Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੰਬੀ ਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3” ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੁਆਤ

Dr. Sanjeev Kumar, Sub Divisional Magistrate, Sub Divisional Magistrate Malot, SDM Malot, Malot, Sri Mukatsar Sahib,Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 04 Sep 2024

Last updated on: Sep 04, 2024, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਬਾਦਲ  ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਦੱਸਿਆ ਕਿ ਬਲਾਕ ਲੰਬੀ ਵਿਖੇ ਪਹਿਲੇ ਦਿਨ ਅੰ-14, ਅੰ-17 ਅਤੇ ਅੰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। 

ਬਲਾਕ ਲੰਬੀ ਦੇ ਬਾਦਲ ਸਟੇਡੀਅਮ ਵਿਖੇ ਉੱਪ ਮੰਡਲ ਮੈਜਿਸਟ੍ਰੇਟ ਸ਼੍ਰੀ ਸੰਜੀਵ ਕੁਮਾਰ, ਪੀ.ਸੀ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸ਼੍ਰੀਮਤੀ ਰਿਤੂ ਨੰਦਾ ਪ੍ਰਿੰਸੀਪਲ ਦਸ਼ਮੇਸ਼ ਸਕੂਲ, ਬਾਦਲ ਅਤੇ ਸ਼੍ਰੀ ਗੁਰਬਾਜ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ।

ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਟੀਮਾਂ ਨਾਲ ਜਾਣ ਪਹਿਚਾਣ ਕੀਤੀ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।

ਇਨ੍ਹਾਂ ਖੇਡਾਂ ਦੇ ਨਤੀਜਿਆਂ ਦੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਥਲੈਟਿਕਸ ਗੇਮ ਵਿੱਚ ਅੰ-21 ਲੜਕੀਆਂ 100 ਮੀਟਰ ਈਵੇਂਟ ਵਿੱਚ ਕਵਿਤਾ ਦੇਵੀ ਸ.ਸ.ਸ.ਸ ਮਹਿਮੂਦਖੇੜਾ ਨੇ ਪਹਿਲਾ ਸਥਾਨ ਅਤੇ ਕੰਚਨ ਬਿਸ਼ਨੋਈ ਸ.ਸ.ਸ.ਸ ਮਹਿਮੂਦਖੇੜਾ ਨੇ ਦੂਜਾ ਸਥਾਲ ਹਾਸਿਲ ਕੀਤਾ। ਅੰ-14 600 ਮੀਟਰ ਲੜਕਿਆਂ ਵਿੱਚ ਅਕਾਸ਼ਦੀਪ ਸਿੰਘ ਸ.ਸ.ਸ.ਸ ਮਹਿਮੂਦਖੇੜਾ ਨੇ ਪਹਿਲਾ ਸਥਾਨ, ਅਨਮੋਲ ਵਜਰਾਵਤ ਸ.ਸ.ਸ.ਸ ਭੀਟੀਵਾਲਾ ਨੇ ਦੂਜਾ ਸਥਾਨ ਅਤੇ ਬਿਕਰਮ ਸ.ਸ.ਸ.ਸ ਤਰਮਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਉਮਰ ਵਰਗ 800 ਮੀਟਰ ਲੜਕੀਆਂ ਵਿੱਚ ਸੁਖਮਨ ਕੌਰ ਨੇ ਪਹਿਲਾ ਸਥਾਨ, ਅਰਪਨ ਕੌਰ ਨੇ ਦੂਜਾ ਸਥਾਨ ਅਤੇ ਸੰਜੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ, ਬਾਕਸਿੰਗ ਕੋਚ, ਗੁਰਸੇਵਕ ਸਿੰਘ, ਕਬੱਡੀ ਕੋਚ, ਨੀਰਜ਼ ਸ਼ਰਮਾਂ, ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਨਵਰੂਪ ਕੌਰ ਹੈਂਡਬਾਲ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀ.ਪੀ.ਈ/ਪੀ.ਟੀ.ਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ,  ਪਿੰਡ ਪੰਚਾਇਤ ਮੈਂਬਰ  ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਸਨ। 

 

Tags: Dr. Sanjeev Kumar , Sub Divisional Magistrate , Sub Divisional Magistrate Malot , SDM Malot , Malot , Sri Mukatsar Sahib , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD