Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ - ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ

ਸ੍ਰੀ ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 04 Sep 2024

Last updated on: Sep 04, 2024, 00:00 IST

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। 

ਇਸ ਮੌਕੇ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਸ੍ਰੀਮਤੀ ਜਸਵੰਤ ਕੋਰ ਐਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਮੋਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵੀ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਲਈ ਵਿਚਾਰ-ਵਟਾਂਦਰਾ ਕੀਤਾ।

ਪੁਲਿਸ ਲਾਇਨ ਬਟਾਲਾ ਵਿਖੇ ਮੀਟਿੰਗ ਕਰਦਿਆਂ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਨੂੰ ਮੁੱਖ ਰੱਖਦਿਆਂ ਸਮੂਹ ਵਿਭਾਗਾਂ ਦੇ  ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ ਤੇ ਸੇਵਾ ਭਾਵਨਾ ਨਾਲ ਕਰਨ। ਉਨ੍ਹਾਂ ਕਿਹਾ ਕਿ ਅਸੀਂ ਸਾਰੀ ਵਡਭਾਗੀ ਹਾਂ, ਜਿਨਾਂ ਨੂੰ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ। 

ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਾਈਨ ਬੋਰਡ ਲਗਾਏ ਜਾਣਗੇ, ਤਾਂ ਜੋ ਬਾਹਰੋਂ ਆਉਣ ਵਾਲੀ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਲੰਟੀਅਰ ਵੀ ਸੰਗਤਾਂ ਦੀ ਸਹਲੂਤ ਲਈ ਲਗਾਏ ਜਾਣਗੇ, ਜਿਸ ਲਈ ਉਨਾਂ ਮੀਟਿੰਗ ਵਿੱਚ ਹਾਜਰ ਕਮੇਟੀ ਮੈਂਬਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। 

ਉਨਾਂ ਦੱਸਿਆ ਕਿ ਸ਼ਹਿਰ ਵਿੱਚ ਆਵਾਜਾਈ ਸੁਖਾਲੀ ਰੱਖਣ ਦੇ ਮੰਤਵ ਨਾਲ ਰੂਟ ਪਲਾਨ ਤਿਆਰ ਕੀਤਾ ਜਾਵੇਗਾ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਨਗਰ ਨਿਗਮ ਤੇ ਪੁਲਿਸ ਵਿਭਾਗ ਦੀ ਟੀਮ ਨੂੰ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚੋਂ ਅਤੇ ਖਾਸਕਰਕੇ ਨਗਰ ਕੀਰਤਨ ਦੇ ਸਮੁੱਚੇ ਰੂਟ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਜਾਣ।

ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕੀਤੀ। ਉੁਨਾਂ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਸ਼ਹਿਰ ਅੰਦਰ, ਸਾਰੇ ਸੀਵਰੇਜ਼ ਲਗਾਤਾਰ ਰੋਜਾਨਾਂ ਚੈੱਕ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਕੋਈ ਵੀ ਸੀਵਰੇਜ਼ ਬਿਨਾਂ ਢੱਕਣ ਤੋਂ ਨਹੀਂ ਹੋਣਾ ਚਾਹੀਦਾ। 

ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿਸੇ ਵੀ ਥਾਂ ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ। ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕਰਦਿਆਂ ਉਨਾਂ ਕਿਹਾ ਕਿ ਦੇਸ-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਨੂੰ ਯਕੀਨੀ ਬਣਾਇਆ ਜਾਵੇ। 

ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਉਨਾਂ ਸਿਹਤ, ਨੈਸਨਲ ਹਾਈਵੇ, ਮੰਡੀ ਬੋਰਡ, ਕਾਰਪੋਰੇਸ਼ਨ, ਜੰਗਲਾਤ, ਫਾਇਰ ਬਿ੍ਰਗੇਡ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਮਾਰਕਿਟ ਕਮੇਟੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲਿ ਪੇਸ਼ ਨਾ ਆਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਤੇ ਪਵਿੱਤਰ ਦਿਹਾੜੇ ਦੇ ਸਮਾਗਮਾਂ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਅਤੇ ਕਿਸੇ ਕਿਸਮ ਦੀ ਕੋਈ ਹੁੱਲੜਬਾਜ਼ੀ ਨਾ ਕਰਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਸਫਲਤਾਪੂਰਵਕ ਨੇਪਰੇ ਚਾੜੇ ਜਾਣਗੇ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD