Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਸਫਲ ਉਪਰਾਲਾ

ਜਿਲੇ ਅੰਦਰ ਬਲਾਕ ਪੱਧਰ ਦੇ ਹੋ ਰਹੀਆਂ ਖੇਡਾਂ ਵਿੱਚ ਖਿਡਾਰੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ

Jagroop Singh Sekhwan, AAP, Aam Aadmi Party, Aam Aadmi Party Punjab, AAP Punjab, Batala, Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan Season 3

Web Admin

Web Admin

5 Dariya News

ਬਟਾਲਾ , 06 Sep 2024

Last updated on: Sep 06, 2024, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ-2024 ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਅੰਡਰ 14 ਤੋਂ 70 ਸਾਲ ਤੱਕ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। 

ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੀਤੀ ਗਈ ਸੀ। ਇਹ ਖੇਡ ਮੇਲਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਗੁਰਦਾਸਪੁਰ  ਸਿਮਰਨਜੀਤ ਸਿੰਘ ਵਲੋਂ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ ਇਸ ਖੇਡ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸੰਕਰ ਵੱਲੋਂ ਪੰਜਾਬ ਖੇਡ ਮੇਲੇ 2024 ਅਧੀਨ  ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ ਸੀ ਤੇ ਸਖਤ ਹਦਾਇਤ ਕੀਤੀ ਗਈ ਸੀ ਖੇਡਾਂ ਵਤਨ ਪੰਜਾਬ ਦੀਆਂ ਸੁਚਾਰੂ ਢੰਗ ਨਾਲ ਕਰਵਾਈਆਂ ਜਾਣ। ਉਹਨਾਂ ਅੱਗੇ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ 1 ਸਤੰਬਰ 2024 ਤੋਂ 10 ਸਤੰਬਰ 2024 ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 15 ਸਤੰਬਰ ਤੋ 22-09-2024 ਤੱਕ ਕਰਵਾਏ ਜਾਣਗੇ। 

ਜਿਲ੍ਹਾ ਖੇਡ ਮੇਲਿਆਂ ਵਿੱਚ 9 ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਲਾਕ, ਸ੍ਰੀ ਹਰਗੋਬਿੰਦਪੁਰ, ਕਾਦੀਆਂ, ਬਟਾਲਾ ਰੂਰਲ, ਬਟਾਲਾ ਅਰਬਨ) ਪੱਧਰੀ ਟੂਰਨਾਮੈਂਟ ਵਿੱਚ ਅਥਲੈਟਿਕਸ, ਕਬੱਡੀ (ਨੈਸਨਲ ਅਤੇ ਸਰਕਲ ਸਟਾਇਲ),ਖੋ-ਖੋ, ਵਾਬੀਬਾਲ (ਸੁਟਿੰਗ ਅਤੇ ਸਮੈਸਿੰਗ),ਫੁੱਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਇਹ ਟੂਰਨਾਂਮੈਂਟ ਖਿਡਾਰੀਆਂ ਨੂੰ ਨਸਸ਼ਆ ਤੋ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਟੂਰਨਾਂਮੈਟ ਬਲਾਕ ਫਤਿਹਗੜ੍ਹ ਚੂੜੀਆ, ਕਲਾਨੌਰ,ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਉਦਘਾਟਨ ਕੀਤੇ ਗਏ ਹਨ ਅਤੇ ਵੱਖ-ਵੱਖ ਮੁੱਖ ਮਹਿਮਾਨਾਂ ਵੱਲੋ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਹਿਤ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਬਲਾਕ ਕਾਹਨੂੰਵਾਨ ਦਾ ਉਦਘਾਟਨ ਸ. ਸ. ਸ. ਸਕੂਲ ਕਾਲਾ ਬਾਲਾ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਚੇਅਰਮੈਨ ਜਿਲ੍ਹਾ ਯੋਜਨਾਂ ਕਮੇਟੀ ਗੁਰਦਾਸਪੁਰ ਵੱਲੋ ਕੀਤਾ ਗਿਆ।ਬਲਾਕ ਫਤਿਹਗੜ੍ਹ ਚੂੜੀਆ ਦਾ ਉਦਘਾਟਨ ਸਰਕਾਰੀ ਸੀਨੀਅਰ ਸੈਕੰਡਰੀ, ਕਾਲਾ ਅਫਗਾਨਾਂ (ਆਜਮਪੁਰ) ਵਿਖੇ ਬਲਬੀਰ ਸਿੰਘ ਪੰਨੂ ਚੈਅਰਮੈਨ ਪਨਸਪ ਪੰਜਾਬ ਅਤੇ ਸ੍ਰੀ ਸੁਖਰਾਜ ਸਿੰਘ ਢਿੱਲੋ ਐਸ. ਡੀ. ਐਸ ਫਤਿਹਗੜ੍ਹ ਚੂੜੀਆ ਵੱਲੋ ਕੀਤਾ ਗਿਆ। 

ਬਲਾਕ ਕਲਾਨੌਰ ਦਾ ਉਦਘਾਟਨ ਗੁਰਦੀਪ ਸਿੰਘ ਰੰਧਾਵਾ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਅਤੇ ਸ੍ਰੀਮਤੀ ਜਯੋਤਸਨਾ ਸਿੰਘ ਐਸ. ਡੀ. ਐਮ ਕਲਾਨੌਰਵਵੱਲੋ ਕੀਤਾ ਗਿਆ। ਬਲਾਕ ਡੇਰਾ ਬਾਬਾ ਨਾਨਕ ਗੁਰਦੀਪ ਸਿੰਘ ਰੰਧਾਵਾ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ ਜੀ ਵੱਲੋ ਕੀਤਾ ਗਿਆ ਹੈ।

 

Tags: Jagroop Singh Sekhwan , AAP , Aam Aadmi Party , Aam Aadmi Party Punjab , AAP Punjab , Batala , Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan Season 3

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD