Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ 'ਚ ਹੀ ਮਿਲਾਉਣ : ਸ਼ੌਕਤ ਅਹਿਮਦ ਪਰੈ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 03 Sep 2024

Last updated on: Sep 03, 2024, 00:00 IST

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ 'ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਜਿਥੇ ਹਰ ਪਿੰਡ 'ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 'ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉਥੇ ਹੀ ਜਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸਦੀ ਲਪੇਟ 'ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ 'ਤੇ ਪੁੱਜ ਜਾਂਦੇ ਹਨ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ 'ਚ ਮਿਲਾਉਣ ਨਾਲ ਨਾਈਟ੍ਰੋਜਨ, ਸਲਫ਼ਰ, ਪੋਟਾਸ਼, ਜੈਵਿਕ ਕਾਰਬਨ ਆਦਿ ਮਿਲਦੇ ਹਨ, ਜਿਸ ਨਾਲ ਕਿਸਾਨ ਦਾ ਪ੍ਰਤੀ ਏਕੜ 1500 ਤੋਂ 2000 ਰੁਪਏ ਖਰਚਾ ਬਚਦਾ ਹੈ। ਜਦੋਂਕਿ ਅੱਗ ਲਾਉਣ ਨਾਲ ਇਹੋ ਤੱਤ ਸੜ ਜਾਣ ਕਰਕੇ ਮਿਟੀ ਦੇ ਖੁਰਾਕੀ ਤੱਤ ਵੀ ਖ਼ਤਮ ਹੋ ਜਾਂਦੇ ਹਨ। ਐਨਾ ਹੀ ਨਹੀਂ ਸਮੁੱਚਾ ਵਾਤਾਵਰਣ ਵੀ ਗੰਧਲਾ ਹੋਣ ਕਰਕੇ ਸਾਡੇ ਜੀਵਨ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਦੀ (ਸੀ.ਆਰ.ਐਮ) ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਸਬੰਧੀਂ ਸਕੀਮ ਹੇਠਾਂ ਮਸ਼ੀਨਰੀ ਉਪਰ ਸਬਸਿਡੀ ਸਕੀਮ ਤਹਿਤ ਇਹ ਮਸ਼ੀਨਰੀ ਹੈਪੀ ਸੀਡਰ, ਸਮਰਾਟ ਸੀਡਰ, ਸੁਪਰ ਸੀਡਰ, ਮਲਚਰ, ਜ਼ੀਰੋ ਟਿਲ, ਸੁਪਰ ਸਟਰਾ ਐਸ.ਐਮ.ਐਸ., ਰਿਵਰਸਲ ਮੋਲਡ ਬੋਰਡ ਹਲ ਅਤੇ ਚੌਪਰ ਆਦਿ ਇਕੱਲੇ ਕਿਸਾਨਾਂ, ਸਹਿਕਾਰੀ ਸਭਾਵਾਂ ਤੇ ਸਮੂਹਾਂ ਨੂੰ ਸਬਸਿਡੀ 'ਤੇ ਉਪਲਬਧ ਕਰਵਾਈ ਜਾਂਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ, ਰਾਜਪੁਰਾ, ਪਟਿਆਲਾ, ਘਨੌਰ, ਨਾਭਾ, ਭੁਨਰਹੇੜੀ ਅਤੇ ਸੌਨਰ, ਸਮਾਣਾ ਅਤੇ ਪਾਤੜਾਂ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ। 

ਉਨ੍ਹਾਂ ਦੱਸਿਆ ਕਿ ਵੈਨ ਵਿੱਚ ਪ੍ਰਚਾਰ ਸਮੱਗਰੀ ਸਮੇਤ ਖੇਤੀਬਾੜੀ ਵਿਭਾਗ ਦਾ ਮਾਹਰ ਵੀ ਹੋਵੇਗਾ ਜੋ ਕਿਸਾਨਾਂ ਨੂੰ ਜਾਗਰੂਕ ਕਰੇਗਾ। ਇਸ ਮੌਕੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਅਫ਼ਸਰ ਜਪਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਗੁਰਮੇਲ ਸਿੰਘ, ਅਮਨ ਸੰਧੂ, ਸ਼ਿਕੰਦਰ ਸਿੰਘ, ਪ੍ਰਭਦੀਪ ਸਿੰਘ ਤੇ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD