Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੀ ਚਮਕੌਰ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਦਾ ਬਲਾਕ ਪੱਧਰੀ ਖੇਡਾਂ ਦਾ ਹੋਇਆ ਅਗ਼ਾਜ਼

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 05 Sep 2024

Last updated on: Sep 05, 2024, 00:00 IST

‘ਖੇਡਾਂ ਵਤਨ ਪੰਜਾਬ ਦੀਆਂ’ (ਸੀਜ਼ਨ 3) ਦੇ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਖੇਡ ਮੁਕਾਬਲਿਆ ਦਾ ਅਗ਼ਾਜ਼ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਵਿੱਚ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਖੇਡਾਂ ਦਾ ਝੰਡਾ ਚੜ੍ਹਾ ਕੇ ਕੀਤਾ। ਇਸ ਉਪਰੰਤ ਉਨ੍ਹਾਂ ਖੇਡਾਂ ਸ਼ੁਰੂ ਕਰਵਾਉਣ ਦੀ ਆਗਿਆ ਦਿੱਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। 

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉੱਦਮ ਦੀ ਭਰਪੂਰ ਸਰਾਹਨਾ ਕਰਦਿਆਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਇਨ੍ਹਾਂ ਖੇਡਾਂ ਨਾਲ਼ ਜੁੜਨ ਦੀ ਪ੍ਰੇਰਨਾ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਦੇ ਨਾਲ ਸਾਡੇ ਮਨ ਤੰਦਰੁਸਤ ਰਹਿੰਦਾ ਹੈ ਅਤੇ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਸੰਘਰਸ਼ ਕਰਨ ਦੀ ਪ੍ਰੇਰਨਾ ਵੀ ਮਿਲਦੀ ਹੈ। 

ਉਨ੍ਹਾਂ ਖਿਡਾਰੀਆਂ ਖੇਡ ਵਿਚ ਆਪਣੀ ਬੇਹਤਰੀਨ ਖੇਡ ਕਲਾ ਪੇਸ਼ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਤੁਸੀ ਖੇਡਾਂ ਦੇ ਬਲਬੂਤੇ ਹੀ ਆਪਣੇ ਜੀਵਨ ਨੂੰ ਨਵੀਆਂ ਉਚਾਈਆਂ ਉਤੇ ਲੈਕੇ ਜਾ ਸਕਦੇ ਹੋ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਨੇ ਤਿੰਨ ਰੋਜ਼ਾ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ਼ ਬੱਚੇ ਨਸ਼ਿਆਂ ਤੋਂ ਬਚ ਕੇ ਰਹਿੰਦੇ ਹਨ ਅਤੇ ਸਮਾਜ ਨੁੰ ਚੰਗੀ ਸੇਧ ਦੇਣ ਦੇ ਸਮਰਥ ਹੁੰਦੇ ਹਨ। 

ਸਮਾਗਮ ਨੂੰ ਬੀਰ ਦਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਚੰਗੇ ਸਮਾਜ ਦੀ ਸਿਰਜਣਾ ਲਈ ਇਨ੍ਹਾਂ ਖੇਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ। ਇਸ ਉਪਰੰਤ ਕਬੱਡੀ ਦਾ ਮੈਚ ਵੀ ਕੀਤਾ ਗਿਆ ਅਤੇ ਉੱਚੀ ਛਾਲ਼ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪੁਰਸ਼ੋਤਮ ਸਹਿਲ, ਸਿਕੰਦਰ ਸਿੰਘ (ਚੇਅਰਮੈਨ ਮਾਰਕੀਟ ਕਮੇਟੀ), ਭੂਪਿੰਦਰ ਸਿੰਘ ਭੂਰਾ (ਮੀਤ ਪ੍ਰਧਾਨ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ), ਗੁਰਦੀਪ ਸਿੰਘ (ਕਾਰਜਸਾਧਕ ਅਫ਼ਸਰ), ਅਜਾਇਬ ਸਿੰਘ (ਬੀ.ਡੀ.ਓ.), ਡੀ ਐੱਸ ਪੀ, ਐੱਸ. ਐੱਚ. ਓ. ਦਾ ਵੀ ਮਾਣ ਕੀਤਾ ਗਿਆ। 

ਇਸ ਸਮਾਗਮ ਵਿੱਚ ਤਹਿਸੀਲਦਾਰ ਕਰਮਜੋਤ ਸਿੰਘ, ਨੋਡਲ ਅਫ਼ਸਰ ਪ੍ਰਿੰ ਜਗਤਾਰ ਸਿੰਘ, ਬੀ ਐੱਨ ਓ ਪ੍ਰਿੰ. ਬਲਵੰਤ ਸਿੰਘ, ਪ੍ਰਿੰ. ਸਤਿੰਦਰ ਸਿੰਘ, ਜ਼ਿਲ੍ਹਾ ਸਪੋਰਟਸ ਅਫ਼ਸਰ ਜਗਜੀਵਨ ਸਿੰਘ, ਕੋਚ ਸ਼ੀਲ ਭਗਤ, ਕੋਚ ਵੰਦਨਾ ਬਾਹਰੀ, ਕੋਚ ਲਵਜੀਤ ਸਿੰਘ ਕੰਗ, ਕਨਵੀਨਰ ਹਰਪ੍ਰੀਤ ਸਿੰਘ, ਕਨਵੀਨਰ ਹਰਵਿੰਦਰ ਪਾਲ ਸਿੰਘ, ਸੁਖਵਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਫ਼ਸਰ ਸਾਹਿਬਾਨ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD