Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਰੂਪਨਗਰ ਪੁਲਿਸ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਲੜਕੇ ਅਤੇ ਲੜਕੀਆਂ ਦੇ ਕਬੱਡੀ ਮੈਚ ਦਾ ਆਯੋਜਨ ਕੀਤਾ ਗਿਆ

ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤੀ ਇਨਾਮਾਂ ਦੀ ਵੰਡ

Sports News, Sri Chamkaur Sahib

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 01 Sep 2024

Last updated on: Sep 01, 2024, 00:00 IST

ਸਮਾਜ ਵਿੱਚੋ ਨਸ਼ੇ ਦੇ ਕੋਹੜ ਰੂਪੀ ਦੈਂਤ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਇਸੇ ਲੜੀ ਤਹਿਤ ਨਸ਼ਿਆ ਦੇ ਮਨੁੱਖੀ ਜੀਵਨ ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸ੍ਰੀ ਚਮਕੌਰ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਕਬੱਡੀ ਮੈਚ (ਲੜਕੇ ਅਤੇ ਲੜਕੀਆਂ) ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਕਬੱਡੀ ਮੈਚਾਂ ਦੌਰਾਨ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਇਨਾਮਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਸ਼੍ਰੀਮਤੀ ਨਲੰਬਰੀ ਜਗਦਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਜਿੱਥੇ ਨਸ਼ਿਆਂ ਦੀ ਖਾਤਮੇ ਲਈ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ ਉਤੇ ਕਾਰਵਾਈ ਕੀਤੀ ਗਈ ਹੈ, ਉੱਥੇ ਹੀ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਮੈਦਾਨਾਂ ਨਾਲ ਜੋੜਿਆ ਜਾ ਰਿਹਾ ਹੈ, ਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਆਪਣੇ ਸੰਬੋਧਨ ਵਿੱਚ ਨੌਜਵਾਨਾ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਤੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਦਿਆਂ  ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆ ਦੇ ਖਾਤਮੇ ਲਈ ਜ਼ਿਲ੍ਹਾ ਪੁਲਿਸ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਇਸ ਸਬੰਧੀ ਆਪਣੇ ਆਸ-ਪਾਸ ਕਿਸ਼ੋਰ ਅਵਸਥਾ ਦੇ ਬੱਚਿਆ ਨੂੰ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਅਰੰਭੀ ਗਈ ਇਹ ਮੁਹਿੰਮ ਭਵਿੱਖ ਵਿੱਚ ਵੀ ਇਸੀ ਤਰ੍ਹਾਂ ਜਾਰੀ ਰਹੇਗੀ।

ਇਸ ਖੇਡ ਟੂਰਨਾਮੈਂਟ ਵਿੱਚ 30 ਅਗਸਤ ਅਤੇ 31 ਅਗਸਤ ਦੋ ਦਿਨ ਲੜਕੇ ਅਤੇ ਲੜਕੀਆਂ ਦੇ ਕਬੱਡੀ ਦੇ ਮੈਚ ਕਰਵਾਏ ਗਏ। ਜਿਨ੍ਹਾਂ ਵਿੱਚ ਕੋਚਿੰਗ ਸੈਂਟਰ ਆਸਪੁਰ ਨੇ ਪਹਿਲਾ ਸਥਾਨ, ਘਨੌਲੀ ਕਲੱਬ ਨੇ ਦੂਜਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਖੇਡ ਮੁਕਾਬਲਿਆਂ ਵਿੱਚ ਸ੍ਰੀ ਚਮਕੌਰ ਸਾਹਿਬ ਦੀ ਟੀਮ ਨੇ ਪਹਿਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਐੱਸਪੀ ਹੈਡਕੁਆਟਰ ਸ. ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਸ੍ਰੀ ਚਮਕੌਰ ਸਾਹਿਬ ਸ. ਮਨਜੀਤ ਸਿੰਘ ਔਲਖ ਅਤੇ ਐੱਸਐੱਚਓ ਸ੍ਰੀ ਚਮਕੌਰ ਸਾਹਿਬ ਸ਼੍ਰੀ ਰੋਹਿਤ ਸ਼ਰਮਾ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਕਲੱਬਾਂ ਦੇ ਮੈਂਬਰ, ਇਲਾਕੇ ਦੇ ਮੋਹਤਬਰ ਪਤਵੰਤੇ ਸੱਜਣਾਂ, ਨੌਜਵਾਨਾ ਅਤੇ ਆਮ ਲੋਕਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

 

Tags: Sports News , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD