Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਲੈ ਚੁੱਕਾ ਹੈ 4,000 ਰੁਪਏ ਦੀ ਰਿਸ਼ਵਤ

Vigilance Bureau, Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 02 Sep 2024

Last updated on: Sep 02, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। 

ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇਆ ਬਿੱਲਾਂ ਦੀ ਕਿਸ਼ਤਾਂ ਵਿੱਚ ਅਦਾਇਗੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਏਐਲਐਮ ਸੋਮ ਨਾਥ ਨੇ ਬਾਅਦ ਵਿੱਚ ਫਿਰ ਢਾਬੇ 'ਤੇ ਆ ਕੇ ਬਿਜਲੀ ਸਪਲਾਈ ਕੱਟ ਦਿੱਤੀ ਅਤੇ 1,000 ਰੁਪਏ ਦੀ ਰਿਸ਼ਵਤ ਲੈਣ ਤੋਂ ਬਾਅਦ ਹੀ ਇਸ ਨੂੰ ਦੁਬਾਰਾ ਜੋੜਿਆ ਅਤੇ ਕਿਹਾ ਕਿ ਬਕਾਇਆ ਬਿੱਲਾਂ ਨੂੰ ਤੁਰੰਤ ਭਰਿਆ ਜਾਵੇ। ਜਦੋਂ ਸ਼ਿਕਾਇਤਕਰਤਾ ਨੇ ਕਿਸ਼ਤਾਂ ਵਿੱਚ ਭੁਗਤਾਨ ਕਰਨ ਦੇ ਬਦਲ ਦੀ ਬੇਨਤੀ ਕੀਤੀ, ਤਾਂ ਏਐਲਐਮ ਸੋਮ ਨਾਥ ਨੇ 13,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਵਿੱਚੋਂ 10,000 ਰੁਪਏ ਐਸਡੀਓ ਨੂੰ ਦਿੱਤੇ ਜਾਣਗੇ, ਜਦੋਂ ਕਿ ਉਸਨੇ ਸ਼ਿਕਾਇਤਕਰਤਾ ਤੋਂ ਖੁਦ ਲਈ 3,000 ਰੁਪਏ ਹਾਸਲ ਕਰ ਲਏ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਲੈਂਦਿਆਂ ਏਐਲਐਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਲੈਣ-ਦੇਣ ਦੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਤੀਜੀ ਕਿਸ਼ਤ ਲੈਂਦਿਆਂ ਏਐਲਐਮ ਸੋਮ ਨਾਥ ਨੂੰ ਦਬੋਚ ਲਿਆ। ਇਸ ਸਬੰਧ 'ਚ ਉਕਤ ਮੁਲਜ਼ਮ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ 'ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਉਕਤ ਐਸ.ਡੀ.ਓ ਜਰਨੈਲ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।     

 

Tags: Vigilance Bureau , Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD