Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪੁਲਿਸ ਵਲੋਂ ਕਾਰਡਨ ਐਂਡ ਸਰਚ ਓਪਰੇਸ਼ਨ" ਤਹਿਤ 32 ਗ੍ਰਾਮ ਗਾਂਜਾ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 03 Sep 2024

Last updated on: Sep 03, 2024, 00:00 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ, ਆਈ.ਪੀ.ਐਸ.  ਵਲੋਂ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਵਿਚ ਸਮਾਜ ਵਿਰੋਧੀ/ਸ਼ਰਾਰਤੀ ਅਨਸਰਾਂ ਖਿਲਾਫ ਸਪੈਸ਼ਲ "ਕਾਰਡਨ ਐਂਡ ਸਰਚ ਓਪਰੇਸ਼ਨ" ਚਲਾਇਆ ਗਿਆ ਜਿਸ ਤਹਿਤ 32 ਗ੍ਰਾਮ ਗਾਂਜਾ ਅਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ ਜਿਲ੍ਹਾ ਪੁਲਿਸ ਵੱਲੋ ਸਮੂਹ ਸਬ-ਡਵੀਜਨਾ ਵਿੱਚ ਪੈਂਦੇ ਸੰਵੇਦਨਸ਼ੀਲ ਸਥਾਨਾਂ, ਰੇਲਵੇ ਸਟੇਸ਼ਨਾਂ, ਮਹੱਤਵਪੂਰਨ ਪਬਲਿਕ ਸਥਾਨਾਂ, ਸ਼ੱਕੀ ਵਿਅਕਤੀਆਂ ਅਤੇ ਸ਼ਕੀ ਵਹਿਕਲਾਂ ਦੀ ਅਸਰਦਾਰ ਢੰਗ ਨਾਲ ਚੈਕਿੰਗ ਕੀਤੀ ਗਈ। 

ਚੈਕਿੰਗ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਇੱਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 32 ਗ੍ਰਾਮ ਗਾਂਜਾ ਬ੍ਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵੱਲੋ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੇ 10 ਗ੍ਰਾਮ ਨਸ਼ੀਲਾ ਪਦਾਰਥ/ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਇਸ ਤੋ ਇਲਾਵਾ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਅਤੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਇਕਲਾ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾ ਦੇ ਚਲਾਨ ਕੀਤੇ ਗਏ। ਐਸ.ਐਸ.ਪੀ. ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾ ਹੀ ਗਸ਼ਤਾ ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। 

ਜਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ ਅਤੇ ਜਿਲਾ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD