Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਬੈਠਕ

ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾਂ ਦੇ ਅੰਦਰ-ਅੰਦਰ ਕਰਵਾਏ ਜਾਣ ਜਮ੍ਹਾਂ –ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 30 Aug 2024

Last updated on: Aug 30, 2024, 00:00 IST

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਇਥੇ ਦਿਹਾਤੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਿੰਡਾਂ ਵਿੱਚ ਚੱਲ ਰਹੇ ਤੇ ਹੋ ਚੁੱਕੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਸਕੀਮਾ ਤਹਿਤ ਆਏ ਫੰਡਾਂ ਅਧੀਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ 15 ਦਿਨਾ ਦੇ ਅੰਦਰ-ਅੰਦਰ ਜਮ੍ਹਾਂ ਕਰਵਾਏ ਜਾਣ। 

ਇਸ ਤੋਂ ਇਲਾਵਾ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾ ਕਿਹਾ ਕਿ ਇਸ ਕੰਮ ਵਿੱਚ ਕੁਤਾਹੀ ਲਈ ਸਬੰਧਤ ਅਧਿਕਾਰੀ ਨਿੱਜੀ ਤੌਰ ਤੇ ਜਿਮੇਵਾਰ ਹੋਣਗੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਖੇ ਲਾਈਬ੍ਰੇਰੀਆਂ ਬਣਾਉਣ, ਸਫਾਈ ਵਿਵਸਥਾ ਨੂੰ ਦਰੁਸਤ ਕਰਨ ਹਿਤ ਦੇ ਨਾਲ-ਨਾਲ ਹੋਰ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ, ਪਿੰਡਾਂ ਅੰਦਰ ਪਬਲਿਕ ਪਖਾਣੇ ਬਣਾਉਣ, ਘਰਾਂ ਵਿਚ ਪਖਾਣੇ ਬਣਾਉਣ ਦੀਆਂ ਕਿਸ਼ਤਾਂ ਜਾਰੀ ਕਰਨ, ਆਂਗਣਵਾੜੀ ਸੈਂਟਰ ਬਣਾਉਣ, ਸੋਲੀਡ ਵੇਸਟ ਮੈਨੇਜਮੈਂਟ, ਮੀਆਵਾਕੀ ਜੰਗਲ ਤਿਆਰ ਕਰਨ ਆਦਿ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪੂਰਤੀ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ।  

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ 15ਵੇਂ ਵਿਤ ਕਮਿਸ਼ਨ, ਓ.ਡੀ.ਐਫ. ਪਲਸ, ਪ੍ਰਧਾਨ ਮੰਤਰੀ ਆਵਸ ਯੋਜਨਾ (ਗ੍ਰਾਮੀਣ), ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਆਦਿ ਹੋਰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਏ ਫੰਡਾਂ ਅਧੀਨ ਹੋਏ ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ, ਪੰਚਾਇਤੀ ਰਾਜ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਹੁਣ ਤੱਕ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਮਗਨਰੇਗਾ ਅਧੀਨ ਯੋਗ ਜੋਬਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਾਰੀ ਗ੍ਰਾਂਟਾਂ ਅਨੁਸਾਰ ਵਿਕਾਸ ਕੰਮ ਤੁਰੰਤ ਮੁਕੰਮਲ ਕੀਤੇ ਜਾਣ। ਬੈਠਕ ਵਿਚ ਏਡੀਸੀ ਵਿਕਾਸ ਅਮਰਿੰਦਰ ਸਿੰਘ ਮਲੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ, ਕਾਰਜਕਾਰੀ ਇੰਜੀਨੀਅਰ ਧਰਮਿੰਦਰ ਸਿੰਘ, ਪੰਚਾਇਤੀ ਰਾਜ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD