Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਪਿੰਡ ਗੁਰੂਸਰ ਵਿਖੇ ਜਲਦੀ ਖੋਲ੍ਹਿਆ ਜਾਵੇਗਾ ਸੇਵਾ ਕੇਂਦਰ: ਅਮਨ ਅਰੋੜਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Jagdeep Singh Kaka Brar

Web Admin

Web Admin

5 Dariya News

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ , 06 Sep 2024

Last updated on: Sep 06, 2024, 00:00 IST

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਹ ਪ੍ਰਗਟਾਵਾ ਸ੍ਰੀ ਅਮਨ ਅਰੋੜਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਅੱਜ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ। 

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਗਿੱਦੜਬਾਹਾ ਨੂੰ ਮਾਡਲ ਹਲਕਾ ਵੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਦੱਸਿਆ ਕਿ ਹਲਕੇ ਦੇ ਪਿੰਡ ਗੁਰੂਸਰ ਵਿਖੇ ਜਲਦੀ ਸੇਵਾ ਕੇਂਦਰ ਖੋਲ੍ਹਿਆ ਜਾਵੇਗਾ ਤਾਂ ਜੋ ਇਸ ਪਿੰਡ ਦੇ ਵਸਨੀਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ। 

ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਪਿੰਡ ਗੁਰੂਸਰ, ਮਨੀਆਂਵਾਲਾ, ਚੱਕ ਗਿਲਜੇਵਾਲਾ, ਕੋਠੇ ਸੁਰਗਾਪੁਰੀ, ਭੁੱਟੀਵਾਲਾ, ਮੱਲਣ, ਬੁੱਟਰ ਸ਼ਰੀਂਹ, ਸਾਹਿਬ ਚੰਦ, ਭਾਰੂ ਅਤੇ ਦੌਲਾ ਅਤੇ ਗਿੱਦੜਬਾਹਾ ਵਿੱਚ ਲਗਭਗ 12 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕੰਮਾਂ  ਦੇ ਨੀਂਹ ਪੱਥਰ ਵੀ ਰੱਖੇ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਸਰਕਾਰ ਬਣਦੇ ਸਾਰ ਹੀ ਪੂਰਾ ਕੀਤਾ ਗਿਆ ਹੈ। 

ਉਹਨਾਂ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਹਰ ਮਹੀਨੇ ਮੁਫਤ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਲਈ ਵੀ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਵੀ ਸਰਕਾਰ ਨੇ ਮੈਰਿਟ ਦੇ ਆਧਾਰ ਉੱਤੇ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ  ਗਈਆਂ ਹਨ। 

ਇਸ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੀ ਨੁਹਾਰ ਨੂੰ ਬਦਲਣ ਲਈ ਵੀ ਸਰਕਾਰ ਵਲੋਂ ਅਹਿਮ ਕਦਮ ਚੁੱਕੇ ਗਏ ਹਨ। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 842 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ 118 ਸਕੂਲ ਆਫ ਐਮੀਨੈਂਸ ਵੀ ਖੋਲ੍ਹੇ ਗਏ ਹਨ। ਇਸ ਮੌਕੇ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ ਹਲਕਾ ਵਿਧਾਇਕ ਧਰਮਕੋਟ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ,  ਸ. ਹਰਦੀਪ ਸਿੰਘ ਡਿੰਪੀ ਢਿੱਲੋਂ, ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਮੌਜੂਦ ਸਨ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਜਸ਼ਨ ਬਰਾੜ ਵਾਇਸ ਚੇਅਰਮੈਨ, ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਡਵੋਕੇਟ ਹਰਦੀਪ ਸਿੰਘ, ਸ੍ਰੀ ਲਖਬੀਰ ਸਿੰਘ, ਸ੍ਰੀ ਵਰਿੰਦਰ ਸਿੰਘ, ਕਿਰਨਪਾਲ ਸਿੰਘ,  ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Jagdeep Singh Kaka Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD