Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਹਰ ਹਾਲ ਹੋਣਗੀਆਂ ਹੱਲ : ਵਿਧਾਇਕ ਰੁਪਿੰਦਰ ਸਿੰਘ ਹੈਪੀ

"ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਪਿੰਡ ਦੇਦੜਾ ਵਿਖੇ ਸੁਵਿਧਾ ਕੈਂਪ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ ਬੱਸੀ ਪਠਾਣਾਂ , 06 Sep 2024

Last updated on: Sep 06, 2024, 00:00 IST

"ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ  ਤਹਿਤ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਦੇਦੜਾ ਦੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ  ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਦੇਦੜਾ, ਰਸੂਲਪੁਰ, ਗੁਣੀਆਂ ਮਾਜਰੀ, ਹੁਸੈਨਪੁਰਾ, ਕੰਦੀਪੁਰ, ਰਾਮਗੜ੍ਹ, ਕੋਟਲਾ , ਭੰਗੂਆਂ, ਖੇੜੀ ਭਾਈ ਕੀ ਅਤੇ ਸਿੰਕਦਰਪੁਰ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਵੱਖ-ਵੱਖ ਅਧਿਕਾਰੀਆਂ ਦੇ ਕੋਲੋਂ ਵੱਖ- ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਏ।

ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਹਨਾਂ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਫਾਇਦਾ ਹੋ ਰਿਹਾ ਹੈ। ਇਹਨਾਂ ਕੈਂਪਾਂ ਸਦਕਾ ਪਿਛਲੇ ਸਮਿਆਂ ਦੌਰਾਨ ਲੋਕਾਂ ਨੂੰ ਦਫਤਰਾਂ ਵਿੱਚ ਹੁੰਦੀ ਖੱਜਲ-ਖੁਆਰੀ ਤੋਂ ਬਚਾਅ ਹੁੰਦਾ ਹੈ ਅਤੇ ਉਹਨਾਂ ਦਾ ਸਮਾਂ ਅਜਾਈ ਨਹੀਂ ਜਾਂਦਾ। 

ਉਹਨਾਂ ਕਿਹਾ ਕਿ ਪਿੰਡਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤੇ ਪਿੰਡਾਂ ਦੀਆਂ ਮੁਸ਼ਕਲਾਂ ਹਰ ਹਾਲ ਹੱਲ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਪਿੰਡ ਪੱਧਰ ’ਤੇ ਕੈਂਪ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਹੋ ਸਕੇ। 

ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਦਫ਼ਤਰਾਂ ਵਿੱਚ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਦਿੱਕਤਾਂ ਦਰਪੇਸ਼ ਸਨ ਪ੍ਰੰਤੂ ਹੁਣ ਲੋਕਾਂ ਦੇ ਘਰਾਂ ਨਜ਼ਦੀਕ ਜਾ ਕੇ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ ਤਾਂ ਜੋ ਦਿਹਾਤੀ ਖੇਤਰ ਦੇ ਲੋਕਾਂ ਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਹੋ ਸਕਣ। ਸ. ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। 

ਉਹਨਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ , ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾ ਰਿਹਾ ਹੈ। ਸਾਰਾ ਪ੍ਰਸ਼ਾਸਨ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਾ ਹੈ। ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ, ਓਥੇ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਅਧਿਕਾਰੀ ਲੋਕਾਂ ਦੇ ਹਰ ਸਵਾਲ ਦਾ ਜਵਾਬ ਦੇ ਰਹੇ ਹਨ ਤੇ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅੱਜ ਸੂਬੇ ਦੇ ਵੱਡੀ ਗਿਣਤੀ ਲੋਕਾਂ ਦੇ ਬਿਜਲੀ ਦੇ ਬਿੱਲ ਸਿਫ਼ਰ ਆ ਰਹੇ ਹਨ। 

ਕੈਂਪ ਦੌਰਾਨ ਹਲਕਾ ਵਿਧਾਇਕ ਨੇ ਹਰ ਵਿਭਾਗ ਦੇ ਡੈਸਕ ਕੋਲ ਜਾ ਕੇ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ਰਾਜ ਪੁਰੀ ਕੌਂਸਲਰ, ਇੰਦਰਜੀਤ ਸਿੰਘ ਜ਼ਿਲ੍ਹਾ ਇੰਚਾਰਜ ਸ਼ੋਸ਼ਲ ਮੀਡੀਆ, ਮਨਪ੍ਰੀਤ ਸੋਮਲ, ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ, ਕੌਂਸਲਰ ਪਰਵਿੰਦਰ ਸਲ੍ਹ, ਰਸ਼ਵਿੰਦਰ ਸਿੰਘ, ਰਾਜੀਵ ਵਾਲਮੀਕੀ,ਜਸਵੀਰ ਸਿੰਘ ਢਿੱਲੋਂ, ਅਸ਼ੋਕ ਤੁਲਾਨੀ, ਜਸਵਿੰਦਰ ਸਿੰਘ ਪਿੰਕਾ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਲੋਕ ਤੇ ਪਤਵੰਤੇ ਹਾਜ਼ਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD