Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11ਕਰੋੜ 40 ਲੱਖ 16 ਹਜ਼ਾਰ ਰੁਪਏ ਖਰਚ ਕੇ 1055 ਮਰੀਜ਼ਾਂ ਦਾ ਇਲਾਜ ਕਰਵਾਇਆ : ਪਰਨੀਤ ਸ਼ੇਰਗਿੱਲ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ 36 ਹਜ਼ਾਰ 767 ਲਾਭਪਾਤਰੀਆਂ ਨੂੰ ਇਲਾਜ ਤਹਿਤ ਕਰੀਬ 17 ਕਰੋੜ ਰੁਪਏ ਦਾ ਲਾਭ ਦਿੱਤਾ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Sep 2024

Last updated on: Sep 03, 2024, 00:00 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਲੋੜਵੰਦ ਵਿਅਕਤੀਆਂ ਨੂੰ ਸਰਕਾਰੀ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ ਜ਼ਿਲ੍ਹੇ ਵਿੱਚ 11ਕਰੋੜ 40 ਲੱਖ 16 ਹਜ਼ਾਰ ਰੁਪਏ ਖਰਚ ਕੇ 1055 ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ 36 ਹਜ਼ਾਰ 767 ਲਾਭਪਾਤਰੀਆਂ ਨੂੰ ਇਲਾਜ ਤਹਿਤ ਕਰੀਬ 17 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਇਹ ਵੀ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਦੀਆਂ ਵੱਧ ਤੋਂ ਵੱਧ "ਆਭਾ" ਆਈ.ਡੀ. ਬਣਾਈਆਂ ਜਾਣ, ਜਿਸ ਨਾਲ ਉਹਨਾਂ ਨੂੰ ਭਵਿੱਖ ਵਿੱਚ ਵੀ ਇਲਾਜ ਕਰਾਉਣ ਵਿੱਚ ਸੌਖ ਅਤੇ ਡਾਕਟਰਾਂ ਨੂੰ ਵੀ ਇਲਾਜ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਉਨਾਂ ਦਾ ਪਿਛਲਾ ਮੈਡੀਕਲ ਰਿਕਾਰਡ ਵੀ ਵੇਖਿਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੀਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਹਰ ਰੋਜ਼ ਖਾਣ ਪੀਣ ਵਾਲੀਆਂ ਵਸਤਾਂ ਆਦਿ ਦੀ ਸੈਂਪਲਿੰਗ ਵਧਾਈ ਜਾਵੇ ਅਤੇ ਇਸ ਦੀ ਰਿਪੋਰਟ ਸਮਾਂਬੱਧ ਢੰਗ ਡਿਪਟੀ ਕਮਿਸ਼ਨਰ ਦਫਤਰ ਨੂੰ ਦਿੱਤੀ ਜਾਵੇ। 

ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰ ਕੇ ਉਨ੍ਹਾਂ ਨੂੰ ਮੁੜ ਤੋਂ ਆਪਣਾ ਖੁਸ਼ਹਾਲ ਜੀਵਨ ਸ਼ੁਰੂ ਕਰਨ ਲਈ ਕੰਮ ਕਰ ਰਹੇ ਮੁੜ ਵਸੇਵਾ ਕੇਂਦਰਾਂ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ ਤੇ ਉਹਨਾਂ ਮੁੜਵਸੇਵਾ ਕੇਂਦਰਾਂ ਨੂੰ ਬਿਹਤਰ ਬਣਾਉਣ ਲਈ ਕਾਰਵਾਈ ਜਾਰੀ ਹੈ। ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਉਹਨਾਂ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਜਗਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD