Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡੀ.ਟੀ.ਐੱਫ. ਨੇ 2364 ਅਤੇ 5994 ਈਟੀਟੀ ਭਰਤੀਆਂ ਮੁਕੰਮਲ ਕਰਵਾਉਣ ਲਈ ਦਿੱਤਾ 'ਮੰਗ ਪੱਤਰ'

ਈਟੀਟੀ ਅਧਿਆਪਕਾਂ ਦੇ ਮੋਹਾਲੀ ਅਤੇ ਗੰਭੀਰਪੁਰ ਦੇ ਸੰਘਰਸ਼ੀ ਮੋਰਚਿਆਂ ਦੀ ਪੁਰਜ਼ੋਰ ਹਮਾਇਤ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 30 Aug 2024

Last updated on: Aug 30, 2024, 00:00 IST

ਸਿੱਖਿਆ ਨੂੰ ਕਾਗਜ਼ੀ ਤਰਜੀਹ ਰਾਹੀਂ ਚੋਣ ਮੁੱਦਾ ਬਣਾਉਣ ਵਾਲੀ 'ਆਪ' ਸਰਕਾਰ ਵੱਲੋਂ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਕਈ ਸਾਲਾਂ ਤੋਂ ਲਟਕਾਈ 2364 ਈਟੀਟੀ ਭਰਤੀ ਦੀ ਮੈਰਿਟ ਲਿਸਟ ਜਾਰੀ ਹੋਣ ਦੇ ਬਾਵਜੂਦ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ ਅਤੇ ਇਸੇ ਤਰ੍ਹਾਂ ਸਿੱਖਿਆ ਵਿਭਾਗ ਦੇ ਨਾਕਾਮੀ ਕਾਰਨ ਹੀ ਰੁਲ ਰਹੀਂ 5994 ਈਟੀਟੀ ਭਰਤੀ ਦੀ ਵੀ ਪ੍ਰਕਿਰਿਆ ਵੀ ਲੰਬੇ ਸਮੇਂ ਤੋਂ ਵੱਖ-ਵੱਖ ਅੜਿੱਕੇ ਖੜੇ ਕਰਕੇ ਮੁਕੰਮਲ ਨਹੀਂ ਕੀਤੀ ਜਾ ਰਹੀ ਹੈ। 

ਇਹਨਾਂ ਮੰਗਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਦੇ ਸੂਬਾਈ ਸੱਦੇ ਤਹਿਤ ਫਿਰੋਜ਼ਪੁਰ ਇਕਾਈ ਵੱਲੋਂ ਜਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਿਤ ਸ਼ਰਮਾਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਵੱਲ ਮੰਗ ਪੱਤਰ ਭੇਜਿਆ ਗਿਆ। ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਡੀ.ਟੀ.ਐੱਫ. ਆਗੂਆਂ, 2364 ਅਤੇ 5994 ਈ.ਟੀ.ਟੀ. ਭਰਤੀਆਂ ਵਿੱਚ ਸਿਲੈਕਟਡ ਅਧਿਆਪਕਾਂ ਨੇ ਕਿਹਾ ਕਿ ਸਕੂਲੀ ਸਿੱਖਿਆ ਦੇ ਅਧਾਰ ਪ੍ਰਾਇਮਰੀ ਵਿੱਚ ਅਧਿਆਪਕਾਂ ਦੀਆਂ ਲੰਬਾਂ ਸਮਾਂ ਭਰਤੀਆਂ ਨਾ ਹੋਣ ਸਦਕਾ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ, ਜਿਸ ਨਾਲ ਇਹਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਦੂਜੇ ਪਾਸੇ ਯੋਗਤਾ ਪੂਰੀ ਕਰਦੇ ਅਧਿਆਪਕ ਵੀ ਕਈ-ਕਈ ਸਾਲਾਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ ਜਿਸਦੇ ਚਲਦਿਆਂ ਇਹਨਾਂ ਅਧਿਆਪਕਾਂ ਵੱਲੋਂ ਆਪਣੀਆਂ ਭਰਤੀਆਂ ਮੁਕੰਮਲ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। 

ਜਿਸ ਤਹਿਤ 2364 ਈ.ਟੀ.ਟੀ. ਦੀ ਭਰਤੀ ਪੂਰੀ ਕਰਵਾਉਣ ਲਈ ਵਿੱਦਿਆ ਭਵਨ (ਮੋਹਾਲੀ) ਅੱਗੇ 20 ਅਗਸਤ 2024 ਤੋਂ ਅਣਮਿਥਿਆ ਧਰਨਾ ਚੱਲ ਰਿਹਾ ਹੈ ਅਤੇ 5994 ਈ.ਟੀ.ਟੀ. ਭਰਤੀ ਪੂਰੀ ਕਰਵਾਉਣ ਲਈ 24 ਅਗਸਤ ਤੋਂ ਲਗਾਤਾਰ ਸਿੱਖਿਆ ਮੰਤਰੀ ਦੀ ਪਿੰਡ ਗੰਭੀਰਪੁਰ (ਅਨੰਦਪੁਰ ਸਾਹਿਬ) ਰਿਹਾਇਸ਼ ਦੇ ਨੇੜੇ ਧਰਨਾ ਲੱਗਿਆ ਹੋਇਆ ਹੈ। ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਨੇ ਦੱਸਿਆ ਕਿ 2364 ਈ.ਟੀ.ਟੀ. ਤੇ 5994 ਈ.ਟੀ.ਟੀ. ਭਰਤੀਆਂ ਮੁਕੰਮਲ ਕਰਵਾਉਣ ਅਤੇ ਦੋਵੇਂ ਸੰਘਰਸ਼ੀ ਮੋਰਚਿਆਂ ਦੀ ਹਮਾਇਤ ਕਰਦੇ ਹੋਏ ਅੱਜ ਪੰਜਾਬ ਦੇ ਸਮੂਹ ਜ਼ਿਲ੍ਹਿਆਂ 'ਚ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਪੰਜਾਬ ਦੀ ਨਿੱਘਰਦੀ ਜਾ ਰਹੀ ਸਿੱਖਿਆ ਵਿਵਸਥਾ ਵੱਲ ਧਿਆਨ ਕੇਂਦਰਰਿਤ ਕਰਨ ਮੰਗ ਕੀਤੀ ਗਈ ਹੈ। 

ਇਸ ਮੌਕੇ, ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਸਰਬਜੀਤ ਸਿੰਘ ਭਾਵੜਾ, 6635 ਈ.ਟੀ.ਟੀ ਟੈਟ ਪਾਸ ਅਧਿਆਪਕ ਯੂਨੀਅਨ ਪੰਜਾਬ ਤੋਂ ਸ਼ਲਿੰਦਰ ਫਾਜ਼ਿਲਕਾ, ਗੁਰਵਿੰਦਰ ਸਿੰਘ ਖੋਸਾ, ਸਵਰਨ ਸਿੰਘ ਜੋਸਨ,ਵਰਿੰਦਰਪਾਲ ਸਿੰਘ ਖਾਲਸਾ, ਇੰਦਰ ਸਿੰਘ, ਮਨੋਜ ਸੰਜੇ, ਅਵਤਾਰ, ਨਰਿੰਦਰ ਸਿੰਘ ਜੰਮੂ,ਵਰਿੰਦਰ, ਕੁਲਵਿੰਦਰ, ਸਾਜਨ, ਪਾਰਸ, ਅਮਨ, ਪ੍ਰੇਮ, ਅਨਿਲ ਸੁਰਿੰਦਰ ਸਿੰਘ, ਰਮਨਦੀਪ ਸਿੰਘ  ਲਖਵਿੰਦਰ ਸਿੰਘ, ਕਿਰਪਾਲ ਸਿੰਘ ਆਦਿ ਅਧਿਆਪਕ ਹਾਜਰ ਸਨ। 

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD