Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਗਿੱਦੜਬਾਹਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਕੀਤੀ ਪ੍ਰਧਾਨਗੀ

ਲੋਕ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੇ ਲਿਆ ਲਾਭ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Bhagwant Mann Sarkar Tuhade Dwar

Web Admin

Web Admin

5 Dariya News

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ , 03 Sep 2024

Last updated on: Sep 03, 2024, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਬਾਬਾ ਜੀਵਨ ਸਿੰਘ ਧਰਮਸ਼ਾਲਾ ਅਤੇ ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ  ਕਰਦਿਆਂ ਸ੍ਰੀ ਤ੍ਰਿਪਾਠੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਿਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸ਼ੀ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਜੋਬ ਕਾਰਡ, ਆਯੂਸ਼ਮਾਨ ਕਾਰਡ ਸੇਵਾਵਾਂ ਮੌਕੇ ’ਤੇ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਜਿਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਸ ਕੈਂਪ ਵਿੱਚ ਇਲਾਕਾ ਨਿਵਾਸੀ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਇਆ ਅਤੇ ਮੌਕੇ ’ਤੇ ਸਬੰਧਿਤ ਵਿਭਾਗਾਂ ਨੂੰ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। 

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਕੀਤੇ ਜਾ ਰਹੇ ਜਨ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਤੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਕੀਮ ‘ਸਰਕਾਰ ਤੁਹਾਡੇ ਦੁਆਰ’ ਦੇ ਤਹਿਤ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀਆਂ ਜਾਇਜ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ।

ਉਹਨਾਂ ਭਰੋਸਾ ਦੁਆਇਆ ਕਿ ਗਿੱਦੜਬਾਹਾ ਸ਼ਹਿਰ ਨੂੰ ਮਾਡਲ ਸ਼ਹਿਰ ਬਨਾਉਣ ਲਈ ਪੂਰੇ ਯਤਨ ਕੀਤੇ ਜਾਣਗੇ। ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਬੋਲਦਿਆ ਕਿਹਾ ਕਿ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲੇ ਸਾਫ਼ ਸੁਥਰਾ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਸ਼ਹਿਰ ਦੀ ਸਾਫ਼-ਸਫਾਈ ਅਤੇ ਸੁੰਦਰਤਾ ਨੂੰ ਵਧਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀ ਅਧਿਕਾਰੀ ਤੇ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD