Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਦੇ 29 ਸਰਬੋਤਮ ਅਧਿਆਪਕਾਂ ਨੂੰ ਡੀ.ਸੀ. ਰਾਜੇਸ਼ ਧੀਮਾਨ ਨੇ ਕੀਤਾ ਸਨਮਾਨਿਤ

Rajesh Dhiman, DC Ferozepur, Deputy Commissioner Ferozepur, Ferozepur, Teachers Day, Teachers Day 2024

Web Admin

Web Admin

5 Dariya News

ਫ਼ਿਰੋਜ਼ਪੁਰ , 06 Sep 2024

Last updated on: Sep 06, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਅਧਿਆਪਕ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਸਰਬੋਤਮ ਅਧਿਆਪਕ ਸਨਮਾਨ ਸਮਾਰੋਹ ਮੌਕੇ ਜ਼ਿਲ੍ਹੇ ਦੇ 29 ਅਧਿਆਪਕਾਂ ਨੂੰ ਸਰਬੋਤਮ ਅਧਿਆਪਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਵੱਲੋਂ ਆਯੋਜਿਤ ਇਸ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਦੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦਾ ਮਨੁੱਖ ਦੀ ਜ਼ਿੰਦਗੀ ਦੇ ਵਿਕਾਸ, ਤਰੱਕੀ ਅਤੇ ਉੱਚਤਾ ਲਈ ਮਹੱਤਵਪੂਰਨ ਸਥਾਨ ਹੁੰਦਾ ਹੈ। ਅਧਿਆਪਕਾਂ ਤੋਂ ਪ੍ਰਾਪਤ ਗਿਆਨ ਦੀ ਲੋਅ ਸਦਕਾ ਹੀ ਇਕ ਸਭਿਅਕ ਸਮਾਜ ਦੀ ਸਿਰਜਣਾ ਹੁੰਦੀ ਹੈ। 

ਅਧਿਆਪਕਾਂ ਤੋਂ ਗਿਆਨ ਪ੍ਰਾਪਤ ਕਰਕੇ ਹੀ ਵਿਦਿਆਰਥੀ ਇਕ ਸੂਝਵਾਨ ਤੇ ਸੱਭਿਅਕ ਨਾਗਰਿਕ ਬਣਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਆਪਣੇ ਆਪ ਵਿੱਚ ਮਹਾਨ ਰੁਤਬਾ ਹੈ ਅਤੇ ਇਸ ਰੁਬਤੇ ਨੂੰ ਸਹੀ ਥਾਂ ਦਿਵਾਉਣ ਦੇ ਲਈ ਹੀ ਸਾਡੇ ਦੇਸ਼ ਵਿੱਚ ਸਰਵਪੱਲੀ ਰਾਧਾਕ੍ਰਿਸ਼ਨਨ ਨੇ ਕੋਸ਼ਿਸ਼ਾਂ ਕੀਤੀਆਂ, ਜੋ ਖੁਦ ਵੀ ਇੱਕ ਬਿਹਤਰੀਨ ਅਧਿਆਪਕ ਸਨ। 

ਆਪਣੇ ਇਸ ਅਹਿਮ ਯੋਗਦਾਨ ਦੇ ਕਾਰਨ ਹੀ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਸਮਾਰੋਹ ਵਿੱਚ ਸਨਮਾਨਿਤ ਇਨ੍ਹਾਂ ਅਧਿਆਪਕਾਂ ਨੇ ਅਧਿਆਪਨ ਤੋਂ ਇਲਾਵਾ ਵਿਦਿਆ ਦੇ ਖੇਤਰ, ਸਕੂਲਾਂ ਦੇ ਵਿਕਾਸ ਅਤੇ ਲੋੜਵੰਦ ਬੱਚਿਆਂ ਦੀਆਂ ਜ਼ਰੂਰਤਾਂ ਤੇ ਪੜ੍ਹਾਈ ਲਈ ਵਿਸ਼ੇਸ਼ ਯੋਗਦਾਨ ਦਿੱਤਾ ਹੈ। 

ਉਨ੍ਹਾਂ ਅਧਿਆਪਕਾਂ ਨੂੰ ਅਧਿਆਪਕ ਦਿਵਸ ਤੇ ਮੁਬਾਰਕਬਾਦ ਦਿੱਤੀ ਅਤੇ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਭਵਿੱਖ ਵਿੱਚ ਹੋਰ ਵੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਨੋਡਲ ਇੰਚਾਰਜ ਸਟੇਟ ਐਵਾਰਡੀ ਉਮੇਸ਼ ਕੁਮਾਰ ਹੈੱਡ ਮਾਸਟਰ ਨੇ ਦੱਸਿਆ ਕਿ ਹਰੇਕ ਬਲਾਕ ਵਿੱਚੋਂ ਬੀ.ਐਨ.ਓ. ਵਲੋਂ ਦੋ-ਦੋ ਸਰਬੋਤਮ ਅਧਿਆਪਕਾਂ ਦੇ ਨਾਮ ਲਏ ਗਏ ਸਨ, ਜਿਨ੍ਹਾਂ ਨੇ ਅਧਿਆਪਨ ਕੀਤੇ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਹਨ। 

ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਇਨ੍ਹਾਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਵੱਖ-ਵੱਖ ਉਪਲਬੱਧੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦੋ ਪ੍ਰਿੰਸੀਪਲ ਅਤੇ ਦੋ ਹੈੱਡ ਮਾਸਟਰ ਦੇ ਵਿਸ਼ੇਸ਼ ਕਾਰਜਾਂ ਲਈ ਵੀ ਅੱਜ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਪ੍ਰੇਮ ਸਿੰਘ ਬੀ.ਐਨ.ਓ., ਗੁਰਮੇਲ ਸਿੰਘ ਪ੍ਰਿੰਸੀਪਲ, ਨਰਿੰਦਰ ਪਾਲ ਸਿੰਘ ਪ੍ਰਿੰਸੀਪਲ, ਉਮੇਸ਼ ਕੁਮਾਰ ਹੈਡ ਮਾਸਟਰ, ਵਿਸ਼ੇਸ਼ ਸਚਦੇਵਾ ਮੁੱਖ ਅਧਿਆਪਕ, ਅਵਤਾਰ ਸਿੰਘ ਮੁੱਖ ਅਧਿਆਪਕ, ਲਲਿਤ ਕੁਮਾਰ, ਮਨਜੀਤ ਸਿੰਘ ਪੀ.ਏ., ਅਮਨ ਸ਼ਰਮਾ ਸੀਨੀਅਰ ਸਹਾਇਕ, ਸੁਖਚੈਨ ਸਿੰਘ ਸਟੈਨੋ, ਰਛਪਾਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur , Teachers Day , Teachers Day 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD