Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਜੀ ਨੇ ਅਪਣੇ ਨਿਵਾਸ ਸਥਾਨ ਤੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜਿਲ੍ਹਾ ਗੁਰਦਾਸਪੁਰ ਡੀਪੂ ਹੋਲਡਰਾਂ ਨੇ ਕੈਬਨਿਟ ਮੰਤਰੀ ਪੰਜਾਬ ਦਾ ਮੁੰਹ ਮਿੱਠਾ ਕਰਵਾ ਕੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਠਾਨਕੋਟ , 01 Sep 2024

Last updated on: Sep 01, 2024, 00:00 IST

ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਵੱਲੋਂ ਜਿਲ੍ਹਾ ਪਠਾਨਕੋਟ ਵਿਖੇ ਸਥਿਤ ਪਿੰਡ ਕਟਾਰੂਚੱਕ ਵਿਖੇ ਅਪਣੇ ਦਫਤਰ ਚੋਂ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ।

ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਜਨ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਅਤੇ ਜਨ ਭਲਾਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਸਨੀਵਾਰ ਅਤੇ ਐਤਵਾਰ ਨੂੰ ਅਪਣੇ ਨਿਵਾਸ ਸਥਾਨ ਤੇ ਸਥਿਤ ਦਫਤਰ ਵਿਖੇ ਆਮ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜਿਆਦਾਤਰ ਸਮੱਸਿਆਵਾਂ ਦਾ ਮੋਕੇ ਤੇ ਹੱਲ ਕੀਤਾ ਜਾਂਦਾ ਹੈ ਅਤੇ ਕਿਸੇ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਿਕਾਇਤ ਕਰਤਾ ਨੂੰ ਸਮਾਂ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੋਕਾਂ ਦੀਆਂ ਆਮ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਹਰੇਕ ਨਾਗਰਿਕ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਯੋਜਨਾਵਾਂ ਤੋਂ ਲਾਭ ਪ੍ਰਾਪਤ ਕਰ ਸਕੇ। ਇਸ ਮੋਕੇ ਤੇ ਜਿਲ੍ਹਾ ਗੁਰਦਾਸਪੁਰ ਡੀਪੂ ਹੋਲਡਰ ਕੈਬਨਿਟ ਮੰਤਰੀ ਪੰਜਾਬ ਨੂੰ ਮਿਲੇ ਅਤੇ ਮੁੰਹ ਮਿੱਠਾ ਕਰਵਾ ਕੇ ਪੰਜਾਬ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੇ ਪੱਖ ਵਿੱਚ ਲਏ ਫੈਂਸਲੇ ਦਾ ਸਵਾਗਤ ਕਰਦੇ ਹੋਏ ਸੁਭਕਾਮਨਾਵਾਂ ਦਿੱਤੀਆਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 

ਇਸ ਮੋਕੇ ਤੇ ਡੀਪੂ ਹੋਲਡਰਾਂ ਵਿੱਚੋਂ ਜਿਲ੍ਹਾ ਪ੍ਰਧਾਨ ਮੋਹਣ ਸਿੰਘ ਭਾਗੋਕਾਵਾਂ, ਜਰਨਲ ਸਕੱਤਰ ਪੰਜਾਬ ਅਤੇ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਮੀਡਿਆ ਇੰਚਾਰਜ ਰਵੀ ਗਿੱਲ, ਬਟਾਲਾ ਦੇ ਪ੍ਰਧਾਨ ਰਣਜੀਤ ਸਿੰਘ, ਭਾਰਤ ਭੂਸਣ, ਕਾਦੀਆਂ ਤੋਂ ਪ੍ਰਧਾਨ ਵਿਜੈ ਕੁਮਾਰ, ਧਾਰੀਵਾਲ ਤੋਂ ਪ੍ਰਧਾਨ ਦਿਲਬਾਗ ਸਿੰਘ, ਗੁਰਦਾਸਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ , ਹਰਪ੍ਰੀਤ ਸਿੰਘ ਝਾਵਰ ਆਦਿ ਡੀਪੂ ਹੋਲਡਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਡੀਪੂ ਹੋਲਡਰਾਂ ਨੂੰ ਬਕਾਇਆ ਰਾਸੀ ਦਾ ਭੁਗਤਾਨ ਕੀਤਾ ਹੈ ਉਸ ਲਈ ਉਹ ਪੰਜਾਬ ਸਰਕਾਰ ਦੇ ਇਸ ਫੈਂਸਲੇ ਦੀ ਪ੍ਰਸੰਸਾ ਕਰਦੇ ਹਨ ਇਸ ਦੇ ਨਾਲ ਹੀ ਡੀਪੂ ਹੋਲਡਰਾਂ ਨੂੰ ਮਿਲਣ ਵਾਲੇ ਕਮਿਸਨ ਵਿੱਚ ਜੋ ਵਾਧਾ ਕੀਤਾ ਹੈ ਉਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD