Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਬਰਨਾਲਾ ਸ਼ਹਿਰ ਦੇ ਜਲ ਸਪਲਾਈ ਤੇ ਸੀਵਰੇਜ ਕੰਮਾਂ ਲਈ 83 ਕਰੋੜ ਦਾ ਟੈਂਡਰ ਲਾਇਆ : ਮੀਤ ਹੇਅਰ

ਐਮ.ਪੀ. ਮੀਤ ਹੇਅਰ ਨੇ ਸ਼ਹਿਰ ਦੇ ਵਾਰਡ ਨੰ. 15 ਦੇ 4.97 ਕਰੋੜ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 05 Sep 2024

Last updated on: Sep 05, 2024, 00:00 IST

ਬਰਨਾਲਾ ਸ਼ਹਿਰ ਵਿੱਚ ਜਲ ਸਪਲਾਈ ਪਾਈਪਾਂ ਅਤੇ ਰਹਿੰਦੇ ਸੀਵਰੇਜ ਦੇ ਪ੍ਰੋਜੈਕਟ ਲਈ 83 ਕਰੋੜ ਰੁਪਏ ਦਾ ਟੈਂਡਰ ਲਾਇਆ ਜਾ ਚੁੱਕਿਆ ਹੈ ਅਤੇ ਟੈਂਡਰ ਖੁੱਲਣ 'ਤੇ ਜਲਦ ਹੀ ਇਹ ਕੰਮ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਬਰਨਾਲਾ ਸ਼ਹਿਰ ਦੇ ਫਰਵਾਹੀ ਬਜ਼ਾਰ ਵਿੱਚ ਵਾਰਡ ਨੰਬਰ 15 ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਤਕਰੀਬਨ 4.97 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਉਨ੍ਹਾਂ ਕਿਹਾ ਮਾਨ ਸਰਕਾਰ ਵਲੋਂ ਬਰਨਾਲੇ ਵਿੱਚ ਸੜਕਾਂ ਤੋਂ ਬਿਨਾਂ ਵੱਖ ਵੱਖ ਵਿਕਾਸ ਕਾਰਜਾਂ ਲਈ ਕਰੀਬ 80 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਸੜਕਾਂ ਨੂੰ ਚੌੜਾ ਕਰਨ/ਮੁਰਮੰਤ ਲਈ 25 ਕਰੋੜ ਤੋਂ ਵੱਧ ਦੇ ਫੰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਕਿ ਸਾਰੇ ਕੰਮ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਰਡ ਨੰਬਰ 15 ਵਿੱਚ ਲੋਕਾਂ ਨੂੰ ਲੰਮੇਂ ਸਮੇਂ ਤੋਂ ਪਾਣੀ ਦੀ ਸਪਲਾਈ ਦੀ ਮੁਸ਼ਕਿਲ ਪੇਸ਼ ਆ ਰਹੀ ਸੀ, ਕਿਉੰਕਿ ਤਕਰੀਬਨ 70 ਸਾਲ ਪੁਰਾਣੀਆਂ ਲੋਹੇ ਦੀਆਂ ਪਾਈਪਾਂ ਹੋਣ ਕਰਕੇ ਪਾਣੀ 'ਚ ਜੰਗਾਲ ਜਾਂ ਸੀਵਰੇਜ ਦਾ ਪਾਣੀ ਰਲ ਕੇ ਆਉਂਦਾ ਸੀ, ਜਿਸ ਕਰਕੇ ਪੀਣ ਵਾਲੇ ਪਾਣੀ ਦੀ ਵੱਡੀ ਦਿੱਕਤ ਸੀ। 

ਉਨ੍ਹਾਂ ਕਿਹਾ ਹੁਣ ਕਰੀਬ 4.97 ਕਰੋੜ ਦੇ ਪ੍ਰੋਜੈਕਟ ਨਾਲ ਸੀਵਰੇਜ ਨਵਾਂ ਪਵੇਗਾ ਅਤੇ ਜਲ ਸਪਲਾਈ ਪਾਈਪਾਂ ਬਦਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨਵੀਂ ਤਕਨੀਕ ਵਾਲੀਆਂ ਜਲ ਸਪਲਾਈ ਲਈ ਡੀਆਈ ਪਾਈਪਾਂ ਅਤੇ ਸੀਵਰੇਜ ਲਈ ਯੂ ਪੀ ਵੀ ਸੀ ਪਾਈਪਾਂ ਬਦਲੀਆਂ ਜਾਣਗੀਆਂ, ਜਿਸ ਨਾਲ ਗੰਧਲੇ ਪਾਣੀ ਦਾ ਮਸਲਾ ਆਉਂਦੇ ਕੁਝ ਮਹੀਨਿਆਂ 'ਚ ਪੱਕੇ ਤੌਰ 'ਤੇ ਹੱਲ ਹੋ ਜਾਵੇਗਾ।

ਉਨ੍ਹਾਂ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਬਰਨਾਲਾ ਦੇ ਸ਼ਹਿਰੀ ਵਿਕਾਸ ਅਤੇ ਪੇਂਡੂ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾ ਰਹੀ ਤੇ ਫੰਡਾਂ ਦੇ ਗੱਫੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੰਨੇ ਫੰਡਾਂ ਵਾਲੇ ਪ੍ਰੋਜੈਕਟ ਪਿਛਲੀਆਂ ਸਰਕਾਰਾਂ ਵਲੋਂ 70- 70 ਸਾਲਾਂ ਵਿੱਚ ਨਹੀਂ ਦਿੱਤੇ ਗਏ, ਜਿੰਨੇ  ਮੌਜੂਦਾ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਜਲ ਸਰੋਤ ਮਹਿਕਮੇ ਰਾਹੀਂ ਉਨ੍ਹਾਂ ਵਲੋਂ ਬਰਨਾਲਾ ਜ਼ਿਲ੍ਹੇ ਵਿੱਚ ਕਰੀਬ 300 ਕਰੋੜ ਰੁਪਏ ਦੇ ਫੰਡ ਅਤੇ ਪ੍ਰੋਜੈਕਟ ਲਿਆਂਦੇ ਗਏ ਹਨ, ਜੋ ਕਿ ਹੋਰ ਕਿਸੇ ਸਰਕਾਰ ਵਲੋਂ ਨਹੀਂ ਲਿਆਂਦੇ ਗਏ। ਇਸ ਮਗਰੋਂ ਉਨ੍ਹਾਂ ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਨਗਰ ਸੁਧਾਰ  ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਐਕਸੀਅਨ ਸੀਵਰੇਜ ਬੋਰਡ ਸ੍ਰੀ ਰਾਹੁਲ ਕੌਸ਼ਲ, ਓਐਸਡੀ ਹਸਨਪ੍ਰੀਤ ਭਾਰਦਵਾਜ, ਐਮਸੀ ਜੋਂਟੀ ਮਾਨ, ਰੁਪਿੰਦਰ ਸ਼ੀਤਲ ਬੰਟੀ, ਸ੍ਰੀ ਧਰਮਪਾਲ, ਮਲਕੀਤ ਸਿੰਘ, ਜੀਵਨ ਕੁਮਾਰ, ਜਗਰਾਜ ਸਿੰਘ (ਐਮ ਸੀ) , ਹਰਿੰਦਰ ਧਾਲੀਵਾਲ, ਇਸ਼ਵਿੰਦਰ ਜੰਡੂ, ਪਰਮਿੰਦਰ ਭੰਗੂ, ਰੋਹਿਤ ਓਸ਼ੋ, ਵੱਖ ਵੱਖ ਬਲਾਕ ਪ੍ਰਧਾਨ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD