Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ

ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਮੁੱਖ ਮੰਤਰੀ ਵੱਲੋਂ ਡੀ.ਸੀ. ਨੇ ਮ੍ਰਿਤਕ ਦੇਹ 'ਤੇ ਰੀਥ ਰੱਖੀ

Dr. Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Chetan Singh Jauramajra, Showkat Ahmad Parray, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 31 Aug 2024

Last updated on: Aug 31, 2024, 00:00 IST

ਸਾਬਕਾ ਮੰਤਰੀ ਸਰਵਗੀ ਸ. ਸੁਰਜੀਤ ਸਿੰਘ ਕੋਹਲੀ (73), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਜਾਰਾਂ ਦੀ ਗਿਣਤੀ 'ਚ ਸੇਜਲ ਅੱਖਾਂ ਵੱਲੋਂ ਅੰਤਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ ਇੱਥੇ ਰਾਜਪੁਰਾ ਰੋਡ 'ਤੇ ਸਥਿਤ ਬੀਰ ਜੀ ਦੇ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਤੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਗੁਰਜੀਤ ਸਿੰਘ ਕੋਹਲੀ ਨੇ ਦਿਖਾਈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਮ੍ਰਿਤਕ ਦੇਹ 'ਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਜਦੋਂ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ ਅਤੇ ਡਾ. ਬਲਬੀਰ ਸਿੰਘ ਨੇ ਰੀਥਾਂ ਰੱਖਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਪਟਿਆਲਾ ਪੁਲਿਸ ਦੀ ਟੁਕੜੀ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸਲਾਮੀ ਦਿੱਤੀ।

ਇਸ ਦੌਰਾਨ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ, ਏ.ਡੀ.ਜੀ.ਪੀ. ਏ.ਐਸ. ਰਾਏ, ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਵੀ ਮ੍ਰਿਤਕ ਦੇਹ 'ਤੇ ਫੁੱਲ ਮਾਲਾਵਾਂ ਰੱਖਕੇ ਆਪਣੀ ਸ਼ਰਧਾਂਜਲੀ ਭੇਟ ਕੀਤੀ।

ਪਰਿਵਾਰਕ ਸੂਤਰਾਂ ਮੁਤਾਬਕ ਸਵਰਗੀ ਸ. ਕੋਹਲੀ ਦੇ ਫੁੱਲ ਚੁਗਣ ਅਤੇ ਅੰਗੀਠਾ ਸੰਭਾਲਣ ਦੀ ਰਸਮ ਮਿਤੀ 1 ਸਤੰਬਰ ਨੂੰ ਸਵੇਰੇ 9 ਵਜੇਰ ਜੀ ਦੇ ਸਮਸ਼ਾਨਘਾਟ ਵਿਖੇ ਨਿਭਾਈ ਜਾਵੇਗੀ ਅਤੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਦਿਨ ਸ਼ੁੱਕਰਵਾਰ 6 ਸਤੰਬਰ ਨੂੰ ਬਾਅਦ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਵੇਗੀ। ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸਵਰਗੀ ਸ. ਕੋਹਲੀ ਦੇ ਅਕਾਲ ਚਲਾਣੇ ਨੂੰ ਕੋਹਲੀ ਪਰਿਵਾਰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜੌੜਾਮਾਜਰਾ ਨੇ ਪਰਮਾਤਮਾਂ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। 

ਇਸ ਮੌਕੇ ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਆਪ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਜਗਦੀਪ ਸਿੰਘ ਜੱਗਾ, ਪ੍ਰੀਤੀ ਮਲਹੋਤਰਾ, ਕੁੰਦਨ ਗੋਗੀਆ, ਸਾਬਕਾ ਐਮ.ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਐਮ.ਐਲ.ਏ. ਮਦਨ ਲਾਲ ਜਲਾਲਪੁਰ, ਸੰਜੀਵ ਬਿੱਟੂ, ਗੁਰਤੇਜ ਸਿੰਘ ਢਿੱਲੋਂ, ਇੰਦਰਮੋਹਨ ਸਿੰਘ ਬਜਾਜ, ਅਮਰਿੰਦਰ ਸਿੰਘ ਬਜਾਜ, ਹਰਵਿੰਦਰ ਸਿੰਘ ਹਰਪਾਲਪੁਰ, ਸਾਬਕਾ ਐਮ.ਪੀ. ਪਰਨੀਤ ਕੌਰ ਦੀ ਤਰਫ਼ੋਂ ਰਜਨੀਸ਼ ਸ਼ੋਰੀ, ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ, ਵਿਜੇ ਕਪੂਰ, ਪ੍ਰਿੰਸੀਪਲ ਜੇ.ਪੀ. ਸਿੰਘ, ਕਿਸ਼ਨ ਚੰਦ ਬੁੱਧੂ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਜਰਨੈਲ ਸਿੰਘ ਕਰਤਾਰਪੁਰ ਤੇ ਜਸਮੇਰ ਸਿੰਘ ਲਾਛੜੂ, ਜਗਜੀਤ ਸਿੰਘ ਦਰਦੀ, ਹਰੀ ਸਿੰਘ ਟੌਹੜਾ, ਹਰਵਿੰਦਰ ਸਿੰਘ ਨਿੱਪੀ, ਲਖਵੀਰ ਸਿੰਘ ਲੌਟ, ਸਤਵੀਰ ਸਿੰਘ ਖੱਟੜਾ, ਗੁਰਸ਼ਰਨ ਕੌਰ ਰੰਧਾਵਾ, ਸਾਬਕਾ ਡੀ.ਆਈ.ਜੀ. ਗੁਰਪ੍ਰੀਤ ਸਿੰਘ ਗਿੱਲ, ਸਤਨਾਮ ਸਿੰਘ ਕਲੇਰ, ਸਾਬਕਾ ਮੰਤਰੀ ਨੁਸਰਤ ਅਲੀ ਖਾਨ, ਹਿੰਦੂ ਤਖ਼ਤ ਵੱਲੋਂ ਬ੍ਰਹਮਾਨੰਦ ਗਿਰੀ ਤੇ ਕਾਲੀ ਮਾਤਾ ਮੰਦਿਰ ਵੱਲੋਂ ਸਵਤੰਤਰ ਪਾਸੀ ਵੀ ਮੌਜੂਦ ਸਨ।

ਸਸਕਾਰ ਮੌਕੇ ਗਿਆਨੀ ਫੂਲਾ ਸਿੰਘ ਤੇ ਗਿਆਨੀ ਭੁਪਿੰਦਰ ਪਾਲ ਸਿੰਘ ਨੇ ਜਪੁਜੀ ਸਾਹਿਬ ਦਾ ਪਾਠ ਤੇ ਅੰਤਿਮ ਅਰਦਾਸ ਕੀਤੀ। ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਅੰਤਿਮ ਸਸਕਾਰ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਪਟਿਆਲਾ ਸ਼ਹਿਰ ਦੇ ਨਿਵਾਸੀ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਕੇ ਸਬੰਧੀਆਂ ਸਮੇਤ ਹੋਰਨਾਂ ਅਹਿਮ ਸ਼ਖ਼ਸੀਅਤਾਂ ਵੱਲੋਂ ਸਵਰਗੀ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

la

 

Tags: Dr. Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Chetan Singh Jauramajra , Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD