Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਬਕਾ ਮੰਤਰੀ ਪਰਗਟ ਸਿੰਘ ਨੇ ਹਾਕੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਸ਼ਮੀਰੀ ਨੌਜਵਾਨਾਂ ਦੀ ਤਾਰੀਫ਼ ਕੀਤੀ

ਹਾਕੀ ਸਟਾਰ ਪਰਗਟ ਸਿੰਘ ਨੂੰ 2025 ਅੰਤਰਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਲਈ ਸੱਦਾ

Pargat Singh, Congress, Punjab Congress, Srinagar, Jammu & Kashmir, Jammu and Kashmir

Web Admin

Web Admin

5 Dariya News

ਸ਼੍ਰੀਨਗਰ , 31 Aug 2024

Last updated on: Aug 31, 2024, 00:00 IST

ਮੇਜਰ ਧਿਆਨ ਚੰਦ ਹਾਕੀ ਟੂਰਨਾਮੈਂਟ 2024 ਸ਼੍ਰੀਨਗਰ ਦੀ ਪੋਲੋ ਗਰਾਊਂਡ ਵਿਖੇ ਬਾਰਾਮੂਲਾ ਹੀਰੋਜ਼ ਬਨਾਮ ਚਿਨਾਰ ਟਾਈਗਰਸ ਵਿਚਾਲੇ ਆਯੋਜਨ ਕੀਤਾ ਗਿਆ। ਇਹ ਟੂਰਨਾਮੈਂਟ ਪਦਮ ਸ਼੍ਰੀ ਐਵਾਰਡੀ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਛਾਉਣੀ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਸਰਦਾਰ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਹੋਇਆ। ਇੱਥੇ ਦੱਸਣਯੋਗ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੇ ਹਾਲੀਂ ਵਿੱਚ ਵਿਧਾਇਕ ਪ੍ਰਗਟ ਸਿੰਘ ਨੂੰ ਜੰਮੂ ਲੋਕ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ, ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ ਮੱਦੇਨਜ਼ਰ।

ਇਸ ਟੂਰਨਾਮੈਂਟ ਵਿੱਚ ਚਿਨਾਰ ਟਾਈਗਰਜ਼ ਨੇ ਬਾਰਾਮੂਲਾ ਹੀਰੋਜ਼ ਉੱਤੇ 1-0 ਦੇ ਸਕੋਰ ਨਾਲ ਜਿੱਤ ਦਰਜ ਕੀਤੀ ਅਤੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਇਸ ਮੁਕਾਬਲੇ ਵਿੱਚ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ 12 ਟੀਮਾਂ ਸ਼ਾਮਲ ਹੋਈਆਂ, ਜਿਸ ਨਾਲ ਹੁਨਰਮੰਦ ਮੁਕਾਬਲੇ ਅਤੇ ਭਾਈਚਾਰਕ ਸ਼ਮੂਲੀਅਤ ਦੇਖੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਸ੍ਰ. ਪਰਗਟ ਸਿੰਘ ਨੇ ਖੇਡਾਂ ਦੇ ਖ਼ੇਤਰ ਵਿੱਚ ਸਮਰਪਣ ਅਤੇ ਟੀਮ ਵਰਕ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਨਾ ਸਿਰਫ਼ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਸਗੋਂ ਜੇਤੂ ਟੀਮਾਂ ਦੀ ਤਾਰੀਫ਼ ਵੀ ਕੀਤੀ। ਹਾਕੀ ਪ੍ਰਤੀ ਕਸ਼ਮੀਰੀ ਨੌਜਵਾਨਾਂ ਦੇ ਜਜ਼ਬੇ ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਆਉਣ ਵਾਲੀਆਂ ਪੀੜ੍ਹੀਆਂ ਦੇ ਜਨੂੰਨ ਅਤੇ ਵਚਨਬੱਧਤਾ ਦੁਆਰਾ ਪ੍ਰੇਰਿਤ, ਖੇਡਾਂ ਲਈ ਇੱਕ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਇਸ ਤੋਂ ਇਲਾਵਾ, ਆਲ ਇੰਡੀਆ ਨੈਸ਼ਨਲ ਚੈਂਪੀਅਨਜ਼ ਟਰਾਫ਼ੀ ਦੇ ਸਕੱਤਰ, ਜਨਾਬ. ਰਾਜਾ ਗੁਲਾਮ ਨਬੀ ਵਾਨੀ ਨੇ, ਅਗਸਤ 2025 ਵਿੱਚ ਕਸ਼ਮੀਰ ਵਿਖੇ, ਹੋਣ ਵਾਲੀ ਅੰਤਰਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਲਈ ਸ੍ਰ. ਪ੍ਰਗਟ ਸਿੰਘ ਨੂੰ ਦਿਲੋਂ ਸੱਦਾ ਦਿੱਤਾ, ਖਿਡਾਰੀਆਂ ਨੂੰ ਵਿਸ਼ਵ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਪਲੇਟਫਾਰਮ ਮੁਹਈਆ ਕਰਵਾਉਣ ਲਈ, ਉਨ੍ਹਾਂ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਮੇਜਰ ਧਿਆਨ ਚੰਦ ਦੇ ਸਨਮਾਨ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਉਣ ਲਈ ਜੰਮੂ-ਕਸ਼ਮੀਰ ਸਪੋਰਟਸ ਕੌਂਸਲ ਦੇ ਸਹਿਯੋਗ ਨਾਲ ਸ਼੍ਰੀਨਗਰ ਵਿਖੇ, 15 ਕੋਰ ਦੇ ਹੈੱਡਕੁਆਰਟਰ 31 ਸਬ-ਏਰੀਆ ਦੁਆਰਾ ਆਯੋਜਿਤ ਟੂਰਨਾਮੈਂਟ ਨੂੰ ਲਿਬਰਟੀ ਗਰੁੱਪ ਦਾ ਖੁੱਲ੍ਹੇ ਦਿਲ ਨਾਲ ਸਮਰਥਨ ਪ੍ਰਾਪਤ ਹੋਇਆ, ਖਿਡਾਰੀਆਂ ਨੂੰ ਹਾਕੀ ਸਪੋਰਟਸ ਬੂਟ ਅਤੇ ਬੈਗ ਵੀ ਦਿੱਤੇ ਗਏ।

ਇਸ ਮੌਕੇ ਰਾਸ਼ਟਰੀ ਹਾਕੀ ਖਿਡਾਰੀ ਗੁਰਦੀਪ ਸਿੰਘ ਸਮੇਤ ਨਾਮਵਰ ਸ਼ਖਸੀਅਤਾਂ ਹਾਜ਼ਰ ਸਨ। ਖਾਸਤੌਰ 'ਤੇ ਲੈਫਟੀਨੈਂਟ ਜਨਰਲ ਰਾਜੀਵ ਘਈ, ਮੇਜਰ ਜਨਰਲ ਪੀਬੀਐਸ ਲਾਂਬਾ ਦੀ ਯੋਗ ਅਗਵਾਈ ਦੁਆਰਾ ਇਹ ਟੂਰਨਾਮੈਂਟ ਸੁਸ਼ੋਭਿਤ ਕੀਤਾ ਗਿਆ, ਜਿੰਨ੍ਹਾਂ ਦੇ ਸਮਰਥਨ ਅਤੇ ਉਤਸ਼ਾਹ ਨੇ ਖਿਲਾੜੀਆਂ ਦੀ ਸਫ਼ਲਤਾ ਨੂੰ ਹੁਲਾਰਾ ਦਿੱਤਾ।

 

Tags: Pargat Singh , Congress , Punjab Congress , Srinagar , Jammu & Kashmir , Jammu and Kashmir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD