Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹੇ ਵਿੱਚ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਕਾਰਜਸ਼ੀਲ

ਕੁਆਟਰ ਨੰਬਰ 30, ਅਫਸਰ ਕਲੌਨੀ ਫਤਹਿਗੜ੍ਹ ਸਾਹਿਬ ਨੂੰ ਸਰਕਾਰੀ ਐੱਸ.ਏ.ਏ. ਸਪੈਸ਼ੇਲਾਈਜ਼ਡ ਅਡਾਪਸ਼ਨ ਏਜੰਸੀ ਐਲਾਨਿਆ ਗਿਆ ਹੈ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 04 Sep 2024

Last updated on: Sep 04, 2024, 00:00 IST

ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਐਂਮਰਜੈਂਸੀ ਹਾਲਾਤਾਂ ਵਿੱਚ, ਮਾਤਾ-ਪਿਤਾ ਤੋਂ ਵਿਰਵੇ ਮਿਲੇ 0-6 ਸਾਲ ਤੱਕ ਦੇ ਬੱਚਿਆਂ ਦੀ ਸਾਂਭ-ਸੰਭਾਲ ਦੇ ਲਈ ਅਤੇ ਇਹਨਾਂ ਬੱਚਿਆਂ ਨੂੰ ਅਡਾਪਸ਼ਨ ਪ੍ਰਕਿਰਿਆ ਵਿੱਚ ਪਾਉਣ ਦੇ ਸਬੰਧ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਵੱਲੋਂ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਕਵਾਟਰ ਨੰਬਰ 30, ਅਫਸਰ ਕਲੌਨੀ ਫਤਹਿਗੜ੍ਹ ਸਾਹਿਬ ਨੂੰ ਸਰਕਾਰੀ ਐੱਸ.ਏ.ਏ. ਸਪੈਸ਼ੇਲਾਈਜ਼ਡ ਅਡਾਪਸ਼ਨ ਏਜੰਸੀ ਵੱਜੋਂ ਘੋਸ਼ਿਤ ਕੀਤਾ ਗਿਆ ਹੈ। 

ਇਸ ਏਜੰਸੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ ਹੈ। ਉਕਤ ਸੰਸਥਾ ਬਾਰੇ ਡੀਟੇਲ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਮਹਿਮੀ ਵੱਲੋਂ ਦੱਸਿਆ ਗਿਆ ਕਿ ਇਸ ਸੰਸਥਾ ਵਿੱਚ 10 ਬੱਚਿਆ ਨੂੰ ਸੰਭਾਲਣ ਦੀ ਸਮਰੱਥਾ ਹੋਵੇਗੀ। 

ਇਹ ਏਜੰਸੀ ਜੁਵੇਨਾਇਲ ਜਸਟਿਸ ਐਕਟ (ਬੱਚਿਆ ਦੀ ਦੇਖਭਾਲ ਅਤੇ ਸੁਰੱਖਿਆ) 2015, ਸੋਧ 2021, ਜੁਵੇਨਾਇਲ ਜਸਟਿਸ ਰੂਲਜ਼ 2016 ਅਤੇ ਕੇਂਦਰ/ ਰਾਜ ਸਰਕਾਰ ਦੁਆਰਾ ਸਮੇਂ-ਸਮੇਂ ਤੇ ਬਣਾਏ ਉਪਬੰਧਾ ਦੀ ਪਾਲਣਾ ਕਰਨ ਲਈ ਪਾਬੰਦ ਹੋਵੇਗੀ। ਇਸ ਸਬੰਧੀ ਵਿਭਾਗ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਬਤੋਰ ਮੈਨੇਜਰ/ਕੋਆਰਡੀਨੇਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 

ਇਸ ਮੀਟਿੰਗ ਵਿੱਚ ਏਜੰਸੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਭਾਈਵਾਲਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਮੂਹ ਜਿਲ੍ਹਾ ਵਾਸਿਆਂ ਨੂੰ ਇਹ ਅਪੀਲ ਵੀ ਕੀਤੀ ਗਈ ਹੈ ਕਿ ਜੇਕਰ ਉਹਨਾਂ ਨੂੰ ਕੋਈ ਲਾਵਰਿਸ ਹਾਲਾਤ ਵਿੱਚ ਜਾਂ ਲੋੜਵੰਦ ਬੱਚੇ ਦੀ ਕੋਈ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਸਦੀ ਸੂਚਨਾ ਜਿਲ੍ਹਾ ਬਾਲ ਸੁਰੱਖਿਆ ਯੂਨਿਟ (ਫੋਨ ਨੰ: 9914310010) ਨੂੰ ਦਿੱਤੀ ਜਾਵੇ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਇਸ਼ਾ ਸਿੰਗਲ, ਗੁਰਮੀਤ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ, ਡਾ. ਸਰਿਤਾ ਡੀ.ਐਮ.ਸੀ, ਸਿਵਲ ਸਰਜਨ ਦਫਤਰ, ਰਮਨਦੀਪ ਕੌਰ ਐਸ.ਆਈ. ਨੁਮਾਇੰਦਾ ਐਸ ਐਚ ਓ ਵਿਮਨ ਸੈੱਲ, ਦਲਜੀਤ ਸਿੰਘ ਜੇ.ਆਈ ਪੀ. ਡਬਲਿਊ.ਡੀ ਵਿਭਾਗ ਸਰਹਿੰਦ, ਅਨਿਲ ਗੁਪਤਾ ਚੇਅਰਮੈਨ ਬਾਲ ਭਲਾਈ ਕਮੇਟੀ ਅਤੇ ਨੇਹਾ ਸਿੰਗਲਾ ਸੁਰੱਖਿਆ ਅਫਸਰ (ਐਨ.ਆਈ.ਸੀ) ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD