Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ, ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸਟੇਡੀਅਮ ਪਹੁੰਚ ਖਿਡਾਰੀਆਂ ਦੀ ਕੀਤੀ ਹੌਸਲਾਅਫਜਾਈ

ਨਸ਼ਿਆਂ ਤੋਂ ਦੂਰ ਰਹਿ ਖੇਡਾਂ ਨਾਲ ਜੁੜਦਿਆਂ ਆਪਣਾ ਭਵਿੱਖ ਚਮਕਾਉਣ ਨੋਜਵਾਨ-ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਫਾਜਿਲ਼ਕਾ , 05 Sep 2024

Last updated on: Sep 05, 2024, 00:00 IST

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਸਨ ਜਿਸ ਦੇ ਸਾਰਥਕ ਸਿਟੇ ਮਿਲਣ ਉਪਰੰਤ ਸੂਬੇ ਅੰਦਰ ਤੀਸਰਾ ਸੀਜਨ ਆਰੰਭਿਆ ਗਿਆ ਹੈ ਜ਼ਿਸ ਤਹਿਤ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਫਾਜ਼ਿਲਕਾ ਅੰਦਰ ਹੋਈ ਹੈ। ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂ ਦੁੱਗਲ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪਹੁੰਚ ਕੇ ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਦੀ ਹੌਸਲਾਅਫਜਾਈ ਕੀਤੀ ਗਈ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਾੜੀ ਸੰਗਤ ਤੋਂ ਬਚਾਉਣ ਲਈ ਖੇਡਾਂ ਬਹੁਤ ਕਾਰਗਰ ਸਿੱਧ ਹੁੰਦੀਆਂ ਹਨ। ਉਨ੍ਹਾਂ ਮੈਦਾਨ ਵਿਚ ਉਤਰ ਕੇ ਖਿਡਾਰੀਆਂ ਨਾਲ ਗਲਬਾਤ ਕਰਦਿਆਂ ਉਨ੍ਹਾਂ ਅੰਦਰ ਜੋਸ਼ ਭਰਿਆ ਤੇ ਆਪਦੀ ਅਨਰਜੀ ਨੂੰ ਸਹੀ ਪਾਸੇ ਲਾਉਣ ਲਈ ਕਿਹਾ ਤਾਂ ਜੋ ਆਪਣੇ ਹੁਨਰ, ਆਪਣੀ ਸ਼ਰੀਰਕ ਸ਼ਕਤੀ ਦੀ ਸੁਯੋਗ ਵਰਤੋਂ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹੈ ਤੇ ਸਾਡਾ ਭਵਿੱਖ ਚਮਕਦਾ ਹੋਣਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਦੀ ਹੌਸਲਾਅਫਜਾਈ ਕਰਦਿਆਂ ਕਿਹਾ ਕਿ ਸਾਡੇ ਖਿਡਾਰੀ ਦੂਜਿਆਂ ਦੇਸ਼ਾਂ ਅੰਦਰ ਜਾ ਕੇ ਸਾਡਾ ਨਾਮ ਚਮਕਾ ਰਹੇ ਹਨ ਉਹ ਬਹੁਤ ਹੀ ਸ਼ਲਾਘਾਯੋਗ ਹੈ। 

ਮੌਜੂਦਾ ਖਿਡਾਰੀ ਸਾਡੀ ਆਉਣ ਵਾਲੀ ਹੋਰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਸਰੋਤ ਹਨ, ਇਸ ਕਰਕੇ ਉਨ੍ਹਾਂ ਲਈ ਇਕ ਚੰਗੀ ਮਿਸਾਲ ਵਜੋਂ ਸਾਬਿਤ ਕਰਕੇ ਵਿਖਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕ ਪੱਧਰੀ ਖੇਡਾਂ ਜੋ ਕਿ 5 ਸਤੰਬਰ ਤੋਂ 10 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ, ਵਧੇਰੀ ਗਿਣਤੀ ਵਿਚ ਖਿਡਾਰੀਆਂ ਵੱਲ ਭਾਗ ਲਿਆ ਗਿਆ ਹੈ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਰੁਪਿੰਦਰ ਸਿੰਘ ਬਰਾੜ, ਜਤਿੰਦਰ ਕੁਮਾਰ, ਅਰੁਨ ਕੁਮਾਰ ਆਦਿ ਹੋਰ ਮੌਜੂਦ ਸਨ।

 

Tags: Senu Duggal , DC Fazilka , Fazilka , Deputy Commissioner Fazilka , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD