Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ

113 ਸੱਚ-ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੇ ਜਨਮ ਦਿਵਸ ਮੌਕੇ ਹੋਇਆ ਧਾਰਮਿਕ ਸਮਾਗਮ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Sep 2024

Last updated on: Sep 06, 2024, 00:00 IST

ਪੰਜਾਬ ਦੇ ਸੂਚਨਾਂ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ 113 ਸੱਚ-ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੇ ਜਨਮ ਦਿਵਸ ਮੌਕੇ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਭੋਗ ਸਮੇਂ ਨਤਮਸਤਕ ਹੋ ਕੇ ਗੁਰੂ ਤੋਂ ਆਸ਼ੀਰਵਾਦ ਹਾਸਲ ਕੀਤਾ। ਉਨ੍ਹਾਂ ਇਸ ਮੌਕੇ ਮੌਜੂਦਾ ਡੇਰਾ ਮੁਖੀ ਸੰਤ ਬੀਬਾ ਕੁਲਵਿੰਦਰ ਕੌਰ ਜੀ ਨਾਲ ਵੀ ਗੱਲਬਾਤ ਕੀਤੀ। 

ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸੰਤ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲੇ ਅਤੇ ਭਾਈ ਮਨਦੀਪ ਸਿੰਘ ਭਾਮੀਆਂ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਜੌੜੇਮਾਜਰਾ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਨੇ ਨੌਜਵਾਨਾਂ ਨੂੰ ਗੁਰੂ ਦੇ ਲੜ ਲਗਾਉਣ ਲਈ ਪੂਰਾ ਜੀਵਨ ਬੇਮਿਸਾਲ ਸੇਵਾ ਕੀਤੀ ਅਤੇ ਸੰਤ ਜੀ ਮਾਨਵਤਾ ਦੀ ਸੇਵਾ ਲਈ ਹਮੇਸ਼ਾਂ ਹੀ ਮੋਹਰੀ ਭੂਮਿਕਾ ਅਦਾ ਕਰਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਕਈ ਮਹਾਂ-ਪੁਰਸ਼ਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਨੇ ਇਸ ਧਰਤੀ ਤੇ ਗੁਰਬਾਣੀ ਦੇ ਪਸਾਰ ਤੇ ਪ੍ਰਸਾਰ ਲਈ ਵੱਡੀ ਘਾਲਣਾ ਘਾਲੀ। ਇਹ ਧਰਤੀ ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਵੱਲੋਂ ਜੁਲਮ ਖਿਲਾਫ ਦਿੱਤੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਲਪ੍ਰੀਤ ਸਿੰਘ ਭੱਟੀ, ਰਾਜਿੰਦਰ ਸਿੰਘ ਜਖਵਾਲੀ, ਜਸਦੀਪ ਸਿੰਘ, ਅਮਨਪ੍ਰੀਤ ਸਿੰਘ ਪਟਵਾਰੀ, ਸੰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD