Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਪੁਸਤਕ ਦਾ ਵਿਸ਼ਵ ਵਿਆਪੀ ਪਸਾਰ ਕਰਾਂਗੇ - ਬਿੱਲਾ ਸੰਧੂ

Book, Billa Sandhu, Ludhiana

Web Admin

Web Admin

5 Dariya News

ਲੁਧਿਆਣਾ , 30 Aug 2024

Last updated on: Aug 30, 2024, 00:00 IST

ਸਾਂਝਾ ਟੀ ਵੀ ਚੈਨਲ ਸਰੀ (ਕੈਨੇਡਾ) ਦੇ ਸੰਸਥਾਪਕ ਤੇ ਮੁੱਖ ਅਧਿਕਾਰੀ ਸ. ਸੁਖਵਿੰਦਰ ਸਿੰਘ “ਬਿੱਲਾ ਸੰਧੂ” ਨੇ ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ ਡਾ. ਅਨੁਰਾਗ ਸਿੰਘ ਵੇਲੋਂ ਪੰਜਾਬੀ, ਹਿੰਦੀ ਤੇ ਅੰਗ੍ਰੇਜ਼ੀ ਵਿੱਚ ਛਪੀ ਸਚਿੱਤਰ ਪੁਸਤਕ “ਇਲਾਹੀ ਗਿਆਨ ਦਾ ਸਾਗਰ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਤੇ ਡਾ. ਅਨੁਰਾਗ ਸਿੰਘ ਵੱਲੋਂ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ  ਲਿਖੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਆਦਿ ਸ਼੍ਰੀ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ ਦੀ ਸਚਿੱਤਰ ਕਾਪੀ ਹਾਸਲ ਕਰਕੇ ਕਿਹਾ ਹੈ ਕਿ ਆਪਣੇ ਚੈਨਲ ਵੱਲੋਂ ਉਹ ਅਮਰੀਕਾ ਤੇ ਕੈਨੇਡਾ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਸਾਰੇ ਬਾਣੀਕਾਰਾਂ ਬਾਰੇ ਦਸਤਾਵੇਜ਼ੀ ਫ਼ਿਲਮਾਂ ਬਣਾ ਕੇ ਇਸ ਦਾ ਗਿਆਨ ਪੂਰੇ ਵਿਸ਼ਵ ਵਿੱਚ ਪਸਾਰਨਗੇ। 

ਇਸ ਗਿਆਨ ਸਾਗਰ ਦੀ ਮਹੱਤਤਾ ਜਗਤ ਜਲੰਦੇ ਲਈ ਅੱਜ ਬੇਹੱਦ ਜ਼ਰੂਰੀ ਹੈ। ਬਿੱਲਾ ਸੰਧੂ ਨੇ ਕਿਹਾ ਕਿ ਸਰੀ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਸਥਾਪਿਤ “ਖਾਲਸਾ ਲਾਇਬਰੇਰੀ “ ਵਿੱਚ ਇਹ ਪੁਸਤਕ ਪਾਠਕਾਂ ਲਈ ਰੱਖੀ ਜਾਵੇਗੀ। ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਤੇ ਮੁੱਖ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਬਿੱਲਾ ਸੰਧੂ ਨੂੰ ਇਹ ਪੁਸਤਕ ਸ਼ਹੀਦ ਭਗਤ ਸਿੰਘ ਨਗਰ ਵਿਖੇ ਬਿੱਲਾ ਸੰਧੂ ਦੀ ਲੁਧਿਆਣਾ ਫੇਰੀ ਦੌਰਾਨ ਭੇਂਟ ਕੀਤੀ।

ਪੁਸਤਕ ਬਾਰੇ ਜਾਣਕਾਰੀ ਦੇਂਦਿਆਂ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ ਪ੍ਰਕਾਸ਼ਿਤ ਇਸ ਕਿਤਾਬ ਵਿੱਚ ਸਾਰੇ ਬਾਣੀਕਾਰਾਂ ਦੇ ਆਰ ਐੱਮ ਸਿੰਘ ਵੱਲੋਂ ਬਣਾਏ ਮੌਲਿਕ ਚਿਤਰ ਸ਼ਾਮਿਲ ਹਨ। ਇਸ ਪੱਸਤਕ ਦਾ ਦੇਸ਼ ਬਦੇਸ਼ ਵਿੱਚ ਪਰਸਾਰ ਸੰਚਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੀ ਬਾਣੀ ਦਾ ਅਸਲ ਸੰਦੇਸ਼ ਸਮੂਹ ਮਾਨਵਤਾ ਲਈ ਸਾਰਥਿਕ ਹੈ ਪਰ ਅਸੀਂ ਅਜੇ ਇਸ ਦੇ ਸੰਦੇਸ਼ ਰੂਰੇ ਸਿੱਖ ਜਗਤ ਵਿੱਚ ਵੀ ਨਹੀਂ ਪਸਾਰ ਸਕੇ। 

ਇਸ ਸ਼ੁਭ ਕਾਰਜ ਵਿੱਚ ਸਭ ਨੂੰ ਅੱਗੇ ਆਉਣ ਦੀ ਲੋੜ ਹੈ। ਇਸ ਮੌਕੇ ਬੋਲਦਿਆਂ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਮੇਰੇ ਜੱਦੀ ਪਿੰਡ ਰਕਬਾ(ਨੇੜੇ ਮੁੱਲਾਂਪੁਰ ਦਾਖਾ) ਜ਼ਿਲ੍ਹਾ ਲੁਧਿਆਣਾ ਵਿੱਚ ਸਥਾਪਤ ਬੰਦਾ ਸਿੰਘ ਬਹਾਦਰ ਭਵਨ ਸਥਿਤ ਸ਼ਬਦ ਪ੍ਰਕਾਸ਼ ਅਜਾਇਬ ਘਰ ਤੇ ਆਧਾਰਿਤ ਇਸ ਪੁਸਤਕ ਰਾਹੀਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਕੀਰਤੀ ਪੂਰੇ ਵਿਸ਼ਵ ਵਿੱਚ ਪਹੁੰਚਾਉਣਾ ਹੈ। ਇਸ ਸ਼ਬਦ ਪ੍ਰਕਾਸ਼ ਅਜਾਇਬਘਰ ਦੀ ਇਮਾਰਤ ਦੀ ਉਸਾਰੀ ਸਰਦਾਰ ਸ ਪ ਸ ਓਬਰਾਏ ਜੀ ਵੱਲੋਂ ਸਥਾਪਿਤ ਸਰਬੱਤ ਦਾ ਭਲਾ ਟਰਸਟ ਵੱਲੋਂ ਜਸਵੰਤ ਸਿੰਘ ਛਾਪਾ ਦੀ ਪ੍ਰੇਰਨਾ ਨਾਲ ਕਰਵਾਈ ਗਈ ਸੀ। 

ਇਸ ਵਿੱਚ ਸਾਡੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਣਾਈ ਕਮੇਟੀ ਨੇ ਵਿਸ਼ਵ ਪ੍ਰਸਿੱਧ ਚਿਤਰਕਾਰ ਸ. ਆਰ ਐੱਮ ਸਿੰਘ ਪਾਸੋਂ ਸ਼੍ਰੀ ਗੁਰੂ ਗਰੰਥ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਸਾਹਿਬਾਨ ਤੇ ਹੋਰ ਬਾਣੀ ਕਾਰਾਂ ਦੇ ਮੌਲਿਕ ਚਿਤਰ ਤਿਆਰ ਕਰਵਾ ਕੇ ਇਸ ਅਜਾਇਬ ਘਰ ਵਿੱਚ ਸੁਭਾਇਮਾਨ ਕੀਤੇ ਗਏ ਹਨ। 

ਹੁਣ ਇਨ੍ਹਾਂ ਬਾਣੀਕਾਰਾਂ ਦੇ ਜੀਵਨ ਤੇ ਰਚਨਾ ਬਾਰੇ ਇਹ ਕੌਫੀ ਟੇਬਲ ਕਿਤਾਬ ਤਿਆਰ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਉੱਘੇ ਵਿਦਵਾਨਾਂ ਦਾ ਪੈਨਲ ਬਣਾ ਕੇ ਸ. ਤੇਜਪ੍ਰਤਾਪ ਸਿੰਘ ਸੰਧੂ ਤੇ ਰਣਜੋਧ  ਸਿੰਘ ਵੱਲੋਂ ਸ. ਗੁਰਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਪਰਿੰਟਵੈੱਲ ਅੰਮ੍ਰਿਤਸਰ ਤੋਂ ਛਪਵਾਇਆ ਹੈ।

 

Tags: Book , Billa Sandhu , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD