲ ਕਣਕ ਦੀ ਵਧੇਰੇ ਪੈਦਾਵਾਰ ਨੂੰ ਵੇਖਦਿਆਂ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਕੀਤੀ ਜ਼ੋਨਲ ਕਾਨਫ਼ਰੰਸ ਦੌਰਾਨ ਹਾੜ੍ਹੀ ਸੀਜ਼ਨ 2024-25 ਲਈ ਪੰਜਾਬ ਸੂਬੇ ਨੂੰ 4.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ, 1.50 ਲੱਖ ਮੀਟ੍ਰਿਕ ਟਨ ਐਨ.ਪੀ.ਕੇ. (ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ) ਅਤੇ 1.50 ਲੱਖ ਮੀਟ੍ਰਿਕ ਟਨ ਐਸ.ਐਸ.ਪੀ. (ਸਿੰਗਲ ਸੁਪਰਫਾਸਫੇਟ) ਖਾਦ ਦੀ ਐਲੋਕੇਸ਼ਨ ਕੀਤੀ ਹੈ।

ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਨੇ ਭਰੋਸਾ ਦਿੱਤਾ ਹੈ ਕਿ ਡੀ.ਏ.ਪੀ. ਖਾਦ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਗ ਅਨੁਸਾਰ ਅਗਲੇ ਦੋ ਮਹੀਨਿਆਂ ਵਿੱਚ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਖਾਦ ਦੀ ਸਪਲਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਵੰਡ ਖਾਦਾਂ ਸਬੰਧੀ ਸਾਡੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰੇਗੀ।

ਇਸ ਦੌਰਾਨ ਸ੍ਰੀ ਕੇ.ਏ.ਪੀ. ਸਿਨਹਾ ਨੇ ਪੰਜਾਬ ਵਿੱਚ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਸਾਇਣ ਅਤੇ ਖਾਦ ਮੰਤਰਾਲੇ ਦੇ ਸਕੱਤਰ ਸ੍ਰੀ ਰਜਤ ਕੁਮਾਰ ਮਿਸ਼ਰਾ ਨਾਲ ਵੀ ਮੀਟਿੰਗ ਕੀਤੀ।

 

 

Tags: Jagat Prakash Nadda , BJP President , BJP , Bharatiya Janata Party , KAP Sinha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD