Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੱਲੋਂ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦਾ ਆਦੇਸ਼

ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਧਿਕਾਰੀਆਂ ਨੂੰ ਵਪਾਰੀਆਂ ਦੇ ਬਕਾਇਆ ਪਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ

Vineet Verma, AAP, Aam Aadmi Party, Aam Aadmi Party Punjab, AAP Punjab, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 03 Sep 2024

Last updated on: Sep 03, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ। ਪੰਜਾਬ ਰਾਜ ਦੇ ਜੀ.ਐਸ.ਟੀ., ਮੋਬਾਈਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਮੀਟਿੰਗ ਦੀ ਅੱਜ ਮੋਹਾਲੀ ਵਿਖੇ ਕਮਿਸ਼ਨ ਦੇ ਦਫ਼ਤਰ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਅਤੇ ਮੋਬਾਈਲ ਵਿੰਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ। 

ਮੀਟਿੰਗ ਵਿੱਚ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਅਨਿਲ ਭਾਰਦਵਾਜ, ਸ਼ੀਤਲ ਜੁਨੇਜਾ, ਅਤੁਲ ਨਾਗਪਾਲ, ਇੰਦਰਬੰਸ਼ ਚੱਡਾ, ਰਾਜਕੁਮਾਰ ਅਗਰਵਾਲ ਅਤੇ ਪੰਜਾਬ ਦੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀ ਹਾਜ਼ਰ ਸਨ।ਸੰਯੁਕਤ ਕਮਿਸ਼ਨਰ ਮੋਬਾਈਲ ਵਿੰਗ ਜਸਕਰਨ ਬਰਾੜ ਨੇ ਭਰੋਸਾ ਦਿਵਾਇਆ ਕਿ ਮਾਲੀਆ ਵਧਾਉਣ ਅਤੇ ਵਿਭਾਗਾਂ ਅਤੇ ਵਪਾਰੀਆਂ, ਉਦਯੋਗਾਂ ਅਤੇ ਵਪਾਰਕ ਭਾਈਚਾਰਿਆਂ ਦਰਮਿਆਨ ਸਦਭਾਵਨਾ ਵਾਲੇ ਸਬੰਧ ਬਣਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। 

ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨਾਲ ਸੁਹਿਰਦ ਸਬੰਧਾਂ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਅਧਿਕਾਰੀਆਂ ਨੂੰ ਉਨ੍ਹਾਂ ਦੇ ਟੈਕਸਾਂ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਕਿਹਾ। ਮੀਟਿੰਗ ਵਿੱਚ ਜੀ.ਐਸ.ਟੀ., ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀ ਹਰਸਿਮਰਤ ਕੌਰ, ਡਾ. ਸ਼ਿਵਾਨੀ ਗੁਪਤਾ, ਮਨੀਸ਼ ਨਈਅਰ ਅਤੇ ਦੀਪਇੰਦਰ ਕੌਰ ਨੇ ਸ਼ਿਰਕਤ ਕੀਤੀ ਅਤੇ ਸੂਬੇ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਯਕੀਨੀ ਬਣਾਇਆ।

 

Tags: Vineet Verma , AAP , Aam Aadmi Party , Aam Aadmi Party Punjab , AAP Punjab , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD