Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 86(88) 'ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 02 Sep 2024

Last updated on: Sep 02, 2024, 00:00 IST

ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕਰਦਿਆਂ ਇਸ ਗੱਲ 'ਤੇ ਪਹਿਰਾ ਦੇਣ ਦਾ ਵੀ ਸੁਨੇਹਾ ਦਿੱਤਾ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਦਰਜਾ ਦਿੱਤਾ ਜਾਵੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਸ਼ਿਵਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD