Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਜੀਸੀ ਲਾਂਡਰਾਂ ਵਿਖੇ ਅਧਿਆਪਕ ਦਿਵਸ ਮੌਕੇ ‘ਯੂਫੋਰੀਆ -2024’ ਦਾ ਆਯੋਜਨ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, Teachers Day

Web Admin

Web Admin

5 Dariya News

ਲਾਂਡਰਾਂ , 05 Sep 2024

Last updated on: Sep 05, 2024, 00:00 IST

ਸੀਜੀਸੀ ਲਾਂਡਰਾਂ ਵਿਖੇ ਅਧਿਆਪਕ ਦਿਵਸ ਮੌਕੇ ‘ਯੂਫੋਰੀਆ-2024’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਖੇਡਾਂ, ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ ਅਤੇ ਨਾਲ ਹੀ ਫੈਕਲਟੀ ਮੈਂਬਰਾਂ ਦਾ ਸਿੱਖਿਅਕ ਅਤੇ ਰਾਸ਼ਟਰ ਨਿਰਮਾਤਾ ਦੇ ਰੂਪ ਵਿੱਚ ਉਨ੍ਹਾਂ ਵੱਲੋਂ ਦਿੱਤੇ ਵੱਡਮੁੱਲੇ ਯੋਗਦਾਨ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਇੰਜਨੀਅਰਿੰਗ, ਮੈਨੇਜਮੈਂਟ, ਹੋਟਲ ਮੈਨੇਜਮੈਂਟ, ਫਾਰਮੇਸੀ ਅਤੇ ਬਾਇਓਟੈਕਨਾਲੋਜੀ ਸਣੇ ਹੋਰਨਾਂ ਵਿਭਾਗਾਂ ਦੇ ਲਗਭਗ 215 ਫੈਕਲਟੀ ਮੈਂਬਰਾਂ ਨੂੰ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਵਧੀਆ ਅਧਿਆਪਨ ਸਿਖਲਾਈ ਪ੍ਰਕਿਿਰਆਵਾਂ ਰਾਹੀਂ ਅਕਾਦਮਿਕ ਦੀ ਗੁਣਵੱਤਾ ਨੂੰ ਵਧਾਉਣ ਲਈ ਸਨਮਾਨਿਆ ਗਿਆ ਜਦੋਂ ਕਿ 27 ਅਧਿਆਪਕਾਂ ਨੂੰ ਸਰਵੋਤਮ ਅਧਿਆਪਕ ਪੁਰਸਕਾਰ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ 55 ਤੋਂ ਵੱਧ ਅਧਿਆਪਕਾਂ ਦੀ  ਖੋਜ, ਨਵੀਨਤਾ ਅਤੇ ਪੇਟੈਂਟ ਫਾਈਲੰਿਗ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਸ਼ਲਾਘਾ ਕੀਤੀ ਗਈ।

ਇਸ ਪ੍ਰੋਗਰਾਮ ਵਿੱਚ ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸ.ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਵੱਲੋਂ ਸ਼ਿਰਕਤ ਕੀਤੀ ਗਈ, ਜਿਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਇਸ ਮੌਕੇ ਦਿਲੋਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੇਵਾ ਲਈ ਧੰਨਵਾਦ ਕੀਤਾ। ਉਨ੍ਹਾਂ ਦੇ ਨਾਲ ਕੈਂਪਸ ਡਾਇਰੈਕਟਰ ਡਾ.ਪੀਐਨ ਰੀਸ਼ੀਕੇਸ਼ਾ ਅਤੇ ਸੀਜੀਸੀ ਲਾਂਡਰਾਂ ਦੇ ਡਾਇਰੈਕਟਰ ਅਤੇ ਡੀਨ ਵੀ ਸ਼ਾਮਲ ਹੋਏ।

ਇਸ ਦੌਰਾਨ ਸਾਰੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਉਹ ਸੀਜੀਸੀ ਲਾਂਡਰਾਂ ਵਿਖੇ ਆਪਣੇ ਅਧਿਆਪਕਾਂ ਦੀ ਸਖਤ ਮਿਹਨਤ ਅਤੇ ਸਮਰਪਣ ਲਈ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਜਿਵੇਂ-ਜਿਵੇਂ ਦੁਨੀਆ ਏਆਈ ਵਰਗੀਆਂ ਤਰੱਕੀਆਂ ਨਾਲ ਵਿਕਸਿਤ ਹੋ ਰਿਹਾ ਹੈ ਓਵੇਂ ਹੀ ਅਧਿਆਪਨ ਖੇਤਰ ਵਿਿਗਆਨ, ਖੋਜ ਕਾਰਜ, ਅਤੇ ਸਬੰਧਤ ਖੇਤਰਾਂ ਵਿੱਚ ਵੀ ਤਬਦੀਲੀਆਂ ਆਉਣੀਆਂ ਜਾਇਜ਼ ਸਨ ਇਸ ਲਈ ਅੱਜ ਦੇ ਸਮੇਂ ਵਿੱਚ ਇਹ ਬਹੁਤ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਸਿੱਖਿਅਕਾਂ ਦੇ ਰੂਪ ਵਿੱਚ ਇਨ੍ਹਾਂ ਤਬਦੀਲੀਆਂ ਦੇ ਅਨੁਕੂਲ ਬਣੀਏ ਕਿਉਂਕਿ ਅੱਜ ਅਸੀਂ ਏਆਈ ਅਤੇ ਉੱਭਰਦੀਆਂ ਤਕਨੀਕਾਂ ਦੁਆਰਾ ਪੇਸ਼ ਕੀਤੀਆਂ ਚੁਣੌਤੀਆਂ ਨੂੰ ਸਮਝਣ ਅਤੇ ਉਹਨਾਂ ਨਾਲ ਨਜਿੱਠਣ ਲਈ ਵਚਨਬੱਧ ਹਾਂ। 

ਉਨ੍ਹਾਂ ਅੱਗੇ ਕਿਹਾ ਕਿ ਨਵੀਂਆਂ ਤਕਨੀਕਾਂ ਅਤੇ ਟੂਲਸ  ਜ਼ਰੀਏ ਅਸੀਂ ਅਕਾਦਮਿਕ ਅਤੇ ਉੱਦਮੀ ਦੋਵਾਂ ਖੇਤਰਾਂ ਦੇ ਵਿਕਾਸ ਵੱਲ ਧਿਆਨ ਦੇ ਸਕਦੇ ਹਨ। ਉਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਕਦੇ ਵੀ ਆਪਣੇ ਆਪ ਨੂੰ ਸੀਮਤ ਨਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜਦੋਂ ਸਾਡੇ ਅਧਿਆਪਕ ਉਤਮ ਹੋਣਗੇ, ਤਾਂ ਕੈਂਪਸ ਵੀ ਉੱਤਮ ਹੋਵੇਗਾ।

ਅੰਤ ਵਿੱਚ ਪ੍ਰੋਗਰਾਮ ਦੀ ਸਫਲਤਾਪੂਰਵਕ ਸਮਾਪਤੀ ਸਿੱਖਿਆ ਦੇ ਖੇਤਰ ਵਿੱਚ ਹਾਸਲ ਕੀਤੀਆਂ ਪ੍ਰਾਪਤੀਆਂ ਲਈ ਵੱਖ-ਵੱਖ ਸ਼੍ਰੇਣੀਆਂ ਵਿੱਚ ਪੁਰਸਕਾਰਾਂ ਦੀ ਵੰਡ ਨਾਲ ਕੀਤੀ ਗਈ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , Teachers Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD