Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਸਰਜਨ ਫਰੀਦਕੋਟ ਦਾ ਅਹੁਦਾ ਸੰਭਾਲਿਆ

ਸਟਾਫ ਅਤੇ ਸਮਾਜਸੇਵੀ ਸੰਸਥਾਵਾਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਭਰਵਾਂ ਸਵਾਗਤ

Health, Dr. Chander Shekar Kakkad, Civil Surgeon Faridkot, Faridkot

5 Dariya News

5 Dariya News

5 Dariya News

ਫਰੀਦਕੋਟ , 02 Sep 2024

Last updated on: Sep 02, 2024, 00:00 IST

ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਦੀ ਰਿਟਾਇਰਮੈਂਟ ਉਪਰੰਤ ਜਿਲਾ ਫਾਜਿਲਕਾ ਤੋਂ ਬਦਲੀ ਉਪਰੰਤ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਅੱਜ ਸਿਵਲ ਸਰਜਨ ਫਰੀਦਕੋਟ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਉਹਨਾਂ ਦਾ ਸਿਵਲ ਸਰਜਨ ਦਫਤਰ ਫਰੀਦਕੋਟ ਦੇ ਸਮੂਹ ਸਟਾਫ, ਸਮੂਹ ਜਿਲਾ ਪ੍ਰੋਗਰਾਮ ਅਫਸਰ, ਐਸ.ਐਮ.ੳ., ਸਿਵਲ ਹਸਪਤਾਲ ਦੇ ਸਮੂਹ ਡਾਕਟਰ, ਪੈਰਾਮੈਡੀਕਲ ਅਤੇ ਦਰਜਾਚਾਰ ਸਟਾਫ ਤੋਂ ਇਲਾਵਾ ਫਰੀਦਕੋਟ ਸ਼ਹਿਰ ਦੀਆਂ ਨਾਮਵਰ ਸਮਾਜਸੇਵੀ ਸੰਸਥਾਵਾਂ ਹੈਲਥ ਫਾਰ ਆਲ ਸੁਸਾਇਟੀ, ਆਈ.ਐਮ.ਏ., ਪੀ.ਸੀ.ਐਮ.ਐਸ. ਐਸੋਸ਼ੀਏਸ਼ਨ, ਡਬਲਿਯੂ.ਐਚ.ੳ., ਰੋਟਰੀ ਕਲੱਬ, ਲਾਇਨਜ਼ ਕਲੱਬ, ਲਾਇਨਜ਼ ਕਲੱਬ (ਵਿਸ਼ਾਲ),ਸਹਾਰਾ ਕਲੱਬ, ਦੁਸਹਿਰਾ ਕਮੇਟੀ, ਮੁਸਲਿਮ ਸੇਵਾ ਸੁਸਾਇਟੀ, ਨੈਸ਼ਨਲ ਯੂਥ ਕਲੱਬ, ਸੀਨੀਅਰ ਸਿਟੀਜਨ ਅਤੇ ਪੈਂਨਸ਼ਨਰ ਐਸੋਸੀਏਸ਼ਨ ਆਦਿ ਦੇ ਨੁਮਾਇੰਦਿਆਂ ਵੱਲੋਂ ਗੁਲਦਸਤੇ ਅਤੇ ਫੁੱਲਾਂ ਦੇ ਹਾਰਾਂ ਨਾਲ ਭਰਵਾਂ ਸਵਾਗਤ ਕੀਤਾ ਗਿਆ ।

ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਵੱਲੋਂ ਸਭਨਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਤਨੋਂ ਮਨੋਂ ਜਿਲਾ ਫਰੀਦਕੋਟ ਦੇ ਨਿਵਾਸੀਆਂ ਦੀ ਸੇਵਾ ਲਈ ਹਰ ਸਮੇਂ ਹਾਜਰ ਰਹਿਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਹਸਪਤਾਲ ਵਿਖੇ ਇਲਾਜ ਲਈ ਆਏ ਹਰੇਕ ਵਿਅਕਤੀ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਇਲਾਜ ਸਬੰਧੀ ਕਿਸੇ ਵੀ ਤਰਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਉਹਨਾਂ ਦੀ ਪਹਿਲੀ ਤਰਜੀਹ ਰਹੇਗੀ ਕਿ ਜੱਚਾ ਬੱਚਾ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਬੇਹਤਰ ਬਣਾਉਣ ਅਤੇ ਜਿਲੇ ਵਿੱਚੋਂ ਨਸ਼ਾ ਖਤਮ ਕਰਨ ਲਈ ਸਮਾਜ ਦੇ ਸਹਿਯੋਗ ਨਾਲ ਹਰ ਸੰਭਵ ਉਪਰਾਲੇ ਕੀਤੇ ਜਾਣਗੇ। 

ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾੳੇਣ ਲਈ ਮਾਸ ਮੀਡੀਆ ਟੀਮ ਵੱਲੋਂ ਪਿੰਡ ਪੱਧਰ ਤੇ ਮੀਟਿੰਗਾਂ ਕਰਕੇ ਅਤੇ ਸਕੂਲਾਂ-ਕਾਲਜਾਂ ਰਾਹੀਂ ਪ੍ਰਚਾਰ ਕੀਤਾ ਜਾਵੇਗਾ। ਉਹਨਾਂ ਸਮੂਹ ਸਟਾਫ ਨੂੰ ਕਿਹਾ ਕਿ ਉਹ ਹਸਪਤਾਲ ਵਿੱਚ ਆਉਣ ਵਾਲੇ ਬਜੁਰਗਾਂ, ਮਰੀਜਾਂ ਅਤੇ ਹੋਰ ਵਿਅਕਤੀਆਂ ਨਾਲ ਨਰਮਾਈ ਵਾਲਾ ਵਤੀਰਾ ਰੱਖਣ, ਉਹਨਾਂ ਦਾ ਕੰਮ ਸਮੇਂ ਸਿਰ ਕੰਮ ਨੇਪਰੇ ਚਾੜਨ ਦੇ ਨਾਲ ਇਮਾਨਦਾਰੀ ਅਤੇ ਸਮੇਂ ਸਿਰ ਡਿਊਟੀ ਕਰਨ ਤਾਂ ਜੋ ਕਿਸੇ ਨੂੰ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਜਿਲਾ ਟੀਕਾਕਰਣ ਅਫਸਰ ਡਾ. ਵਰਿੰਦਰ ਕੁਮਾਰ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਵਿਵੇਕ ਰਜੋਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜਿਲਾ ਟੀਬੀ ਅਫਸਰ ਡਾ. ਸਰਵਦੀਪ ਰੋਮਾਣਾ, ਜਿਲਾ ਐਪੀਡਿਮਾਲੋਜਿਸਟ ਡਾ. ਹਿਮਾਸ਼ੂ ਗੁਪਤਾ, ਐਸ.ਐਮ.ੳ. ਡਾ. ਪਰਮਜੀਤ ਬਰਾੜ, ਡਾ. ਰਾਜੀਵ ਭੰਡਾਰੀ, ਡਾ. ਹਰਿੰਦਰ ਗਾਂਧੀ, ਏਸੀਐਫਏ ਸੁਮਿਤ ਸ਼ਰਮਾ, ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਏ.ਐਮੳ. ਪ੍ਰੀਤਮ ਸਿੰਘ ਸੁਪਰਡੈਂਟ ਬਲਜੀਤ ਸਿੰਘ, ਜਗਸੀਰ ਸਿੰਘ, ਪਰਸ਼ੋਤਮ ਲਾਲ, ਹਰਪਾਲ ਸਿੰਘ ਤੋਂ ਇਲਾਵਾ ਸਮੂਹ ਦਫਤਰੀ ਤੇ ਐਨ.ਐਚ.ਐਮ. ਸਟਾਫ ਵੀ ਹਾਜਰ ਸਨ।

 

Tags: Health , Dr. Chander Shekar Kakkad , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD