Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਅਹਿਮ ਬੈਠਕ

ਕਿਹਾ, ਵਿਭਾਗੀ ਅਧਿਕਾਰੀ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਿਤ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਨ

Senu Duggal, DC Fazilka, Fazilka, Deputy Commissioner Fazilka

5 Dariya News

5 Dariya News

5 Dariya News

ਜਲਾਲਾਬਾਦ/ਫਾਜ਼ਿਲਕਾ , 31 Aug 2024

Last updated on: Aug 31, 2024, 00:00 IST

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਲਾਲਾਬਾਦ ਸਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਸਵੱਛ ਭਾਰਤ ਦੇ ਕੰਮਾਂ ਵਿੱਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਅਮਿਰਿੰਦਰ ਸਿੰਘ ਮੱਲ੍ਹੀ ਅਤੇ ਐੱਸ.ਡੀ.ਐੱਮ ਜਲਾਲਾਬਾਦ ਸ. ਬਲਕਰਨ ਸਿੰਘ ਵੀ ਮੌਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਲਾਈਬ੍ਰੇਰੀਆਂ ਬਣਾਉਣ, ਸਫਾਈ ਵਿਵਸਥਾ ਨੂੰ ਦਰੁਸਤ ਕਰਨ, ਡੋਰ ਟੂ ਡੋਰ ਕੂੜਾ ਕੁਲੈਕਸ਼ਨ, ਸ਼ਹਿਰ ਵਿੱਚ ਡਸਟਬਿਨ ਲਗਾਉਣ, ਸਟਰੀਟ ਲਾਈਟਾਂ, ਸਹਿਰ ਤੇ ਸੜਕਾਂ ਦੀ ਸਾਫ ਸਫਾਈ, ਓ.ਡੀ.ਐੱਫ ਪਲੱਸ ਮਾਡਲ ਪਿੰਡ ਬਣਾਉਣ, ਪਲਾਸਟਿਕ ਮੁਕਤ ਲਈ ਕੀਤੀਆਂ ਗਤੀਵਿਧੀਆਂ ਅਤੇ ਸੀਵਰੇਜ਼ ਆਦਿ ਚੱਲ ਰਹੇ ਵਿਕਾਸ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤੇ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਲਈ ਸਬੰਧਤ ਅਧਿਕਾਰੀ ਨਿੱਜੀ ਤੌਰ ਤੇ ਜਿਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਨਾ ਰਹੇ। ਇਸ ਦੌਰਾਨ ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਹੁਣ ਤੱਕ ਦੀ ਪ੍ਰਗਤੀ ਰਿਪੋਰਟ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਅਵਾਰਾ ਪਸ਼ੂਆਂ ਤੋਂ ਨਿਜ਼ਾਤ ਲਈ ਗਊਸ਼ਾਲਾਵਾਂ ਵਿੱਚ ਭੇਜੇ ਜਾ ਰਹੇ ਪਸ਼ੂਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪਸ਼ੂਆਂ ਨੂੰ ਟੈਗਿੰਗ ਆਦਿ ਕੇ ਹੀ ਲਿਆ ਜਾਵੇ ਤੇ ਇਸ ਦਾ ਪੂਰਾ ਹਿਸਾਬ ਰੱਖਿਆ ਜਾਵੇ।

ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ, ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਧਰਮਿੰਦਰ ਸਿੰਘ, ਈਓ ਨਗਰ ਕੌਂਸਲ ਜਲਾਲਾਬਾਦ ਸੁਖਦੇਵ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਕਾਰੀ  ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵੱਲੋਂ ਬਾਹਮਣੀ ਵਾਲਾ ਰੋਡ ਬਾਜ਼ਾਰ ਜਲਾਲਾਬਾਦ ਤੇ ਲੱਗੀਆਂ ਨਜ਼ਾਇਜ਼ ਦੁਕਾਨਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਦੀ ਕੀਤੀ ਚੈਕਿੰਗ

ਸਬੰਧਿਤ ਵਿਭਾਗਾਂ ਨੂੰ ਬਣਦੀ ਕਾਰਵਾਈ ਦੇ ਦਿੱਤੇ ਨਿਰਦੇਸ਼

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਲਾਲਾਬਾਦ ਸਹਿਰ ਦੇ ਬਾਹਮਣੀ ਵਾਲਾ ਰੋਡ ਬਾਜ਼ਾਰ ਤੇ ਲੱਗੀਆਂ ਨਜਾਇਜ਼ ਦੁਕਾਨਾਂ ਤੇ ਰੇਹੜੀ ਫੜ੍ਹੀ ਵਾਲਿਆ ਦੀ  ਚੈਕਿੰਗ ਕਰਕੇ ਸਬੰਧਿਤ ਵਿਭਾਗਾਂ ਨੂੰ ਬਣਦੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ ਸ. ਬਲਕਰਨ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਹਮਣੀ ਵਾਲਾ ਰੋਡ ਬਾਜ਼ਾਰ ਦੇ ਸੜਕਾਂ ਤੇ ਦੋਨਾਂ ਪਾਸਿਆਂ ਤੇ ਲੱਗੀਆਂ ਇਹ ਨਜਾਇਜ਼ ਦੁਕਾਨਾਂ ਤੇ ਰੇਹੜੀਆਂ ਨਾਲ ਟ੍ਰੈਫਿਕ ਦੀ ਵਿਵਸਥਾ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਦੁਕਾਨਾਂ ਦੇ ਅੰਦਰ ਹੀ ਸਮਾਨ ਵੇਚਿਆ ਜਾਵੇ ਤਾਂ ਜੋ ਟ੍ਰੈਫਿਕ ਦੀ ਸਮੱਸਿਆ ਪੈਦਾ ਨਾ ਹੋਵੇ।  

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD