Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ 'ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

ਪ੍ਰੋਜੈਕਟ ਤਹਿਤ ਸਵਾ ਦੋ ਕਰੋੜ ਰੁਪਏ ਕੀਤੇ ਗਏ ਖਰਚ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab99

Web Admin

Web Admin

5 Dariya News

ਲੁਧਿਆਣਾ , 31 Aug 2024

Last updated on: Aug 31, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਤਾਜਪੁਰ ਰੋਡ ਦੇ ਡੇਅਰੀ ਕੰਪਲੈਕਸ ਵਿਖੇ ਕਰੀਬ ਸਵਾ ਦੋ ਕਰੋੜ ਦੀ ਲਾਗਤ ਨਾਲ ਤਿਆਰ ਹੋਏ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ।  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਦੇ ਨਾਲ-ਨਾਲ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। 

ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਹਲਕਾ ਪੂਰਬੀ ਦੇ ਡੇਅਰੀ ਕੰਪਲੈਕਸ ਤਾਜਪੁਰ ਰੋਡ ਵਿਖੇ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦਾ ਹਲਕਾ ਵਾਸੀਆਂ ਨੂੰ ਵੱਡਾ ਲਾਹਾ ਮਿਲੇਗਾ। ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦਾ ਇਹ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਹਲਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਹਲਕਾ ਨਿਵਾਸੀ ਵਿਆਹ-ਸ਼ਾਦੀਆਂ ਅਤੇ ਆਪਣੇ ਘਰੇਲੂ ਸਮਾਗਮ ਤੋਂ ਇਲਾਵਾ ਬੈਠਕਾਂ ਵੀ ਕਰ ਸਕਦੇ ਹਨ। ਵਾਹਨਾਂ ਦੀ ਪਾਰਕਿੰਗ ਲਈ ਵੀ ਵਿਸ਼ੇਸ਼ ਸੁਵਿਧਾ ਉਪਲਬਧ ਕਰਵਾਈ ਗਈ ਹੈ।

ਗਰੇਵਾਲ ਅਤੇ ਭਿੰਡਰ ਨੇ ਸਮੂਹ ਹਲਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਹੋਰ ਕਈ ਨਵੇਂ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।  ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਐਲ.ਆਈ.ਟੀ. ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮਿਊਨਿਟੀ ਸੈਂਟਰ ਦਾ ਬਣਨਾ ਆਮ ਲੋਕਾਂ ਲਈ ਇੱਕ ਅਨਮੋਲ ਤੋਹਫਾ ਹੈ, ਕਿਉਂਕਿ ਕਮਿਊਨਿਟੀ ਸੈਂਟਰ ਵਿੱਚ ਆਮ ਲੋਕਾਂ ਨੂੰ ਵਿਆਹ ਸ਼ਾਦੀ ਜਾਂ ਹੋਰ ਪ੍ਰੋਗਰਾਮ ਕਰਵਾਉਣ ਲਈ ਜਿੱਥੇ ਘੱਟ ਪੈਸੇ ਖਰਚਣੇ ਪੈਣਗੇ ਉੱਥੇ ਹੀ ਵਧੀਆ ਸਹੂਲਤ ਵੀ ਮਿਲੇਗੀ।

ਇਸ ਮੌਕੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਨਿਧੀ ਗੁਪਤਾ, ਵਿਪਨ ਵੈਦ, ਬਿੱਟੂ ਅਰੋੜਾ, ਅਮਰ ਮਕੌੜੀ, ਸੁਰਜੀਤ ਠੇਕੇਦਾਰ, ਲਖਵਿੰਦਰ ਲੱਖਾ, ਮਹਾਵੀਰ ਕੁਮਾਰ, ਰਣਜੀਤ ਰਾਣਾ, ਕਮਲ ਮਿਗਲਾਨੀ, ਸੰਜੂ ਸ਼ਰਮਾ, ਦਰਸ਼ਨ ਚਾਵਲਾ ਅਤੇ ਵਿਧਾਇਕ ਪੀ.ਏ. ਗੁਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD