Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਕੁਰਾਲੀ ਤੋਂ ਕੀਰਤਪੁਰ ਸਾਹਿਬ ਤੱਕ ਗਤੀ ਸੀਮਾ ਸਾਈਨ ਲਗਾਉਣ ਦੀ ਦਿੱਤੀ ਹਦਾਇਤ

ਰੋਡ ਸੇਫਟੀ ਦੀ ਮੀਟਿੰਗ ਕਰਦਿਆਂ ਵੱਖ-ਵੱਖ ਵਿਭਾਗਾਂ ਤੇ ਅਧਿਕਾਰੀਆ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 30 Aug 2024

Last updated on: Aug 30, 2024, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਡ ਸੇਫਟੀ ਦੀ ਮੀਟਿੰਗ ਕਰਦਿਆਂ ਵੱਖ-ਵੱਖ ਵਿਭਾਗਾਂ ਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੁਰਾਲੀ ਤੋਂ ਕੀਰਤਪੁਰ ਸਾਹਿਬ ਤੱਕ ਹਾਈਵੇ ਤੇ ਗਤੀ ਸੀਮਾ ਸਾਈਨ ਲਗਾਏ ਜਾਣ ਤਾਂ ਜੋ ਲੋਕ ਜਿਆਦਾ ਗਤੀ ਵਿੱਚ ਵਾਹਨ ਨਾ ਚਲਾਉਣ ਅਤੇ ਦੁਰਘਟਨਾਵਾਂ ਨੂੰ ਵੀ ਰੋਕਿਆ ਜਾ ਸਕੇ। 

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਨੂੰ ਰੂਪਨਗਰ ਪੁਲਿਸ ਲਾਈਨ ਲਾਈਟਾਂ ਤੇ ਅੱਜ ਸ਼ਾਮ ਤੱਕ ਜ਼ੈਬਰਾ ਕਰਾਸਿੰਗ ਬਣਾਉਣ ਦੀ ਵੀ ਹਦਾਇਤ ਕੀਤੀ ਤਾਂ ਜੋ ਵਾਹਨ ਚਾਲਕ ਉਨ੍ਹਾਂ ਨੂੰ ਦੇਖ ਕੇ ਰੁਕ ਸਕਣ। ਡਾ. ਪ੍ਰੀਤੀ ਯਾਦਵ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਨਿਰੰਤਰ ਚੈਕਿੰਗ ਅਤੇ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕਰਨ ਲਈ ਕਿਹਾ। 

ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਵੱਧ ਦੁਰਘਟਨਾ ਹੋਣ ਵਾਲੇ ਸਥਾਨਾਂ ਦੀ ਪਛਾਣ ਕਰਕੇ ਉਸ ਨੂੰ ਬਲੈਕ ਸਪਾਟ ਖੇਤਰ ਘੋਸ਼ਿਤ ਕੀਤਾ ਜਾਵੇ, ਅਤੇ ਦੁਰਘਟਨਾਵਾਂ ਨੂੰ ਰੋਕਣ ਲਈ ਉੱਥੇ ਜਿੰਨੇ ਵੀ ਸੰਭਵ ਹੱਲ ਹਨ, ਕੀਤੇ ਜਾਣ। ਆਰ.ਟੀ.ਏ. ਸ. ਗੁਰਵਿੰਦਰ ਸਿੰਘ ਜੌਹਲ ਵੱਲੋਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਟਰੱਕ ਯੂਨੀਅਨ ਤੇ ਹੋਰ ਸਥਾਨਾਂ ਤੇ ਡਰਾਈਵਰਾਂ ਲਈ ਮੈਡੀਕਲ ਕੈਂਪ ਲਗਾਏ ਜਾਣ ਜਿਸ ਵਿਚ ਉਨ੍ਹਾਂ ਦੇ ਅੱਖਾਂ ਦਾ ਚੈਅਕਪ, ਬਲੱਡ ਪ੍ਰੈਸ਼ਰ ਅਤੇ ਡਾਇਵੀਟੀਜ਼ ਆਦਿ ਦੇ ਟੈਸਟ ਕੀਤੇ ਜਾਣ ਤੇ ਅੱਖਾਂ ਦੀ ਰੋਸ਼ਨੀ ਘੱਟ ਹੋਣ ਉਤੇ ਉਨ੍ਹਾਂ ਨੂੰ ਮੁਫਤ ਐਨਕਾਂ ਵੀ ਵੰਡੀਆਂ ਜਾਣ।

ਇਸ ਮੀਟਿੰਗ ਵਿੱਚ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD