Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਦੀ ਸ਼ੁਰੂਆਤ

ਵਾਤਾਵਰਣ ਹਰਿਆ-ਭਰਿਆ ਰੱਖਣਾ ਸਮੇਂ ਦੀ ਲੋੜ : ਏ.ਡੀ.ਸੀ. ਵਿਕਾਸ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Faridkot

Web Admin

Web Admin

5 Dariya News

ਫਰੀਦਕੋਟ , 05 Sep 2024

Last updated on: Sep 05, 2024, 00:00 IST

ਭਾਰਤ ਸਰਕਾਰ ਦੀ ਜਲ ਸ਼ਕਤੀ ਮਨਿਸਟਰੀ ਵੱਲੋਂ ਪਿੰਡਾਂ ਵਿੱਚ ਰੁੱਖ ਲਗਾਏ ਜਾਣ ਸਬੰਧੀ ਇੱਕ ਰੁੱਖ ਮਾਂ ਦੇ ਨਾਮ' ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਭਿੰਦਰ ਸਿੰਘ ਗਰੇਵਾਲ ਜਿਲਾ ਪ੍ਰੀਸ਼ਦ ਕੰਪਲੈਕਸ ਵਿਖੇ ਜਾਮਨ ਅਤੇ ਅਮਰੂਦ ਦੇ ਬੂਟੇ ਲਗਾ ਕੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣੇ ਅਤਿ ਜਰੂਰੀ ਹਨ। 

ਉਨ੍ਹਾਂ ਕਿਹਾ ਕਿ ਬੂਟਿਆਂ ਨੂੰ ਲਗਾਏ ਜਾਣ ਦੇ ਨਾਲ ਨਾਲ ਸਾਂਭ ਸੰਭਾਲ ਵੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਵਿਅਕਤੀ ਨੂੰ ਇਕ ਰੁੱਖ ਮਾਂ ਦੇ ਨਾਮ ਜਰੂਰ ਲਗਾਉਣਾ ਚਾਹੀਦਾ ਹੈ। ਇਸੇ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਵੱਲੋਂ ਮੰਡਲ ਦਫਤਰ ਵਿੱਚ ਬੂਟੇ ਲਗਾਏ ਗਏ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ ਵਿੱਚ ਵੱਖ-ਵੱਖ ਥਾਵਾਂ ਤੇ ਘੱਟੋ ਘੱਟ 20-20 ਬੂਟੇ ਲਗਾਏ ਜਾਣਗੇ। ਇਹ ਬੂਟੇ ਪਿੰਡਾਂ ਵਿੱਚ ਬਣੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਤਰਲ ਵੇਸਟ ਮੈਨੇਜਮੈਂਟਾਂ, ਵਾਟਰ ਵਰਕਸਾਂ ਆਦਿ ਤੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੰਡਲ ਦਫਤਰ, ਉਪ ਮੰਡਲ ਦਫਤਰ, ਸੈਕਸ਼ਨਾਂ ਦਫਤਰਾਂ ਆਦਿ ਵਿੱਚ ਵੀ ਲਗਾਏ ਜਾਣਗੇ।

ਜਿਲ੍ਹਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਜੇ. ਈ. ਨੇ ਦੱਸਿਆ ਕਿ ਚੰਬੇਲੀ, ਪੰਜਗਰਾਈ ਕਲਾਂ, ਸਿਬੀਆਂ, ਦਲ ਸਿੰਘ ਵਾਲਾ ਆਦਿ ਪਿੰਡਾਂ ਵਿੱਚ ਵੀ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ 30 ਸਤੰਬਰ ਤੱਕ ਚਲਾਈ ਜਾਵੇਗੀ। ਇਸ ਮੌਕੇ ਇੰਜੀਨੀਅਰ ਸੰਦੀਪ ਸਿੰਘ, ਸੁਭਾਸ਼ ਚੰਦਰ ਅਤੇ ਕੁਲਜੀਤ ਕੌਰ ਹਾਜ਼ਰ ਸਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD