Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤਹਿਸੀਲਦਾਰ ਬੰਗਾ ਨੇ ਬਲਾਕ ਬੰਗਾ ਦੀਆਂ ਬਲਾਕ ਪੱਧਰੀ ਖੇਡਾ ਦਾ ਕੀਤਾ ਉਦਘਾਟਨ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ/ਬੰਗਾ , 04 Sep 2024

Last updated on: Sep 04, 2024, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3, 2024 ਬਲਾਕ ਪੱਧਰੀ ਖੇਡਾਂ ਜੋ ਕਿ ਵੱਖ- ਵੱਖ ਬਲਾਕਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।ਜਿਸ ਤਹਿਤ ਅੱਜ ਭਾਈ ਸੰਗਤ ਸਿੰਘ ਕਾਲਜ ਅਤੇ ਸਿੱਖ ਨੈਸ਼ਨਲ ਕਾਲਜ ਬਲਾਕ ਬੰਗਾ ਵਿਖੇ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਕੀਤਾ ਗਿਆ। ਜਿਸ ਵਿੱਚ ਸ੍ਰੀਮਤੀ ਰਮਨਦੀਪ ਕੌਰ ਤਹਿਸੀਲਦਾਰ ਬੰਗਾ ਮੁੱਖ ਮਹਿਮਾਨ ਦੇ ਤੌਰ ਤੇ ਹਾਜਰ ਹੋਏ।

ਇਸ ਉਦਘਾਟਨੀ ਸਮਾਰੋਹ ਦੌਰਾਨ ਸ੍ਰੀਮਤੀ ਵੰਦਨਾ ਚੌਹਾਨ ਜਿਲਾ ਖੇਡ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਆਏ ਹੋਏ ਮੁੱਖ ਮਹਿਮਾਨਾ ਨੂੰ ਜੀ ਆਇਆ ਆਖਿਆ ਅਤੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਸ੍ਰੀਮਤੀ ਰਮਨਦੀਪ ਕੌਰ ਤਹਿਸੀਲਦਾਰ ਬੰਗਾ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। 

ਬੰਗਾ ਬਲਾਕ ਵਿੱਚ ਪਹਿਲੇ ਦਿਨ ਹੋਏ ਖੇਡ ਮੁਕਾਬਲਿਆਂ ਵਿੱਚ ਅਥਲੈਟਿਕ 600 ਮੀਟਰ ਅੰਡਰ 14 ਸਾਲ (ਲੜਕੇ) ਵਿਚ ਹਰਕੀਰਤ ਸਿੰਘ ਨੇ ਪਹਿਲਾ, ਦਕਸ਼ ਕੁਮਾਰ ਨੇ ਦੂਜਾ ਅਤੇ ਰੌਸਨ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਏਸੇ ਤਰਾਂ ਅੰਡਰ 17 ਸਾਲ (ਲੜਕੇ ) ਵਿੱਚ ਰੋਸ਼ਨ ਕੁਮਾਰ ਨੇ ਪਹਿਲਾ ਅੰਕੁਰ ਕੁਮਾਰ ਚੁਰਸੀਆ ਨੇ ਦੂਜਾ ਅਤੇ ਭੋਲਾ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। 

ਅਥਲੈਟਿਕ (ਲੜਕੀਆਂ) ਅੰਡਰ 21 ਸਾਲ 800 ਮੀਟਰ ਵਿੱਚ ਇੰਦਰਜੋਤ ਕੌਰ ਨੇ ਪਹਿਲਾ, ਬ੍ਰਮਜੋਤ ਕੌਰ ਨੇ ਦੂਜਾ ਅਤੇ ਭਾਵਨਾ ਨੇ ਤੀਜਾ ਸਥਾਨ ਹਾਸਲ ਕੀਤਾ। ਏਸੇ ਤਰਾਂ ਫੁੱਟਬਾਲ ਅੰਡਰ 14 ਸਾਲ (ਲੜਕੇ) ਵਿੱਚ ਖਾਲਸਾ ਸਕੂਲ ਬੰਗਾ ਨੇ ਪਹਿਲਾ ਅਤੇ ਪਿੰਡ ਜੀਂਦੋਵਾਲ ਨੇ ਦੂਜਾ ਸਥਾਨ ਹਾਸਲ ਕੀਤਾ,ਫੁੱਟਬਾਲ ਅੰਡਰ 17 (ਲੜਕੇ) ਵਿੱਚ ਪਿੰਡ ਇੱਕਾ ਲਧਾਣਾ ਨੇ ਪਹਿਲਾ ਅਤੇ ਪਿੰਡ ਖੋਥੜਾਂ ਨੇ ਦੂਜਾ ਸਥਾਨ ਹਾਸਲ ਕੀਤਾ। 

ਇਸ ਮੌਕੇ ਸ: ਰਣਜੀਤ ਸਿੰਘ, ਪ੍ਰਿੰਸੀਪਲ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ, ਡਾ: ਤਰਸੇਮ ਸਿੰਘ ਭਿੰਡਰ ਪ੍ਰਿੰਸੀਪਲ ਸਿੱਖ ਨੈਸ਼ਨਲ ਕਾਲਜ ਬੰਗਾ, ਸਮੂਹ ਕੋਚਿਜ ਤੋਂ ਇਲਾਵਾ ਪਤਵੰਤੇ ਖਿਡਾਰੀ ਹਾਜਰ ਸਨ।

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3 , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD