Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ 'ਚ ਹੋਵੇਗਾ ਫ਼ੌਜੀ ਭਰਤੀ ਲਈ 6 ਜ਼ਿਲ੍ਹਿਆਂ ਦੇ ਲਿਖਤੀ ਪ੍ਰੀਖਿਆ ਪਾਸ 4558 ਉਮੀਦਵਾਰਾਂ ਦਾ ਫਿਜ਼ੀਕਲ ਟੈਸਟ

ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਦੇ ਡਾਇਰੈਕਟਰ ਤੇ ਹੋਰ ਅਧਿਕਾਰੀਆਂ ਨਾਲ ਬੈਠਕ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 05 Sep 2024

Last updated on: Sep 05, 2024, 00:00 IST

ਭਾਰਤੀ ਫ਼ੌਜ ਦੀ ਭਰਤੀ ਲਈ ਪੰਜਾਬ ਦੇ 6 ਜ਼ਿਲ੍ਹਿਆਂ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਮਾਨਸਾ, ਬਰਨਾਲਾ ਤੇ ਮਾਲੇਰਕੋਟਲਾ ਦੇ ਲਿਖਤੀ ਪ੍ਰੀਖਿਆ ਪਾਸ 4558 ਉਮੀਦਵਾਰਾਂ ਦਾ ਫਿਜ਼ੀਕਲ ਟੈਸਟ ਪਟਿਆਲਾ ਵਿਖੇ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ 11 ਸਤੰਬਰ ਤੋਂ ਸ਼ੁਰੂ ਹੋਵੇਗਾ। ਇਸ ਆਰਮੀ ਭਰਤੀ ਰੈਲੀ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਆਰਮੀ ਭਰਤੀ ਦੇ ਡਾਇਰੈਕਟਰ ਕਰਨਲ ਜੀ.ਆਰ.ਐਸ. ਰਾਜਾ, ਏ.ਡੀ.ਸੀ. (ਜ) ਕੰਚਨ ਅਤੇ ਹੋਰ ਅਧਿਕਾਰੀਆ ਨਾਲ ਇੱਕ ਅਹਿਮ ਬੈਠਕ ਕੀਤੀ।

11 ਸਤੰਬਰ ਤੋਂ 18 ਸਤੰਬਰ ਤੱਕ ਚੱਲਣ ਵਾਲੀ ਇਸ ਆਰਮੀ ਭਰਤੀ ਰੈਲੀ ਮੌਕੇ ਛੇ ਜ਼ਿਲ੍ਹਿਆ ਦੇ 4558 ਉਹ ਨੌਜਵਾਨ ਉਮੀਦਵਾਰ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਨੇ ਲਿਖਤੀ ਟੈਸਟ ਪਾਸ ਕਰ ਲਿਆ ਹੈ ਅਤੇ ਇਨ੍ਹਾਂ ਦੀ ਸਰੀਰਕ ਪਰਖ ਲਈ ਜ਼ਿਲ੍ਹਾ ਵਾਰ ਰੋਸਟਰ ਬਣਾਇਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਨੂੰ ਹਰ ਤਰ੍ਹਾਂ ਦਾ ਲੋੜੀਂਦਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਡਾਇਰਵਰਸ਼ਨ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਇਲ ਟੁਆਲਿਟਸ, ਪੀਣ ਵਾਲੇ ਪਾਣੀ ਦੇ ਟੈਂਕਰ, ਮੀਂਹ ਤੋਂ ਬਚਣ ਲਈ ਆਰਜੀ ਤਰਪਾਲ ਸ਼ੈਲਟਰ, ਲਾਇਟਾਂ, ਬੈਰੀਗੇਟਿੰਗ, ਪੀ.ਆਰ.ਟੀ.ਸੀ. ਵੱਲੋਂ ਨੌਜਵਾਨਾਂ ਦੀ ਆਵਾਜਾਈ ਲਈ ਬੱਸਾਂ, ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਤੇ ਸਾਫ਼-ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ।

ਮੀਟਿੰਗ 'ਚ ਸੰਯੁਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਵਾਲੀਆ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਕਰਨਲ ਵਿਨੋਦ ਸਿੰਘ ਰਾਵਤ, ਆਰ.ਐਮ.ਓ. ਮੇਜਰ ਵੀ ਸੱਤਿਆਨਾਰਾਇਣਨ, ਕੈਪਟਨ ਪੰਕਜ, ਸੂਬੇਦਾਰ ਮੇਜਰ ਤੰਨਮ, ਡੀ.ਐਸ.ਪੀ. ਸੁਖਦੇਵ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਤਹਿਸੀਲਦਾਰ ਕੁਲਦੀਪ ਸਿੰਘ, ਏ.ਸੀ.ਐਸ. ਡਾ. ਰਚਨਾ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ, ਪੀ.ਐਸ.ਪੀ.ਸੀ.ਐਲ ਦੇ ਐਕਸੀਐਨ ਜੇ.ਪੀ. ਸਿੰਘ ਕੰਡਾ, ਪੀ.ਆਰ.ਟੀ.ਸੀ ਦੇ ਜੀ.ਐਮ. ਅਮਨਵੀਰ ਸਿੰਘ ਟਿਵਾਣਾ, ਜਲ ਸਪਲਾਈ ਤੇ ਸੈਨੀਟੇਸ਼ਨ, ਮੰਡੀ ਬੋਰਡ, ਬਿਜਲੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD