Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਲਗਾਏ ਪੌਦੇ

ਕਿਹਾ ! ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਰੇਕ ਮਨੁੱਖ ਕਰੇ ਇਹ ਨੇਕ ਉਪਰਾਲਾ

Judiciary, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Moga

Web Admin

Web Admin

5 Dariya News

ਮੋਗਾ , 30 Aug 2024

Last updated on: Aug 30, 2024, 00:00 IST

ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਇਹ ਮੁਹਿੰਮ ਚਲਾਈ ਜਾ ਰਹੀ ਹੈ। 

ਇਸ ਤਹਿਤ ਅੱਜ ਕੋਰਟ ਕੰਪਲੈਕਸ ਬਾਘਾਪੁਰਾਣਾ ਵਿਖੇ ਸ੍ਰ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਉਹਨਾਂ ਦੱਸਿਆ ਕਿ ਧਰਤੀ ਉਪਰ ਵਧ ਰਹੇ ਪ੍ਰਦੂਸ਼ਣ ਅਤੇ ਕੁਦਰਤੀ ਸ੍ਰੋਤਾਂ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਲਾਜਮੀ ਹਨ ਅਤੇ ਹਰੇਕ ਮਨੁੱਖ ਨੂੰ ਇਹ ਨੇਕ ਉਪਰਾਲਾ ਕਰਨਾ ਚਾਹੀਦਾ ਹੈ। ਪੌਦੇ ਲਗਾ ਕੇ ਇਹਨਾਂ ਦੀ ਦੇਖਭਾਲ ਵੀ ਕਰਨੀ ਬਹੁਤ ਜਰੂਰੀ ਹੈ। 

ਇਸ ਮੌਕੇ ਉਨ੍ਹਾਂ ਨਾਲ ਸ. ਹਰਜੀਤ ਸਿੰਘ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ, ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਸ਼ਿਲਪੀ ਗੁਪਤਾ ਸੀ.ਜੇ.ਐੱਮ, ਮੋਗਾ ਅਤੇ  ਮਿਸ ਪਾਰੁਲ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਬਾਘਾਪੁਰਾਣਾ ਵੱਲੋਂ ਵੀ ਬੂਟੇ ਲਗਾਏ ਗਏ। ਸ਼੍ਰੀ ਵਿਜੇ ਕੁਮਾਰ ਸਿਵਲ ਜੱਜ (ਜੂਨੀਅਰ ਡਿਵੀਜਨ) ਬਾਘਾਪੁਰਾਣਾ, ਸ਼੍ਰੀ ਹਰਜੀਤ ਸਿੰਘ ਬਰਾੜ ਪ੍ਰਧਾਨ ਬਾਰ ਐਸੋਸੀਏਸ਼ਨ ਬਾਘਾਪੁਰਾਣਾ ਤੇ ਸ਼੍ਰੀ ਦਲਵੀਰ ਸਿੰਘ ਡੀ.ਐੱਸ.ਪੀ ਬਾਘਾਪੁਰਾਣਾ ਵੀ ਇਸ ਮੌਕੇ ਹਾਜ਼ਰ ਸਨ।

ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।  

 

Tags: Judiciary , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD