Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ : ਵਿਧਾਇਕ ਲਖਬੀਰ ਸਿੰਘ ਰਾਏ

ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪ੍ਰੋਫੈਸਰ ਕਲੋਨੀ ਵਿਖੇ ਲਗਾਏ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਕੀਤੀ ਹੌਸਲਾ ਅਫਜ਼ਾਈ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Blood Camp,Blood Donation Camp

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Sep 2024

Last updated on: Sep 05, 2024, 00:00 IST

ਖੂਨਦਾਨ ਸਭ ਤੋਂ ਉਤਮ ਦਾਨ ਹੈ ਅਤੇ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ਼੍ਰੀ ਅਮਰਨਾਥ ਬਰਫਾਨੀ ਸੇਵਾ ਦਲ (ਰਜਿ.) ਸਰਹਿੰਦ ਵੱਲੋਂ ਪ੍ਰੋਫੈਸਰ ਕਲੋਨੀ ਦੇ ਵਿਸ਼ਵਕਰਮਾ ਹਾਲ ਵਿਖੇ ਲਗਾਏ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਮੌਕੇ ਕੀਤਾ। 

ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਕਈ ਅਨਮੋਲ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਾਈ ਸਿੱਧ ਹੁੰਦਾ ਹੈ ਅਤੇ ਖੂਨਦਾਨ ਕਰ ਕੇ ਅਸੀਂ ਸੜਕ ਦੁਰਘਟਨਾਵਾਂ ਦੇ ਪੀੜਤ ਵਿਅਕਤੀਆਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਾਂ। ਐਡਵੋਕੇਟ ਰਾਏ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਵਿਅਕਤੀ ਦੀ ਸਿਹਤ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਸਗੋਂ ਦਾਨ ਦਿੱਤਾ ਗਿਆ ਖੂਨ ਕੁਝ ਹੀ ਸਮੇਂ ਬਾਅਦ ਮੁੜ ਬਣ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਵੀ ਖੂਨਦਾਨ ਵਰਗੀ ਮਾਨਵਤਾ ਦੀ ਸੇਵਾ ਲਈ ਹਮੇਸ਼ਾਂ ਮੋਹਰੀ ਹੋ ਕੇ ਆਪਣੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਦੇ ਸ਼ਿਕਾਰ ਵਿਅਕਤੀਆਂ ਦੀ ਸਹਾਇਤਾ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜੋ ਕਿ ਸੜਕ ਦੁਰਘਟਨਾਵਾਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਤੱਕ ਲੈ ਕੇ ਅਨਮੋਲ ਮਨੁੱਖੀ ਜਾਨਾਂ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਮਾਜ ਸੇਵਾ ਇੱਕ ਅਜਿਹਾ ਉਤਮ ਕਾਰਜ ਹੈ ਜਿਸ ਨਾਲ ਅਸੀਂ ਮਨੁੱਖਤਾ ਦੀ ਸੇਵਾ ਕਰ ਸਕਦੇ ਹਾਂ ਅਤੇ ਮਨੁੱਖਤਾ ਦੀ ਸੇਵਾ ਨੂੰ ਸਾਡੇ ਗ੍ਰੰਥਾ ਵਿੱਚ ਵੀ ਉਚਤਮ ਸਥਾਨ ਹਾਸਲ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ ਕਰਨ ਵਾਂਗ ਹੈ, ਇਸ ਲਈ ਹਰੇਕ ਵਿਅਕਤੀ ਨੂੰ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਹਲਕਾ ਵਿਧਾਇਕ ਨੇ ਸ਼੍ਰੀ ਅਮਰਨਾਥ ਬਰਫਾਨੀ ਸੇਵਾ ਦਲ (ਰਜਿ) ਸਰਹਿੰਦ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਸਮਾਜ ਦੇ ਹਰੇਕ ਖੇਤਰ ਵਿੱਚ ਇੱਕ ਅਜਿਹੀ ਮਿਸਾਲ ਕਾਇਮ ਕਰ ਰਹੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਕਿਉਂਕਿ ਅਜਿਹੇ ਕੰਮਾਂ ਨਾਲ ਹੀ ਅਸੀਂ ਮਾਨਵਤਾ ਦੀ ਸੇਵਾ ਕਰ ਸਕਦੇ ਹਾਂ। ਇਸ ਖੂਨਦਾਨ ਕੈਂਪ ਵਿੱਚ ਮੰਡੀ ਗੋਬਿੰਦਗੜ੍ਹ ਦੇ ਰਿਮਟ ਮਲਟੀ ਸਪੈਸ਼ਲਿਟੀ ਹਸਪਤਾਲ ਦੀ ਟੀਮ ਵੱਲੋਂ 45 ਯੂਨਿਟ ਖੂਨ ਇਕੱਤਰ ਕੀਤਾ ਗਿਆ।

ਇਸ ਮੌਕੇ ਸੰਸਥਾ ਦੇ ਪ੍ਰਧਾਨ ਅਰੁਣ ਸੂਰੀ,ਜਰਨਲ ਸਕੱਤਰ ਗੁਲਸ਼ਨ ਰਾਏ, ਪਰਬੋਧਨ ਸ਼ਰਮਾ, ਹਰੀ ਚੰਦ, ਡਾ. ਅਸ਼ੋਕ ਕੁਮਾਰ, ਵਿੱਕੀ ਸੂਰੀ, ਡਾ. ਸ਼ੁਭਮ ਸੂਰੀ, ਸੁਚੇਤ ਸੇਖੜੀ, ਰਮੇਸ਼ ਕੁਮਾਰ ਸੋਨੂੰ, ਅਸੀਸ ਕੁਮਾਰ ਅੱਤਰੀ, ਤਰਸੇਮ ਉੱਪਲ, ਰਾਜੇਸ਼ ਉੱਪਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੂਨਦਾਨੀ ਤੇ ਸ਼ਹਿਰੀ ਪਤਵੰਤੇ ਹਾਜ਼ਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD