Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਦੇ ਪਿੰਡ ਬਾਕਰਪੁਰ ਵਿਚ ਲਗਾਇਆ ਸੁਵਿਧਾ ਕੈਂਪ

ਵਿਧਾਇਕ ਕੁਲਵੰਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਚੁਕਾਈ ਗਈ ਸਹੁੰ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਐੱਸ ਏ ਐੱਸ ਨਗਰ , 06 Sep 2024

Last updated on: Sep 06, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਵਿੱਚ ਅੱਜ ਮੋਹਾਲੀ ਦੇ ਪਿੰਡ ਬਾਕਰਪੁਰ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ। 

ਇਸ ਕੈਂਪ ਵਿਚ ਪੁੱਜੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਰਾਲੀ ਨੂੰ ਨਾ ਸਾੜ ਕੇ ਸਗੋ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ ਨੂੰ ਉਪਜਾਊ ਬਣਾਉਣ ਸਬੰਧੀ ਕਿਸਾਨਾਂ ਨੂੰ ਸਹੁੰ ਚੁਕਾਈ ਗਈ, ਤਾਂ ਜੋ ਵਾਤਾਵਰਨ ਸਾਫ-ਸੁਥਰਾ ਰਹੇ। ਉਨ੍ਹਾਂ ਨੇ ਇਸ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਪੂਰੇ ਦਸਤਾਵੇਜ਼ ਲੈ ਕੇ ਕੈਂਪ ਵਿੱਚ ਪਹੁੰਚਣ ਤੇ ਉਨ੍ਹਾਂ ਦਾ ਕੰਮ ਸਹੀ ਢੰਗ ਨਾਲ ਨੇਪਰੇ ਚੜ੍ਹ ਸਕੇ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਇਹ ਵੀ ਪਤਾ ਹੋਣਾ ਯਕੀਨੀ ਬਣਾਇਆ ਜਾਵੇ ਕਿ ਲੱਗਣ ਵਾਲੇ ਕੈਂਪ ਵਿੱਚ ਕਿਹੜੇ-ਕਿਹੜੇ ਵਿਭਾਗ ਸ਼ਾਮਲ ਹੋ ਰਹੇ ਹਨ ਤਾਂ ਜੋ ਉਸ ਅਨੁਸਾਰ ਲੋਕ ਆਪਣੀਆਂ ਅਰਜ਼ੀਆਂ ਲੈ ਕੇ ਪੁੱਜ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ  ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਸੁਵਿਧਾ ਦਾ ਆਮ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। 

ਇਸ ਤੋਂ ਇਲਾਵਾ ਉਨ੍ਹਾਂ ਨੇ ਹਰ ਵਿਭਾਗ ਨੂੰ ਉਨ੍ਹਾਂ ਕੋਲ ਪਹੁੰਚ ਕਰਨ ਵਾਲੇ ਹਰ ਨਾਗਰਿਕ ਦਾ ਨਾਮ, ਪਤਾ, ਮੋਬਾਇਲ ਨੰਬਰ, ਕਿੰਨੀਆਂ ਸਮੱਸਿਆਵਾਂ/ਮੁਸ਼ਕਿਲਾਂ ਸਬੰਧੀ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਕਿੰਨੀਆਂ ਦਾ ਹੱਲ ਮੌਕੇ ‘ਤੇ ਕਰ ਦਿੱਤਾ ਗਿਆ ਹੈ ਅਤੇ ਕਿੰਨੀਆਂ ਲੰਬਿਤ ਹਨ, ਸਬੰਧੀ ਰਿਕਾਰਡ ਰੱਖਣ ਲਈ ਵੀ ਕਿਹਾ। ਵਿਧਾਇਕ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨਾਲ ਸਬੰਧਤ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਇਨ੍ਹਾਂ ਕੈਂਪਾਂ ਰਾਹੀਂ ਆਪਣੇ ਦਫ਼ਤਰ ਛੱਡ ਉਨ੍ਹਾਂ ਨੂੰ ਸੇਵਾਵਾਂ ਦੇਣ ਪੁੱਜੇ ਵਿਭਾਗ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਉੱਥੇ ਹੀ ਨਿਪਟਾਰਾ ਕਰ ਸਕਣ।

ਇਨ੍ਹਾਂ ਕੈਂਪਾਂ ਤੋਂ ਇਲਾਵਾ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਟੋਲ ਫ੍ਰੀ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕਰ ਸਕਦੇ ਹਨ। 

ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਤਹਿਸੀਲਦਾਰ ਮੋਹਾਲੀ ਅਰਜਨ ਸਿੰਘ ਗਰੇਵਾਲ, ਬੀ ਡੀ ਪੀ ਓ ਸਤਵੰਤ ਸਿੰਘ ਰੰਧਾਵਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ਼ ਮੌਜੂਦ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD