Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਭੂਤੀ ਸਰਮਾ ਚੇਅਰਮੈਨ ਪੀ.ਟੀ.ਡੀ.ਸੀ. ਪੰਜਾਬ ਨੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਕੀਤੀ ਸੁਰੂਆਤ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

Vibhuti Sharma, AAP, Aam Aadmi Party, Aam Aadmi Party Punjab, AAP Punjab, Pathankot, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਪਠਾਨਕੋਟ , 04 Sep 2024

Last updated on: Sep 04, 2024, 00:00 IST

ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਪੂਰੇ ਪੰਜਾਬ ਦੇ ਨੋਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਉਦੇਸ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕਰਵਾਈਆਂ ਗਈਆਂ ਸਨ ਜੋ ਕਿ ਤੀਸਰੇ ਸਾਲ ਵਿੱਚ ਪ੍ਰਵੇਸ ਹੋ ਗਈਆਂ ਹਨ, ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੂਬਾ ਪੱਧਰ ਦੀਆਂ ਖੇਡਾਂ ਵਿੱਚ ਜੇਤੂ ਰਹਿਣ ਤੋਂ ਬਾਅਦ ਨਕਦ ਇਨਾਮ ਰਾਸੀ ਵੀ ਦੇ ਕੇ ਸਨਮਾਨਤ ਕੀਤਾ ਜਾਂਦਾ ਹੈ।

ਇਹ ਪ੍ਰਗਟਾਵਾ ਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ ਪੰਜਾਬ ਨੇ ਅੱਜ ਜਿਲ੍ਹਾ ਪਠਾਨਕੋਟ ਅੰਦਰ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਭੀ ਸਰਮਾ ਜਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ, ਅਰੁਣ ਸਰਮਾ ਬਲਾਕ ਪ੍ਰਧਾਨ, ਅਮਨ ਰਮਨ ਆਮ ਆਦਮੀ ਪਾਰਟੀ , ਮਦਨ, ਅਵਤਾਰ, ਗੁਰਤੇਜ, ਸੰਜੀਵ ਸਰਮਾ, ਅਮਰਜੀਤ ਸਿੰਘ, ਅਸਵਨੀ ਕੁਮਾਰ, ਰਜਨੀ ਪਠਾਨਿਆ, ਸੀਮਾ ਪਠਾਨਿਆ, ਪੂਜਾ ਪਠਾਨਿਆ, ਅਮਿ੍ਰਤਪਾਲ ਕੌਰ, ਰਣਜੀਤ ਸਿੰਘ, ਸੁਰਿੰਦਰ ਕੌਰ, ਗੋਤਮ ਸਰਮਾ, ਭਾਰਤ ਭੁਸਣ ਅਤੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜਰ ਸਨ। 

ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਖੇਡ ਅਫਸਰ ਸ੍ਰੀ ਲਵਜੀਤ ਸਿੰਘ ਜੀ ਦੀ ਪ੍ਰਧਾਨਗੀ ਵਿੱਚ ਅਤੇ ਸ੍ਰੀ ਅਰੁਣ ਸਰਮਾ ਜਿਲ੍ਹਾ ਸਪੋਰਟਸ ਕੋਆਰਡੀਨੇਟਰ (ਸਿੱਖਿਆ ਵਿਭਾਗ) ਜੀ ਦੇ ਸਹਿਯੋਗ ਨਾਲ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੰਜਾਬ ਟੂਰਿਜਮ ਡਿਵੈਲਪਮੈਂਟ ਕਾਰਪੋਰੇਸਨ ਪੰਜਾਬ ਨੇ ਕਿਹਾ ਕਿ ਅੱਜ ਜਿਲ੍ਹਾ ਪਠਾਨਕੋਟ ਵਿੱਚ ਅੱਜ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ 29 ਅਗਸਤ ਨੂੰ ਖੇਡਾਂ ਵਤਨ ਪੰਜਾਬ ਦੀਆਂ ਦਾ ਸੁਭਅਰੰਭ ਕੀਤਾ ਗਿਆ ਸੀ। ਸਭ ਤੋਂ ਪਹਿਲਾ ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣਗੀਅ। ਇਨ੍ਹਾਂ ਖੇਡਾਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਫਿਰ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਮੋਕਾ ਮਿਲੇਗਾ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਦੀ ਗੱਲ ਹੈ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਨੋਜਵਾਨਾਂ ਦਾ ਭਵਿੱਖ ਵਧੀਆ ਹੋ ਸਕੇ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਚੰਗੀ ਸਿਹਤ ਦੇਣ ਦੇ ਉਦੇਸ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕੀਤੀ ਗਈ ਸੀ ਅਤੇ ਬੱਚਿਆਂ ਵਿੱਚ ਵੀ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।

ਸ੍ਰੀ ਲਵਜੀਤ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ ਨੇ ਕਿਹਾ ਕਿ ਅੱਜ ਜਿਲ੍ਹਾ ਪਠਾਨਕੋਟ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਹੋਈ ਹੈ ਜੋ 4 ਅਤੇ 5 ਸਤੰਬਰ ਨੂੰ ਬਲਾਕ ਪਠਾਨਕੋਟ ਅਤੇ ਬਲਾਕ ਬਮਿਆਲ ਵਿਖੇ ਕਬੱਡੀ, ਫੁੱਟਬਾਲ, ਖੋ-ਖੋ, ਵਾਲੀਬਾਲ ਅਤੇ ਐਥਲੀਟ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਟੀਮ ਗੇਮਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ 5 ਸਤੰਬਰ ਨੂੰ ਐਥਲੀਟ ਦੇ ਮੁਕਾਬਲੇ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਮੈਂ ਵੱਧ ਤੋਂ ਵੱਧ ਬੱਚਿਆਂ ਨੂੰ ਅਪੀਲ ਕਰਦਾ ਹਾਂ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਣ ਤਾਂ ਜੋ ਬਲਾਕ ਪੱਧਰੀ ਖੇਡਾਂ ਤੋਂ ਬਾਅਦ ਜਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਖੇਡਾਂ ਵਿੱਚ ਭਾਗ ਲੈ ਕੇ ਜਿੱਤ ਕੇ ਜਿਲ੍ਹਾ ਪਠਾਨਕੋਟ ਦਾ ਨਾਮ ਰੋਸਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਖੇਡਾਂ ਵਿੱਚ ਨਕਦ ਰਾਸੀ ਦੇ ਇਨਾਮ ਵੀ ਰੱਖੇ ਗਏ ਹਨ , ਸਾਰੇ ਖਿਡਾਰੀਆਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਕੇ ਭਵਿੱਖ ਨੂੰ ਉੱਜਬਲ ਕਰਨ।

 

Tags: Vibhuti Sharma , AAP , Aam Aadmi Party , Aam Aadmi Party Punjab , AAP Punjab , Pathankot , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD