Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੀ ਟੀਮ ਤ਼ਖਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਈ ਨਤਮਸਤਕ, ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

Gippy Grewal, Pollywood, Entertainment, Actress, Cinema, Punjabi Films, Movie, Ardaas Sarbat De Bhale Di

Web Admin

Web Admin

5 Dariya News

ਚੰਡੀਗੜ੍ਹ (ਹਰਜਿੰਦਰ ਸਿੰਘ ਜਵੰਦਾ) , 05 Sep 2024

Last updated on: Sep 05, 2024, 00:00 IST

ਪੰਜਾਬੀ ਸੰਗੀਤ ਅਤੇ ਅਦਾਕਾਰੀ ਦੇ ਖੇਤਰ ਵਿਚ ਨਿਰੰਤਰ ਸਫਲਤਾ ਦੀਆਂ ਉਚੀਆਂ ਮੰਜਿਲਾਂ ਨੂੰ ਛੁਹਣ ਵਾਲਾ ਗਾਇਕ ਅਤੇ ਨਾਇਕ ਗਿੱਪੀ ਗਰੇਵਾਲ ਇਨੀਂ ਦਿਨੀਂ ਆਪਣੀ ਅਗਾਮੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਨਾਲ ਕਾਫੀ ਚਰਚਾ 'ਚ ਨਜ਼ਰ ਆ ਰਿਹਾ ਹੈ। ਗਿੱਪੀ ਗਰੇਵਾਲ ਪੰਜਾਬੀ ਸਿਨਮੇ ਦਾ ਇੱਕ ਉਹ ਅਦਾਕਾਰ ਹੈ ਜਿਸ ਦੀਆਂ ਫ਼ਿਲਮਾਂ ਨੇ ਦਰਸ਼ਕਾਂ ਨੂੰ ਕਦੇ ਨਿਰਾਸ਼ ਨਹੀਂ ਕੀਤਾ।

ਉਸ ਦੀਆਂ ਫ਼ਿਲਮਾਂ ਦਾ ਇੱਕ ਵੱਖਰਾ ਦਰਸ਼ਕ ਵਰਗ ਹੈ ਜੋ ਉਸਦੀ ਹਰੇਕ ਫ਼ਿਲਮ ਦੀ ਉਡੀਕ ਕਰਦਾ ਹੈ।ਆਉਣ ਵਾਲੀ 13 ਸਤੰਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਨਣ ਜਾ ਰਹੀ ਗਿੱਪੀ ਗਰੇਵਾਲ ਦੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਵੀ ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਹੈ।ਦੂਜੇ ਪਾਸੇ ਗਿੱਪੀ ਗਰੇਵਾਲ ਆਪਣੀ ਫਿਲਮ ਦੀ ਟੀਮ ਸਮੇਤ ਫਿਲਮ ਦੀ ਪਰਮੋਸ਼ਨ ‘ਚ ਲੱਗੇ ਨਜ਼ਰ ਆ ਰਹੇ ਹਨ। 

ਜਿਸ ਦੇ ਚਲਦਿਆਂ ਅੱਜ ਗਿੱਪੀ ਗਰੇਵਾਲ ਆਪਣੀ ਇਸ ਫਿਲਮ ਦੀ ਸਮੁੱਚੀ ਟੀਮ ਸਮੇਤ ਤ਼ਖਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਉਨ੍ਹਾਂ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਤ਼ਖਤ ਸ਼੍ਰੀ ਹਜ਼ੂਰ ਸਾਹਿਬ ਦੀ ਮੈਨੇਜਮੈਂਟ ਕਮੇਟੀ ਵਲੋਂ ਫਿਲਮ ਦੀ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪ੍ਰਬੰਧਕ ਕਮੇਟੀ ਵਲੋਂ ਗਿੱਪੀ ਗਰੇਵਾਲ ਅਤੇ ਉਨਾਂ ਦੀ ਟੀਮ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਇੱਕ ਚੰਗੀ ਫਿਲਮ ਪੰਜਾਬੀਆਂ ਦੀ ਝੋਲੀ ਪਾਉਣ ਲਈ ਧੰਨਵਾਦ ਕੀਤਾ ਗਿਆ।

ਦੱਸ ਦਈਏ ਕਿ ਗਿੱਪੀ ਗਰੇਵਾਲ ਵਲੋਂ ਖੁਦ ਲਿਖੀ ਅਤੇ ਨਿਰਦੇਸ਼ਿਤ ਇਹ ਫ਼ਿਲਮ  ਇਨਸਾਨ ਦੇ ਜੀਵਨ ਅਤੇ ਸੰਘਰਸ਼ਾਂ ਦੀ ਝਲਕ ਨੂੰ ਪਰਦੇ ਤੇ ਪੇਸ਼ ਕਰੇਗੀ। ਜੀਓ ਸਟੂਡਿਓਜ਼’, ‘ਹੰਬਲ ਮੋਸ਼ਨ ਪਿਕਚਰਜ਼’ ਅਤੇ ‘ਪਨੋਰਮਾ ਸਟੂਡਿਓਜ਼’ ਵੱਲੋਂ ਪ੍ਰੋਡਿਊਸ ਇਸ ਫ਼ਿਲਮ ਦੇ ਨਿਰਮਾਤਾ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵਿਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਐੱਲ ਏ ਅਤੇ ਵਿਨੋਦ ਅਸਵਾਲ ਹਨ।

ਇਸ ਫ਼ਿਲਮ ਵਿੱਚ ਅਦਾਕਾਰਾ ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਤੋਂ ਇਲਾਵਾ ਪ੍ਰਿੰਸ ਕੰਵਲਜੀਤ ਸਿੰਘ, ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਜੱਗੀ ਸਿੰਘ, ਪ੍ਰਿੰਸ ਕੰਵਲਜੀਤ ਸਿੰਘ, ਰਘੂਬੀਰ ਬੋਲੀ, ਰੁਪਿੰਦਰ ਰੂਪੀ, ਰਾਣਾ ਜੰਗ ਬਹਾਦਰ, ਸਰਦਾਰ ਸੋਹੀ, ਮਲਕੀਤ ਰੋਣੀ, ਰਵਿੰਦਰ ਮੰਡ ਅਤੇ ਤਾਨਿਆ ਮਹਾਜਨ ਆਦਿ  ਨਾਮੀ ਸਿਤਾਰੇ  ਵੀ ਅਹਿਮ ਭੂਮਿਕਾ ਚ ਨਜ਼ਰ ਆਉਣਗੇ।  

 

Tags: Gippy Grewal , Pollywood , Entertainment , Actress , Cinema , Punjabi Films , Movie , Ardaas Sarbat De Bhale Di

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD