Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ - ਰਾਜੇਸ਼ ਧੀਮਾਨ

ਡੀ.ਸੀ. ਨੇ ਸਮੂਹ ਵਿਭਾਗਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਦਿੱਤੇ ਨਿਰਦੇਸ਼

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 03 Sep 2024

Last updated on: Sep 03, 2024, 00:00 IST

ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2024 ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜ, ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਮਾਗਮ ਨੂੰ ਰਾਜ ਪੱਧਰ 'ਤੇ ਮਨਾਇਆ ਜਾਵੇਗਾ। 

ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਸ੍ਰੀ ਹਰਕੰਵਲਜੀਤ ਸਿੰਘ ਤੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਆਖੰਡ ਪਾਠ ਸਾਹਿਬ ਦਾ ਆਰੰਭ 10 ਸਤੰਬਰ ਨੂੰ ਹੋਵੇਗਾ ਅਤੇ 12 ਸਤੰਬਰ ਨੂੰ ਭੋਗ ਪਾਏ ਜਾਣਗੇ।

ਇਸ ਮੌਕੇ ਉਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ, ਸਾਫ-ਸਫਾਈ, ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸਫੇਦੀ, ਪੇਂਟ ਤੇ ਮੁਰੰਮਤ, ਪਾਣੀ ਦਾ ਛਿੜਕਾਅ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਲੰਗਰ ਦਾ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਡੀ.ਐਸ.ਪੀ. ਸੁਖਵਿੰਦਰ ਸਿੰਘ, ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ, ਸੁਪਰਡੰਟ ਜ਼ਿਲ੍ਹਾ ਰੱਖਿਆ ਸੇਵਾਵਾਂ ਅਮਰੀਕ ਸਿੰਘ, ਬਾਬਾ ਬਲੰਬਰ ਸਿੰਘ ਤੋਂ ਇਲਾਵਾ ਭਾਰਤੀ ਫੌਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD