Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਿਵਿਆਂਗਜਨਾਂ ਦੀ ਲੀਗਲ ਗਾਰਡੀਅਨਸ਼ਿੱਪ ਲੈਣ ਲਈ ਜ਼ਿਲ੍ਹਾ ਪੱਧਰੀ ਲੋਕਲ ਲੈਵਲ ਕਮੇਟੀ ਕੋਲ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ : ਪਰਨੀਤ ਸ਼ੇਰਗਿੱਲ

ਫ਼ੋਨ ਨੰਬਰ 98761-20864 'ਤੇ ਕਾਲ ਕਰ ਕੇ ਲਈ ਜਾ ਸਕਦੀ ਹੈ ਸੇਵਾ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Sep 2024

Last updated on: Sep 03, 2024, 00:00 IST

ਦਿਵਿਆਂਗਜਨਾਂ ਦੀ ਲੀਗਲ ਗਾਰਡੀਅਨਸ਼ਿੱਪ ਲੈਣ ਲਈ ਗਾਰਡੀਅਨਸ਼ਿੱਪ ਦੇ ਕੇਸ ਜ਼ਿਲ੍ਹਾ ਪੱਧਰੀ ਲੋਕਲ ਲੈਵਲ ਕਮੇਟੀ ਅੱਗੇ ਆਨਲਾਈਨ ਅਪਲਾਈ ਕੀਤੇ ਜਾ ਸਕਦੇ ਹਨ। ਇਹ ਜਾਣਕਾਰੀ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਡਿਪਟੀ ਕਮਿਸ਼ਨਰ, ਫ਼ਤਹਿਗੜ੍ਹ ਸਾਹਿਬ ਵੱਲੋਂ ਆਪਣੇ ਦਫ਼ਤਰ ਵਿਖੇ ਦਿਵਿਆਂਗਜਨਾਂ ਦੀ ਲੀਗਲ ਗਾਰਡੀਅਨਸ਼ਿੱਪ ਬਾਬਤ ਜ਼ਿਲ੍ਹਾ ਪੱਧਰੀ ਲੋਕਲ ਲੈਵਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਸਾਂਝੀ ਕੀਤੀ ਗਈ।

ਇਹ ਮੀਟਿੰਗ ਸ. ਕੁਲਦੀਪ ਸਿੰਘ ਪੁੱਤਰ ਸ.ਸ਼ਮਸ਼ੇਰ ਸਿੰਘ ਵਾਸੀ ਪਿੰਡ ਸਾਨੀਪੁਰ, ਤਹਿਸੀਲ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਲੀਗਲ ਗਾਰਡੀਅਨਸ਼ਿੱਪ ਉਹਨਾਂ ਦੇ ਭਰਾ ਸ. ਲਾਲ ਸਿੰਘ ਪੁੱਤਰ ਸ.ਸ਼ਮਸੇਰ ਸਿੰਘ ਨੂੰ ਦੇਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ.ਵਰਿੰਦਰ ਸਿੰਘ ਟਿਵਾਣਾ ਵੱਲੋਂ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਦੁਆਰਾ ਸ਼੍ਰੀ ਕੁਲਦੀਪ ਸਿੰਘ ਪੁੱਤਰ ਸ.ਸ਼ਮਸ਼ੇਰ ਸਿੰਘ ਦੇ ਭਰਾ ਸ਼ੀ ਲਾਲ ਸਿੰਘ ਤੋਂ ਉਹਨਾਂ ਦੇ ਪਰਿਵਾਰਿਕ ਪਿਛੋਕੜ ਦੀ ਪੁੱਛ-ਗਿੱਛ ਕਰਨ ਮਗਰੋਂ ਅਤੇ ਲਾਲ ਸਿੰਘ ਪਾਸੋਂ ਸ਼੍ਰੀ ਕੁਲਦੀਪ ਸਿੰਘ (ਦਿਵਿਆਂਗਜਨ) ਦੀ ਉਮਰ ਭਰ ਦੇਖਭਾਲ ਕਰਨ ਦਾ ਵਾਅਦਾ ਲੈ ਕੇ ਇਸ ਕੇਸ ਦਾ ਮੌਕੇ 'ਤੇ ਹੀ ਨਿਪਟਾਰਾ ਕਰਦੇ ਹੋਏ ਸ਼੍ਰੀ ਲਾਲ ਸਿੰਘ ਨੂੰ ਸ਼੍ਰੀ ਕੁਲਦੀਪ ਸਿੰਘ ਦਾ ਲੀਗਲ ਗਾਰਡੀਅਨ ਨਿਯੁਕਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਟਰੱਸਟ ਐਕਟ, 1999 ਅਤੇ ਰਾਈਟਸ ਆਫ ਪਰਸਨ ਵਿੱਦ ਡਿਸਏਬਿਲਟੀਜ਼ ਐਕਟ 2016 ਦੀਆਂ ਵੱਖ-ਵੱਖ ਧਾਰਾਵਾਂ ਅਧੀਨ 4 ਤਰ੍ਹਾਂ ਦੀਆਂ ਦਿਵਿਆਂਗਤਾਂ ਜਿਸ ਵਿੱਚ ਆਟਿਜ਼ਮ, ਸੈਰੀਬਲ ਪਾਲੀਸੀ, ਮੈਂਟਲ ਰੀਟਾਰਡੇਸ਼ਨ ਜਾਂ ਇੰਟਲੈਕਚੁਅੱਲ ਡਿਸਏਬਿਲਟੀ ਅਤੇ ਮਲਟੀਪਲ ਡਿਸਏਬਿਲਟੀ ਵਾਲੇ ਦਿਵਿਆਂਗਜਨਾਂ ਦੀ ਦੇਖਭਾਲ ਕਰਨ ਲਈ ਉਹਨਾਂ ਦਾ ਗਾਰਡੀਅਨ ਨਿਯੁਕਤ ਕਰਨ ਲਈ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਨੈਸ਼ਨਲ ਟਰੱਸਟ ਐਕਟ ਨਾਲ ਰਜਿਸਟਰਡ ਸੰਸਥਾ ਸ਼੍ਰੀ ਮਨਮੋਹਨ ਜਰਗਰ, ਪ੍ਰਧਾਨ, ਕੰਨਫੈਂਡਰੇਸ਼ਨ ਫਾਰ ਚੈਂਲਜਡ, ਸਰਾਫਾ ਬਜ਼ਾਰ, ਵਾਰਡ ਨੰ. 3 ਬਸੀ ਪਠਾਣਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ 98761-20864 ਫੋਨ ਨੰਬਰ 'ਤੇ ਤਾਲਮੇਲ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਦਿਵਿਆਂਗਜਨ ਜਾਂ ਉਸ ਦੇ ਪਰਿਵਾਰਿਕ ਮੈਂਬਰ ਦੀ ਲੀਗਲ ਗਾਰਡੀਅਨਸ਼ਿੱਪ ਸਬੰਧੀ ਕੋਈ ਹੋਰ ਜਾਣਕਾਰੀ ਦੀ ਲੋੜ ਹੋਵੇ ਤਾਂ ਆਮ ਲੋਕ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ.ਵਰਿੰਦਰ ਸਿੰਘ ਟਿਵਾਣਾ ਨਾਲ ਕਮਰਾ ਨੰ. 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਹਿਲੀ ਮੰਜ਼ਿਲ, ਫਤਹਿਗੜ੍ਹ ਸਾਹਿਬ ਨਾਲ ਤਾਲਮੇਲ ਕਰ ਸਕਦੇ ਹਨ ਜਾਂ ਉਹਨਾਂ ਦੇ ਫ਼ੋਨ ਨੰਬਰ 9417500441 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ, ਡਾ.ਜਗਜੀਤ ਸਿੰਘ , ਉਪ-ਜਿਲ੍ਹਾ ਅਟਾਰਨੀ ਸ. ਹਰਪ੍ਰੀਤ ਸਿੰਘ, ਸ਼੍ਰੀ ਮਨਮੋਹਨ ਜਰਗਰ, ਨੈਸ਼ਨਲ ਟਰੱਸਟ ਨਾਲ ਰਜਿਸਟਰਡ ਸੰਸਥਾ ਦੇ ਤੌਰ 'ਤੇ ਅਤੇ ਸ਼੍ਰੀ ਗੁਰਵਿੰਦਰ ਸਿੰਘ ਸੋਨੀ ਦਿਵਿਆਂਗਜਨ ਮੈਂਬਰ ਦੇ ਤੌਰ 'ਤੇ ਮੀਟਿੰਗ ਵਿੱਚ ਸ਼ਾਮਲ ਹੋਏ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD